ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੀਐਮ ਮੋਦੀ ਨੇ ਊਧਵ ਠਾਕਰੇ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ; ਕਹੀ ਇਹ ਗੱਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਵਧਾਈ ਦਿੱਤੀ ਹੈ। ਮੋਦੀ ਨੇ ਟਵੀਟ ਕਰ ਕੇ ਲਿਖਿਆ, "ਊਧਵ ਠਾਕਰੇ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ ਵਧਾਈ। ਮੈਨੂੰ ਭਰੋਸਾ ਹੈ ਕਿ ਉਹ ਪੂਰੀ ਮਿਹਨਤ ਨਾਲ ਮਹਾਰਾਸ਼ਟਰ ਦੇ ਸੁਨਹਿਰੀ ਭਵਿੱਖ ਲਈ ਕੰਮ ਕਰਨਗੇ।"

 


ਇਸ ਤੋਂ ਕੁਝ ਮਿੰਟ ਪਹਿਲਾਂ ਸ਼ਿਵਸੈਨਾ ਮੁਖੀ ਊਧਵ ਠਾਕਰੇ ਨੇ ਮੁੰਬਈ ਦੇ ਇਤਿਹਾਸਿਕ ਸ਼ਿਵਾਜੀ ਪਾਰਕ 'ਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਹ ਠਾਕਰੇ ਪਰਿਵਾਰ 'ਚ ਮੁੱਖ ਮੰਤਰੀ ਬਣਨ ਵਾਲੇ ਪਹਿਲੇ ਮੈਂਬਰ ਹਨ। ਊਧਵ ਠਾਕਰੇ ਨੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਪੀਐਮ ਮੋਦੀ ਨੂੰ ਸੱਦਾ ਦਿੱਤਾ ਸੀ।

 

ਊਧਵ ਠਾਕਰੇ ਬਣੇ ਮਹਾਰਾਸ਼ਟਰ ਦੇ ਮੁੱਖ ਮੰਤਰੀ, 6 ਮੰਤਰੀਆਂ ਨੇ ਵੀ ਚੁੱਕੀ ਸਹੁੰ

 

ਮੁੰਬਈ ਦੇ ਸ਼ਿਵਾਜੀ ਪਾਰਕ 'ਚ ਸਹੁੰ ਚੁੱਕ ਸਮਾਗਮ 'ਚ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਊਧਵ ਠਾਕਰੇ ਨੂੰ ਅਹੁਦਾ ਅਤੇ ਗੋਪਨੀਅਤਾ ਦੀ ਸਹੁੰ ਚੁੱਕਾਈ। ਉਧਵ ਠਾਕਰੇ ਤੋਂ ਬਾਅਦ ਸ਼ਿਵ ਸੇਨਾ ਨੇਤਾ ਏਕਨਾਥ ਸ਼ਿੰਦੇ, ਸੁਭਾਸ਼ ਦੇਸਾਈ ਨੂੰ ਮੰਤਰੀ ਅਹੁਦੇ ਦੀ ਸਹੁੰ ਚੁੱਕਾਈ ਗਈ ਹੈ। ਇਸ ਤੋ ਬਾਅਦ ਐਨ.ਸੀ.ਪੀ. ਕੋਟੇ ਤੋਂ ਵਿਧਾਇਕ ਦਲ ਦੇ ਨੇਤਾ ਜਯੰਤ ਪਾਟਿਲ ਅਤੇ ਛਗਨ ਭੁਜਬਲ ਨੂੰ ਸਹੁੰ ਚੁੱਕਾਈ ਗਈ। ਕਾਂਗਰਸ ਦੇ ਕੋਟੇ ਤੋਂ ਬਾਲਾ ਸਾਹਿਬ ਥੋਰਾਟ ਨੂੰ ਸਹੁੰ ਚੁੱਕਾਈ ਗਈ। ਥੋਰਾਟ ਮਹਾਰਾਸ਼ਟਰ ਵਿਧਾਨ ਸਭਾ ਦੇ ਸਭ ਤੋਂ ਸੀਨੀਅਰ ਨੇਤਾਵਾਂ ਚੋਂ ਇਕ ਹਨ ਅਤੇ ਸੂਬਾ ਕਾਂਗਰਸ ਦੇ ਪ੍ਰਧਾਨ ਹਨ।

 

ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਊਧਵ ਠਾਕਰੇ ਦਾ ਆਖਰ ਕੀ ਹੈ ਸਿਆਸੀ ਸਫਰ?

 

ਮੰਚ 'ਤੇ ਊਧਵ ਠਾਕਰੇ ਦੇ ਚਚੇਰੇ ਭਰਾ ਰਾਜ ਠਾਕਰੇ ਸਣੇ ਕਈ ਕਾਂਗਰਸ ਸ਼ਾਸਤ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ, ਐਨ.ਸੀ.ਪੀ. ਨੇਤਾ ਅਜੀਤ ਪਵਾਰ ਸਣੇ ਕਈ ਰਾਜ ਨੇਤਾ ਪਹੁੰਚੇ ਹਨ। ਉਧਵ ਠਾਕਰੇ ਅੱਜ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਕੇ ਠਾਕਰੇ ਪਰਿਵਾਰ ਦੇ ਸੀ.ਐਮ. ਬਣਨ ਵਾਲੇ ਪਹਿਲੇ ਰਾਜਨੇਤਾ ਬਣ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Narendra Modi tweets Congratulations to Uddhav Thackeray on taking oath as the CM of Maharashtra