ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੇਲਾਨੀਆ ਟਰੰਪ ਨਾਲ ਦਿੱਲੀ ਦੇ ਸਕੂਲਾਂ ਦਾ ਦੌਰਾ ਨਹੀਂ ਕਰ ਸਕਣਗੇ ਕੇਜਰੀਵਾਲ-ਸਿਸੋਦੀਆ, ਲਿਸਟ 'ਚੋਂ ਨਾਂਅ ਕੱਟਿਆ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੌਰੇ 'ਤੇ ਆਉਣ ਵਾਲੇ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਲ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਅਤੇ ਬੇਟੀ ਇਵਾਂਕਾ ਵੀ ਆਉਣਗੇ। ਇਸ ਦੇ ਨਾਲ ਹੀ ਮੇਲਾਨੀਆ ਟਰੰਪ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਰਕਾਰੀ ਸਕੂਲ ਵੀ ਜਾਣਗੇ। ਹਾਲਾਂਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਂਅ ਹੁਣ ਮੇਲਾਨੀਆ ਦੇ ਇਸ ਪ੍ਰੋਗਰਾਮ ਤੋਂ ਹਟਾ ਦਿੱਤੇ ਗਏ ਹਨ।
 

ਅਮਰੀਕਾ ਦੀ ਪਹਿਲੀ ਔਰਤ ਮੇਲਾਨੀਆ ਟਰੰਪ ਨੇ ਦਿੱਲੀ ਦੇ ਇੱਕ ਸਰਕਾਰੀ ਸਕੂਲ 'ਚ ਪ੍ਰੋਗਰਾਮ ਵਿੱਚ ਹਿੱਸਾ ਲੈਣਾ ਹੈ। ਦਿੱਲੀ ਸਰਕਾਰ ਦੇ ਸੂਤਰਾਂ ਅਨੁਸਾਰ ਇਸ ਪ੍ਰੋਗਰਾਮ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਨਾਂਅ ਹਟਾ ਦਿੱਤਾ ਗਿਆ ਹੈ।

 


 

ਜ਼ਿਕਰਯੋਗ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ 24 ਫ਼ਰਵਰੀ ਨੂੰ ਆਪਣੇ ਪੂਰੇ ਪਰਿਵਾਰ ਨਾਲ ਭਾਰਤ ਆ ਰਹੇ ਹਨ। ਇਸੇ ਪ੍ਰੋਗਰਾਮ ਤਹਿਤ ਉਨ੍ਹਾਂ ਦੀ ਪਤਨੀ 25 ਫ਼ਰਵਰੀ ਨੂੰ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਨ ਜਾ ਰਹੀ ਹੈ। ਪਰ ਹੁਣ ਅਜਿਹੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਸੀਐਮ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਇਸ ਸਮੇਂ ਉਨ੍ਹਾਂ ਦੇ ਨਾਲ ਨਹੀਂ ਹੋਣਗੇ। ਸੂਤਰਾਂ ਅਨੁਸਾਰ ਦੋਵਾਂ ਆਗੂਆਂ ਨੂੰ ਦਿੱਲੀ ਸਰਕਾਰ ਦੇ ਅਧੀਨ ਆਉਣ ਵਾਲੇ ਸਕੂਲ ਵਿੱਚ ਪ੍ਰੋਗਰਾਮ 'ਚ ਸ਼ਾਮਲ ਹੋਣਾ ਸੀ ਪਰ ਹੁਣ ਉਨ੍ਹਾਂ ਦੇ ਨਾਂਅ ਸੂਚੀ ਵਿੱਚੋਂ ਹਟਾ ਦਿੱਤੇ ਗਏ ਹਨ। ਆਮ ਆਦਮੀ ਪਾਰਟੀ ਸਰਕਾਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਪ੍ਰੋਗਰਾਮ 'ਚੋਂ ਨਾਂਅ ਹਟਾਏ ਹਨ।
 

ਦੱਸ ਦੇਈਏ ਕਿ ਮੇਲਾਨੀਆ ਟਰੰਪ ਸਕੂਲਾਂ ਵਿੱਚ ਚੱਲਣ ਵਾਲੀ ਹੈੱਪੀਨੈਸ ਕਲਾਸਾਂ ਦਾ ਦੌਰਾ ਕਰਨਗੇ। ਉਹ ਲਗਭਗ 1 ਘੰਟਾ ਰੁਕਣਗੇ। ਇਨ੍ਹਾਂ ਕਲਾਸਾਂ 'ਚ ਬੱਚਿਆਂ ਨੂੰ ਦੱਸਿਆ ਜਾਂਦਾ ਹੈ ਕਿ ਉਹ ਕਿਵੇਂ ਇੱਕ-ਦੂਜੇ ਨਾਲ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿ ਸਕਦੇ ਹਨ। ਇਹ ਕੋਰਸ ਦੋ ਸਾਲ ਪਹਿਲਾਂ ਡਿਪਟੀ ਸੀਐਮ ਸਿਸੋਦੀਆ ਦੁਆਰਾ ਲਿਆਂਦਾ ਗਿਆ ਸੀ। ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਤਣਾਅ ਨੂੰ ਘਟਾਉਣਾ ਸੀ। 40 ਮਿੰਟ ਦੀ ਇਸ ਕਲਾਸ 'ਚ ਯੋਗਾ ਅਤੇ ਮੈਡੀਟੇਸ਼ਨ ਤੋਂ ਇਲਾਵਾ ਕੁਝ ਆਊਟਡੋਰ ਗਤੀਵਿਧੀਆਂ ਨੂੰ ਵੀ ਸ਼ਾਮਲ ਕੀਤਾ ਜਾਂਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Names of Arvind Kejriwal and Manish Sisodia dropped from the school event where Melania Trump visit