ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਦੱਖਣੀ ਕਸ਼ਮੀਰ ’ਚ ਨੈਸ਼ਨਲ ਕਾਨਫ਼ਰੰਸ ਦੇ ਆਗੂ ਨੂੰ ਗੋਲੀ ਮਾਰੀ, ਹਾਲਤ ਗੰਭੀਰ

​​​​​​​ਦੱਖਣੀ ਕਸ਼ਮੀਰ ’ਚ ਨੈਸ਼ਨਲ ਕਾਨਫ਼ਰੰਸ ਦੇ ਆਗੂ ਨੂੰ ਗੋਲੀ ਮਾਰੀ, ਹਾਲਤ ਗੰਭੀਰ

ਨੈਸ਼ਨਲ ਕਾਨਫ਼ਰੰਸ ਪਾਰਟੀ ਦੇ ਆਗੂ ਮੁਹੰਮਦ ਇਸਮਾਇਲ ਵਾਨੀ ਉੱਤੇ ਕੁਝ ਅਣਪਛਾਤੇ ਬੰਦੂਕਧਾਰੀਆਂ ਨੇ ਅੱਜ ਹਿੰਸਕ ਹਮਲਾ ਬੋਲ ਦਿੱਤਾ। ਉਨ੍ਹਾਂ ਉੱਤੇ ਅਨੰਤਨਾਗ ’ਚ ਅੱਜ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ।

 

 

ਸ੍ਰੀ ਵਾਨੀ ਦੱਖਣੀ ਕਸ਼ਮੀਰ ਦੇ ਬੀਜਬੇਹਾਰਾ ਬਲਾਕ ਦੇ ਪ੍ਰਧਾਨ ਹਨ।

 

 

ਇਸ ਘਟਨਾ ਉੱਤੇ ਆਪਣਾ ਪ੍ਰਤੀਕਰਮ ਪ੍ਰਗਟਾਉਂਦਿਆਂ ਨੈਸ਼ਨਲ ਕਾਨਫ਼ਰੰਸ ਦੇ ਆਗੂ ਉਮਰ ਅਬਦੁੱਲ੍ਹਾ ਨੇ ਟਵੀਟ ਕਰ ਕੇ ਇਸ ਹਮਲੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵੇਲੇ ਸ੍ਰੀ ਵਾਨੀ ਸ੍ਰੀਨਗਰ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਸ੍ਰੀ ਅਬਦੁੱਲ੍ਹਾ ਨੇ ਸ੍ਰੀ ਵਾਨੀ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:National Conference leader shot at in South Kashmir serious