ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲਖਿਸਾਰਾਏ ’ਚ ਨਕਸਲੀਆਂ ਨੇ ਦੋ ਲੋਕਾਂ ਨੂੰ ਗੋਲੀ ਮਾਰ ਕੇ ਕੀਤਾ ਕਤਲ

ਨਕਸਲੀਆਂ ਨੇ ਬਿਹਾਰ ਦੇ ਲਖੀਸਰਾਏ ਵਿੱਚ ਤਬਾਹੀ ਮਚਾਈ ਹੈ। ਨਕਸਲੀਆਂ ਨੇ ਇਥੇ ਦੋ ਵਿਅਕਤੀਆਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਦਿਨਦਿਹਾੜੇ ਦੋ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਇਲਾਕੇ ਚ ਸਨਸਨੀ ਫੈਲ ਗਈ ਹੈ। ਪੁਲਿਸ ਮੌਕੇ 'ਤੇ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਇਲਾਕਾ ਘੇਰ ਲਿਆ ਗਿਆ ਹੈ।

 

ਏ.ਐੱਨ.ਆਈ. ਅਨੁਸਾਰ ਬਿਹਾਰ ਦੇ ਲਖੀਸਰਾਏ ਜ਼ਿਲੇ ਚ ਦੋ ਵੱਖ-ਵੱਖ ਘਟਨਾਵਾਂ ਚ ਮਾਓਵਾਦੀਆਂ ਵੱਲੋਂ ਦੋ ਵਿਅਕਤੀਆਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਹਾਦਸੇ ਦੀ ਸੂਚਨਾ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

 

ਦੱਸਿਆ ਜਾ ਰਿਹਾ ਹੈ ਕਿ ਚਾਨਣ ਥਾਣਾ ਖੇਤਰ ਦੇ ਬਾਸਕੁੰਡ ਕੋਦਾਸੀ ਜੰਗਲ ਚ ਨਕਸਲੀਆਂ ਨੇ ਪੁਲਿਸ ਮੁਖਬਰੀ ਦੇ ਦੋਸ਼ ਚ ਦੋ ਲੋਕਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

 

ਮੀਡੀਆ ਰਿਪੋਰਟਾਂ ਅਨੁਸਾਰ ਨਕਸਲੀਆਂ ਨੇ ਹਾਦਸੇ ਤੋਂ ਬਾਅਦ ਘਟਨਾ ਵਾਲੀ ਥਾਂ ‘ਤੇ ਇਕ ਕਾਗਜ਼ ਵੀ ਛੱਡਿਆ ਹੈ। ਜਿਸ ਚ ਇਹ ਲਿਖਿਆ ਹੈ ਕਿ ਮੁਖਬਰੀ (ਵਿਸਲਬਲੋਅਰ) ਕਰਨ ਵਾਲੇ ਨੂੰ ਮੌਤ ਦੀ ਸਜਾ ਦਿੱਤੀ ਜਾਏਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Naxalites shot dead two people in Lakhisarai