ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਧੂ ਨੇ ਮੁੜ ਲਿਖਿਆ ਸਰਕਾਰ ਨੂੰ ਪੱਤਰ, ਸਪੱਸ਼ਟ ਕਰੋ ਪਾਕਿ ਜਾਣ ਦੀ ਆਗਿਆ ਹੈ ਜਾਂ ਨਹੀਂ

ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਵਿਦੇਸ਼ ਮੰਤਰਾਲੇ ਨੂੰ ਇੱਕ ਵਾਰ ਮੁੜ ਪੱਤਰ ਲਿਖ ਕੇ 9 ਨਵੰਬਰ ਨੂੰ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ। 

 

 

 

ਕਾਂਗਰਸ ਦੇ ਵਿਧਾਇਕ ਨੇ ਇੱਕ ਵਾਰ ਮੁੜ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਪੁੱਛਿਆ ਕਿ ਕੀ ਮੈਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਹੈ ਜਾਂ ਨਹੀਂ। ਦੱਸ ਦੇਈਏ ਕਿ ਸਿੱਧੂ ਨੇ ਪਹਿਲਾਂ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਪ੍ਰੋਗਰਾਮ ਵਿੱਚ ਜਾਣ ਲਈ ਦੋ ਚਿੱਠੀਆਂ ਲਿਖੀਆਂ ਸਨ।

 

ਨਿਊਜ਼ ਏਜੰਸੀ ਏਐਨਆਈ ਅਨੁਸਾਰ, ਸਿੱਧੂ ਨੇ 7 ਨਵੰਬਰ ਨੂੰ ਇੱਕ ਹੋਰ ਪੱਤਰ ਲਿਖ ਕੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੋਂ ਪਾਕਿਸਤਾਨ ਆਉਣ ਦੀ ਇਜਾਜ਼ਤ ਮੰਗੀ ਸੀ। 

 

ਪੱਤਰ ਵਿੱਚ ਲਿਖਿਆ ਗਿਆ ਹੈ ਕਿ ਕਈ ਵਾਰ ਯਾਦ ਦਿਵਾਉਣ ਦੇ ਬਾਵਜੂਦ, ਤੁਸੀਂ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ ਕਿ ਕੀ ਮੈਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਗਈ ਹੈ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ 9 ਨਵੰਬਰ ਨੂੰ ਦੂਜੀ ਵਾਰ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Navjot Singh Sidhu writes to EAM S Jaishankar again requesting permission to attend Kartarpur Corridor inauguration