ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਰਵਾਨਾ ਹੋਏ ਨਵਜੋਤ ਸਿੱਧੂ, ਇਮਰਾਨ ਦੇ ਸਹੁੰਚੁੱਕ ਸਮਾਗਮ 'ਚ ਕਰਨਗੇ ਸ਼ਮੂਲੀਅਤ

ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਚ ਸ਼ਾਮਲ ਹੋਣ ਲਈ ਅੱਜ ਪੰਜਾਬ ਸਰਕਾਰ ਦੇ ਕੈਬਿਨੈਟ ਮੰਤਰੀ ਅਤੇ ਸਾਬਕਾ ਬੱਲੇਬਾਜ਼ ਨਵਜੋਤ ਸਿੰਘ ਸਿੱਧੂ ਨੇ ਅਟਾਰੀ ਵਾਹਗਾ ਬਾਰਡਰ ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਇਕ ਸਦਭਾਵਨਾ ਰਾਜਦੂਤ ਵਜੋਂ ਪਾਕਿਸਤਾਨ ਜਾ ਰਿਹਾ ਹਾਂ। ਮੈਂ ਉਮੀਦ ਨਾਲ ਉਥੇ ਜਾ ਰਿਹਾ ਹਾਂ ਕਿ ਸਾਡੇ ਦੋਵੇਂ ਦੇਸ਼ਾਂ ਵਿਚਾਲੇ ਸਬੰਧ ਬਿਹਤਰ ਹੋਣਗੇ। 

 

ਜਿ਼ਕਰਯੌਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਇਮਰਾਨ ਖ਼ਾਨ ਦੀ ਸਹੁੰ ਚੁੱਕਣ ਲਈ ਪਾਕਿਸਤਾਨ ਵੱਲੋਂ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੇ ਨਾਲ ਕਪਿਲ ਦੇਵ ਅਤੇ ਸੁਨਿਲ ਗਵਾਸਕਰ ਨੂੰ ਵੀ ਸੱਦਾ ਦਿੱਤਾ ਗਿਆ ਜਦਕਿ ਇਨ੍ਹਾਂ ਦੋਨਾਂ ਨੇ ਆਪੋ ਆਪਣੇ ਕਾਰਨ ਗਿਣਾਉਂਦਿਆਂ ਪਾਕਿਸਤਾਨ ਜਾਣ ਤੋਂ ਮਨ੍ਹਾਂ ਕਰ ਦਿੱਤਾ ਹੈ।  

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Navjot Sidhu to fly to Pakistan to participate in Imrans innocuous event