ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਸਿੱਧੂ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲੇ, ਇਹ ਹੈ ਕਾਰਨ

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਿੱਲੀ ਵਿਖੇ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਪਹੁੰਚ ਗਏ ਹਨ। ਨਵਜੋਤ ਸਿੱਧੂ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਹੁੰ ਚੁੱਕ ਸਮਾਗਮ ਚ ਸ਼ਾਮਲ ਹੋਣ ਲਈ ਸੱਦਿਆ ਗਿਆ ਹੈ। ਪਾਕਿਸਤਾਨ ਵਲੋਂ ਆਏ ਇਸ ਸੱਦੇ ਨੂੰ ਅਮਲੀਜਾਮਾ ਪਹਿਣਾਉਣ ਲਈ ਸਿੱਧੂ ਆਪਣੀ ਵੀਜ਼ਾ ਪ੍ਰਣਾਲੀ ਅਤੇ ਗੁਆਂਢੀ ਮੁਲਕ ਦੇ ਉੱਚ ਅਧਿਕਾਰੀਆਂ ਨੂੰ ਮਿਲਣ ਲਈ ਲਈ ਦਿੱਲੀ ਸਥਿਤ ਪਾਕਿਤਸਾਨ ਹਾਈ ਕਮਿਸ਼ਨ ਪਹੁੰਚੇ ਹਨ। 

 

 

ਜਿ਼ਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸਾਬਕਾ ਕ੍ਰਿਕਟਰ ਇਮਰਾਨ ਖ਼ਾਨ 18 ਅਗਸਤ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਮਾਗਮ ਚ ਸ਼ਮੂਲੀਅਤ ਕਰਨ ਲਈ ਨਵਜੋਤ ਸਿੱਧੂ ਸਮੇਤ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਅਤੇ ਸੁਨੀਲ ਗਵਾਸਕਰ ਨੂੰ ਇਮਰਾਨ ਖ਼ਾਨ ਵਲੋਂ ਵਿਸ਼ੇਸ਼ ਤੌਰ ਤੇ ਸੱਦਿਆ ਗਿਆ ਹੈ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Navjot Sidhu meets the Pakistan High Commission in New Delhi