ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਾਰੂਕ ਅਬਦੁੱਲਾ ਅਤੇ ਉਮਰ ਅਬਦੁੱਲਾ ਨੂੰ ਮਿਲਣਗੇ ਨੈਸ਼ਨਲ ਕਾਨਫ਼ਰੰਸ ਦੇ ਨੇਤਾ, ਸਰਕਾਰ ਨੇ ਦਿੱਤੀ ਇਜਾਜ਼ਤ

ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਜੰਮੂ ਯੂਨਿਚ ਦੇ ਨੈਸ਼ਨਲ ਕਾਨਫਰੰਸ ਦੇ ਵਫ਼ਦ ਨੂੰ ਆਪਣੀ ਪਾਰਟੀ ਦੇ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉਪ-ਪ੍ਰਧਾਨ ਉਮਰ ਅਬਦੁੱਲਾ ਨਾਲ ਮੁਲਾਕਾਤ ਕਰਨ ਦੀ ਆਗਿਆ ਦੇ ਦਿੱਤੀ ਹੈ। ਦੱਸ ਦੇਈਏ ਕਿ ਦੋਵੇਂ ਆਗੂ ਹਿਰਾਸਤ ਵਿੱਚ ਹਨ।

 

ਪਾਰਟੀ ਦੇ ਬੁਲਾਰੇ ਮਦਨ ਮੰਟੂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਫ਼ਦ ਐਤਵਾਰ ਸਵੇਰੇ ਮੀਟਿੰਗ ਲਈ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਸਰਕਾਰ ਨੇ ਨੈਸ਼ਨਲ ਕਾਨਫਰੰਸ ਦੇ ਜੰਮੂ ਨੇਤਾਵਾਂ ਦੇ ਇੱਕ ਵਫ਼ਦ ਨੂੰ ਪਾਰਟੀ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉਪ-ਪ੍ਰਧਾਨ ਉਮਰ ਅਬਦੁੱਲਾ ਨੂੰ ਮਿਲਣ ਦੀ ਆਗਿਆ ਦਿੱਤੀ ਹੈ ਜਿਨ੍ਹਾਂ ਨੂੰ ਹਿਰਾਸਤ ਵਿੱਚ ਰੱਖਿਆ ਗਿਆ ਹੈ।

 


ਮਹੱਤਵਪੂਰਨ ਗੱਲ ਇਹ ਹੈ ਕਿ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਰੁਤਬੇ ਖ਼ਤਮ ਹੋਣ ਤੋਂ ਬਾਅਦ ਤੋਂ ਹੀ ਜੰਮੂ ਕਸ਼ਮੀਰ ਦੋ ਦੋਵੇਂ ਪ੍ਰਮੁੱਖ ਨੇਤਾਵਾਂ ਨੂੰ ਹਿਰਾਸਤ ਵਿਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਕਈ ਨੇਤਾਵਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ। ਵੱਖਵਾਦੀ ਨੇਤਾਵਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। 

 

ਫਾਰੂਕ ਅਬਦੁੱਲਾ ਨੂੰ ਵੀ ਗੁਪਕਾਰ ਰੋਡ 'ਤੇ ਉਸ ਦੇ ਘਰ ਵਿੱਚ ਵਹੀ ਨਜ਼ਰਬੰਦ ਰੱਖਿਆ ਗਿਆ। ਨਾਲ ਹੀ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਨੂੰ ਵੀ ਲੋਕਾਂ ਨੂੰ ਮਿਲਣ ਦੀ ਆਗਿਆ ਨਹੀਂ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:NC delegation from Jammu got permission to meet Abdullah