ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਨੇ ਨਵਜੋਤ ਸਿੰਘ ਸਿੱਧੂ ਨੂੰ ਸਥਾਨਕ ਸਰਕਾਰਾਂ ਵਿਭਾਗ ਤੋਂ ਹਟਾਇਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਡੂੰਘੇ ਮਤਭੇਦ ਵਿਵਾਦ ਦੇ ਸੰਕੇਤ ਵਿਚਕਾਰ ਪਿਛਲੇ ਮਹੀਨੇ ਖ਼ਤਮ ਹੋਏ ਲੋਕ ਸਭਾ ਚੋਣਾਂ ਤੋਂ ਬਾਅਦ ਵੀਰਵਾਰ ਨੂੰ ਬੁਲਾਈ ਗਈ ਪਹਿਲੀ ਕੈਬਿਨੇਟ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ  ਨਵਜੋਤ ਸਿੰਘ ਸਿੱਧੂ ਨਹੀਂ ਪੁੱਜੇ।

 

 

 

ਇਸ ਤਰ੍ਹਾਂ ਦੂਜੀ ਵਾਰ ਹੋਇਆ ਹੈ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਅਧਿਕਾਰਿਕ ਬੈਠਕ ਦੌਰਾਨ ਨਵਜੋਤ ਸਿੰਘ ਸਿੱਧੂ ਨਾ ਪੁੱਜੇ ਹੋਣ। ਨਵਜੋਤ ਸਿੰਘ ਸਿੱਧੂ ਦਾ ਮੰਤਰਾਲਾ ਬਦਲਣ ਉੱਤੇ ਵੀ ਅਟਕਲਾਂ ਲਾਈਆਂ ਜਾ ਰਹੀਆਂ ਹਨ। 

 

ਇਸ ਤੋਂ ਪਹਿਲਾਂ ਸੋਮਵਾਰ ਨੂੰ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਪੰਜਾਬ ਕਾਂਗਰਸ, ਕੈਬਿਨੇਟ ਮੰਤਰੀ ਅਤੇ ਨਵੇਂ ਚੁਣੇ ਗਏ ਸਾਂਸਦਾਂ ਦੀ 30 ਮਈ ਨੂੰ ਰਖੀ ਗਈ ਬੈਠਕ ਵਿੱਚ ਉਨ੍ਹਾਂ ਦੇ ਪਤੀ ਨੂੰ ਨਹੀਂ ਬੁਲਾਇਆ ਗਿਆ ਸੀ, ਇਸ ਲਈ ਉਹ ਉਥੇ ਨਹੀਂ ਗਏ।

 


 
ਅਮਰਿੰਦਰ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਫ਼ਤਰ (ਸੀਐਮਓ) ਵੱਲੋਂ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਬੈਠਕ ਵਿੱਚ ਬੁਲਾਇਆ ਗਿਆ ਸੀ। ਹਾਲਾਂਕਿ, ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਇਸ ਤਰ੍ਹਾਂ ਦੇ ਕਿਸੇ ਸੰਦੇਸ਼ ਨੂੰ ਮਿਲਣ ਤੋਂ ਇਨਕਾਰ ਦਿੱਤਾ।

 

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿੱਚ ਸਿੱਧੂ ਦੇ ਬਿਆਨ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਠੀਕ ਤਰ੍ਹਾਂ ਨਾਲ ਨਾ ਸੰਭਾਲਣ ਕਾਰਨ ਸ਼ਹਿਰੀ ਇਲਾਕਿਆਂ ਵਿੱਚ ਪਾਰਟੀ ਦੇ ਖ਼ਰਾਬ ਪ੍ਰਦਰਸ਼ਨ ਨੂੰ ਕਾਰਨ ਦੱਸਦੇ ਹੋਏ ਮੰਤਰੀਆਂ ਦੇ ਵਿਭਾਗ ਵਿੱਚ ਵੰਡ ਦਾ ਐਲਾਨ ਕੀਤਾ ਸੀ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Navjot Singh Sidhu did not attend cabinet meeting Chaired by Punjab CM Capt Amrinder Singh