ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਝਾਰਖੰਡ ਦੇ ਲਾਤੇਹਾਰ ’ਚ ਨਕਸਲੀ ਹਮਲਾ, ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ

ਝਾਰਖੰਡ ਦੇ ਲਾਤੇਹਾਰ ਚ ਸ਼ੁੱਕਰਵਾਰ ਰਾਤ ਨੂੰ ਨਕਸਲੀ ਹਮਲਾ ਹੋਇਆ। ਜਾਣਕਾਰੀ ਅਨੁਸਾਰ ਇਸ ਹਮਲੇ ਚ ਤਿੰਨ ਪੁਲਿਸ ਮੁਲਾਜ਼ਮ ਮਾਰੇ ਗਏ ਹਨ। ਇਕ ਪੁਲਿਸ ਮੁਲਾਜ਼ਮ ਦੀ ਹਾਲਤ ਨਾਜ਼ੁਕ ਹੈ।

 

ਅਧਿਕਾਰੀਆਂ ਅਨੁਸਾਰ ਸ਼ੁੱਕਰਵਾਰ ਰਾਤ ਕਰੀਬ 8.30 ਵਜੇ ਹਥਿਆਰਬੰਦ ਨਕਸਲਵਾਦੀਆਂ ਨੇ ਪੁਲਿਸ ਪਾਰਟੀ ਦੀ ਗੱਡੀ ਤੇ ਹਮਲਾ ਕਰ ਦਿੱਤਾ। ਹਮਲੇ ਦੇ ਸਮੇਂ ਪੁਲਿਸ ਵਾਲੇ ਛਾਉਣੀ ਥਾਣਾ ਖੇਤਰ ਵਿੱਚ ਸਰਕਾਰੀ ਵਾਹਨ ’ਤੇ ਜਾ ਰਹੇ ਸਨ।

 

ਅਧਿਕਾਰੀਆਂ ਨੇ ਦੱਸਿਆ ਕਿ ਨਕਸਲੀਆਂ ਨੇ ਅਚਾਨਕ ਪੁਲਿਸ ਮੁਲਾਜ਼ਮਾਂ ਤੇ ਹਮਲਾ ਕਰ ਦਿੱਤਾ। ਇਸ ਹਮਲੇ ਲਈ ਉਹ ਬਿਲਕੁਲ ਵੀ ਤਿਆਰ ਨਹੀਂ ਸਨ। ਉਨ੍ਹਾਂ ਦੱਸਿਆ ਕਿ ਮਾਰੇ ਗਏ ਤਿੰਨ ਪੁਲਿਸ ਮੁਲਾਜ਼ਮਾਂ ਚੋਂ ਇਕ ਸਬ ਇੰਸਪੈਕਟਰ ਰੈਂਕ ਦਾ ਅਧਿਕਾਰੀ ਹੈ। ਇਸ ਤੋਂ ਇਲਾਵਾ ਇਕ ਹੋਰ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਸੀ।

 

ਮਾਰੇ ਗਏ ਪੁਲਿਸ ਮੁਲਾਜ਼ਮਾਂ ਚ ਇੱਕ ਐਸਆਈ ਅਤੇ ਦੋ ਜਵਾਨ ਸ਼ਾਮਲ ਹਨ। ਸਬ ਇੰਸਪੈਕਟਰ ਦਾ ਨਾਮ ਸੁਕੀਆ ਓਰਾਓਂ ਦਸਿਆ ਗਿਆ ਹੈ। ਇਸ ਸਾਲ ਜੂਨ ਚ ਨਕਸਲਵਾਦੀਆਂ ਨੇ ਝਾਰਖੰਡ ਦੇ ਸਰਾਏਕੇਲਾ-ਖਰਸਵਾਨ ਜ਼ਿਲ੍ਹੇ ਵਿੱਚ ਵੀ ਪੁਲਿਸ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਇਆ ਸੀ। ਇਸ ਹਮਲੇ ਵਿਚ ਪੰਜ ਪੁਲਿਸ ਮੁਲਾਜ਼ਮ ਮਾਰੇ ਗਏ ਸਨ। ਇਸ ਹਮਲੇ ਚ ਹੋਮਗਾਰਡ ਦੇ ਕੁਝ ਜਵਾਨ ਜ਼ਖਮੀ ਵੀ ਹੋਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Naxalite attack in Latehar in Jharkhand three policemen died