ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ : ਉੜੀਸਾ ਸਰਕਾਰ ਨੇ 30 ਅਪ੍ਰੈਲ ਤਕ ਵਧਾਇਆ ਲੌਕਡਾਊਨ

ਦੇਸ਼ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਉੜੀਸਾ ਸਰਕਾਰ ਨੇ ਲੌਕਡਾਊਨ ਦੀ ਮਿਆਦ ਵਧਾ ਦਿੱਤੀ ਹੈ। 21 ਦਿਨਾਂ ਦੇ ਦੇਸ਼ਪੱਧਰੀ ਲੌਕਡਾਊਨ ਦੇ ਖ਼ਤਮ ਹੋਣ ਤੋਂ ਪਹਿਲਾਂ ਹੀ ਉੜੀਸਾ ਸਰਕਾਰ ਨੇ ਕੋਰੋਨਾ ਲਾਕਡਾਊਨ ਨੂੰ 30 ਅਪ੍ਰੈਲ ਤੱਕ ਵਧਾਉਣ ਅਤੇ ਅਜਿਹਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਦਾ ਫ਼ੈਸਲਾ ਕੀਤਾ ਹੈ। ਸੂਬੇ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇਹ ਐਲਾਨ ਕੀਤਾ।
 

ਉਨ੍ਹਾਂ ਕਿਹਾ ਕਿ 17 ਜੂਨ ਤੱਕ ਸੂਬੇ ਦੇ ਸਾਰੇ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ 30 ਅਪ੍ਰੈਲ ਤੱਕ ਰੇਲ ਤੇ ਹਵਾਈ ਸੇਵਾ ਸ਼ੁਰੂ ਨਾ ਕੀਤੀ ਜਾਵੇ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 14 ਅਪ੍ਰੈਲ ਤੱਕ ਲੌਕਡਾਊਨ ਦਾ ਐਲਾਨ ਕੀਤਾ ਹੈ।
 

 

ਉੜੀਸਾ ਸਰਕਾਰ ਦਾ ਇਹ ਫ਼ੈਸਲਾ ਅਜਿਹੇ ਸਮੇਂ ਕੀਤਾ ਹੈ, ਜਦੋਂ ਕੇਂਦਰ ਸਰਕਾਰ ਦੇਸ਼ਪੱਧਰੀ ਲੌਕਡਾਊਨ ਨੂੰ ਅੱਗੇ ਵਧਾਉਣ 'ਤੇ ਵਿਚਾਰ ਕਰ ਰਹੀ ਹੈ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਿਆਸੀ ਪਾਰਟੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 14 ਅਪ੍ਰੈਲ ਨੂੰ ਲੌਕਡਾਊਨ ਹਟਾਉਣਾ ਸੰਭਵ ਨਹੀਂ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਸਨਿੱਚਰਵਾਰ ਨੂੰ ਮੁੱਖ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਲੌਕਡਾਊਨ ਬਾਰੇ ਅੰਤਮ ਫ਼ੈਸਲਾ ਲੈ ਸਕਦੇ ਹਨ। ਪਰ ਜਿਸ ਤਰ੍ਹਾਂ ਸੂਬਿਆਂ ਦੀਆਂ ਅਪੀਲਾਂ ਆ ਰਹੀਆਂ ਹਨ, ਉਸ ਤੋਂ ਲੱਗ ਰਿਹਾ ਹੈ ਕਿ ਲੌਕਡਾਊਨ ਨੂੰ ਵਧਾਇਆ ਜਾਵੇਗਾ।
 

ਦੇਸ਼ਪੱਧਰੀ ਲੌਕਡਾਊਨ ਬਾਰੇ ਸਨਿੱਚਰਵਾਰ ਨੂੰ ਹੋ ਸਕਦੈ ਫ਼ੈਸਲਾ 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਸੰਕਟ 'ਤੇ ਵਿਚਾਰ ਕਰਨ ਲਈ ਦੂਜੀ ਵਾਰ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸੱਦੀ ਹੈ। ਬੈਠਕ ਵੀਡੀਓ ਕਾਨਫ਼ਰੰਸਿੰਗ ਰਾਹੀਂ ਸਨਿੱਚਰਵਾਰ 11 ਅਪ੍ਰੈਲ ਨੂੰ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੌਕਡਾਊਨ ਦੇ ਮੁੱਦੇ 'ਤੇ ਅੰਤਮ ਫ਼ੈਸਲਾ ਲੈਣਗੇ। ਦਰਅਸਲ, ਇਹ ਦੂਜਾ ਮੌਕਾ ਹੋਵੇਗਾ ਜਦੋਂ ਪ੍ਰਧਾਨ ਮੰਤਰੀ ਕੋਰੋਨਾ ਵਾਇਰਸ ਦੇ ਮੁੱਦੇ 'ਤੇ ਸਾਰੇ ਮੁੱਖ ਮੰਤਰੀਆਂ ਨਾਲ ਸਿੱਧੀ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਦੇਸ਼ 'ਚ 21 ਦਿਨਾਂ ਦੇ ਲੌਕਡਾਊਨ ਨੂੰ ਲਾਗੂ ਕਰਨ ਤੋਂ ਬਾਅਦ ਪੀਐਮ ਮੋਦੀ ਨੇ ਹਰ ਸੂਬੇ ਦੇ ਮੁੱਖ ਮੰਤਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਕੋਰੋਨਾ ਨਾਲ ਨਜਿੱਠਣ ਦੀਆਂ ਤਿਆਰੀਆਂ ਬਾਰੇ ਜਾਣਿਆ।।

 

ਉੜੀਸਾ 'ਚ ਕੋਰੋਨਾ ਦੇ ਮਾਮਲੇ
ਉੜੀਸਾ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 45 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਨਵੇਂ ਅੰਕੜਿਆਂ ਅਨੁਸਾਰ ਉੜੀਸਾ ਵਿੱਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 45 ਹੈ। ਇਨ੍ਹਾਂ ਵਿੱਚੋਂ ਦੋ ਵਿਅਕਤੀਆਂ ਨੂੰ ਇਲਾਜ ਮਗਰੋਂ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ, ਜਦਕਿ ਇੱਕ ਦੀ ਮੌਤ ਹੋਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Naveen Patnaik Govt Odisha First state to extend corona lockdown till April 30