ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੋ ਮਹੀਨਿਆਂ ਤੋਂ ਨਜ਼ਰਬੰਦ ਡਾ. ਫ਼ਾਰੁਕ ਅਬਦੁੱਲ੍ਹਾ ਨੂੰ ਮਿਲੇ NC ਦੇ 15 ਆਗੂ

ਦੋ ਮਹੀਨਿਆਂ ਤੋਂ ਨਜ਼ਰਬੰਦ ਡਾ. ਫ਼ਾਰੁਕ ਅਬਦੁੱਲ੍ਹਾ ਨੂੰ ਮਿਲੇ NC ਦੇ 15 ਆਗੂ

ਜੰਮੂ–ਕਸ਼ਮੀਰ ’ਚੋਂ ਧਾਰਾ–370 ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਨੈਸ਼ਨਲ ਕਾਨਫ਼ਰੰਸ (NC) ਪਾਰਟੀ ਦੇ 15 ਆਗੂ ਪਿਛਲੇ ਦੋ ਮਹੀਨਿਆਂ ਤੋਂ ਨਜ਼ਰਬੰਦ ਰੱਖੇ ਗਏ ਜੰਮੂ–ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲ੍ਹਾ ਨੂੰ ਮਿਲੇ। ਉਨ੍ਹਾਂ ਨੂੰ ਐਤਵਾਰ ਨੂੰ ਸ੍ਰੀਨਗਰ ਸਥਿਤ ਫ਼ਾਰੂਕ ਅਬਦੁੱਲ੍ਹਾ ਦੀ ਰਿਹਾਇਸ਼ਗਾਹ ’ਤੇ ਉਨ੍ਹਾਂ ਨੂੰ ਆਪਣੀ ਪਤਨੀ ਮੌਲੀ ਅਬਦੁੱਲ੍ਹਾ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਸੀ।

 

 

ਸਨਿੱਚਰਵਾਰ ਨੂੰ ਜੰਮੂ–ਕਸ਼ਮੀਰ ਦੀ ਮੁੱਖ ਸਿਆਸੀ ਪਾਰਟੀ ਨੈਸ਼ਨਲ ਕਾਨਫ਼ਰੰਸ ਦੇ 15 ਆਗੂ ਸੂਬੇ ਦੇ ਰਾਜਪਾਲ ਸ੍ਰੀ ਸੱਤਪਾਲ ਮਲਿਕ ਨੂੰ ਮਿਲੇ ਸਨ ਤੇ ਉਨ੍ਹਾਂ ਡਾ. ਫ਼ਾਰੂਕ ਅਬਦੁੱਲ੍ਹਾ ਨੂੰ ਮਿਲਣ ਦੀ ਇਜਾਜ਼ਤ ਮੰਗੀ ਸੀ। ਉਸ ਤੋਂ ਬਾਅਦ ਅੱਜ ਉਨ੍ਹਾਂ ਆਗੂਆਂ ਨੇ ਡਾ. ਅਬਦੁੱਲ੍ਹਾ ਨਾਲ ਉਨ੍ਹਾਂ ਦੀ ਰਿਹਾਇਸ਼ਗਾਹ ’ਤੇ ਮੁਲਾਕਾਤ ਕੀਤੀ।

 

 

ਇਹ ਵਫ਼ਦ ਪਾਰਟੀ ਦੇ ਮੀਤ ਪ੍ਰਧਾਨ ਉਮਰ ਅਬਦੁੱਲ੍ਹਾ ਨਾਲ ਵੀ ਮੁਲਾਕਾਤ ਕਰੇਗਾ। ਡਾ. ਫ਼ਾਰੂਕ ਅਬਦੁੱਲ੍ਹਾ ਤਾਂ ਸ੍ਰੀਨਗਰ ’ਚ ਆਪਣੀ ਰਿਹਾਇਸ਼ਗਾਹ ’ਤੇ ਹੀ ਨਜ਼ਰਬੰਦ ਹਨਪਰ ਉਨ੍ਹਾਂ ਦੇ ਪੁੱਤਰ ਉਮਰ ਅਬਦੁੱਲ੍ਹਾ ਨੂੰ ਇੱਕ ਗੈਸਟ–ਹਾਊਸ ਵਿੱਚ ਨਜ਼ਰਬੰਦ ਕਰ ਕੇ ਰੱਖਿਆ ਗਿਆ ਹੈ।

 

 

ਕੱਲ੍ਹ ਨੈਸ਼ਨਲ ਕਾਨਫ਼ਰੰਸ ਦੇ ਇੱਕ ਆਗੂ ਮਦਨ ਮੰਟੋ ਨੇ ਦੱਸਿਆ ਸੀ ਕਿ ਪਾਰਟੀ ਦੇ ਇੱਕ ਵਫ਼ਦ ਨੂੰ ਪਾਰਟੀ–ਪ੍ਰਧਾਨ ਡਾ. ਫ਼ਾਰੁਕ ਅਬਦੁੱਲ੍ਹਾ ਤੇ ਮੀਤ ਪ੍ਰਧਾਨ ਉਮਰ ਅਬਦੁੱਲ੍ਹਾ ਨੂੰ ਮਿਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

 

 

ਬੀਤੀ 5 ਅਗਸਤ ਨੂੰ ਜੰਮੂ–ਕਸ਼ਮੀਰ ਦਾ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ–370 ਦਾ ਖ਼ਾਤਮਾ ਕਰ ਦਿੱਤਾ ਗਿਆ ਸੀ। ਉਸ ਤੋਂ ਪਹਿਲੀ ਚਾਰ ਅਗਸਤ ਦੀ ਰਾਤ ਨੂੰ ਹੀ ਕਸ਼ਮੀਰ ਵਾਦੀ ਦੇ ਸਾਰੇ ਪ੍ਰਮੁੱਖ ਆਗੂਆਂ ਨੂੰ ਜਾਂ ਤਾਂ ਨਜ਼ਰਬੰਦ ਕਰ ਦਿੱਤਾ ਗਿਆ ਸੀ ਤੇ ਜਾਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ।

 

 

ਵੱਖਵਾਦੀਆਂ ਨੇਤਾਂ ਨੂੰ ਵੀ ਉਨ੍ਹਾਂ ਦੇ ਘਰਾਂ ਅੰਦਰ ਹੀ ਨਜ਼ਰਬੰਦ ਕਰ ਕੇ ਰੱਖਿਆ ਗਿਆ ਹੈ।

 

 

ਡਾ. ਫ਼ਾਰੂਕ ਅਬਦੁੱਲ੍ਹਾ ਨੂੰ ਗੁਪਕਰ ਰੋਡ ਸਥਿਤ ਉਨ੍ਹਾਂ ਦੇ ਘਰ ਅੰਦਰ ਹੀ ਨਜ਼ਰਬੰਦ ਕੀਤਾ ਗਿਆ ਹੈ। ਆਮ ਲੋਕ ਉਨ੍ਹਾਂ ਨੂੰ ਨਹੀਂ ਮਿਲ ਸਕਦੇ। ਪਰ ਉਨ੍ਹਾਂ ਦੇ ਪਰਿਵਾਰ ਦੇ ਲੋਕਾਂ ਤੇ ਹੋਰਨਾਂ ਲੋਕਾਂ ਨੂੰ ਕੋਈ ਵੀ ਜਾ ਕੇ ਮਿਲ ਸਕਦਾ ਹੈ।

 

 

ਉੱਧਰ ਉਮਰ ਅਬਦੁੱਲ੍ਹਾ ਤੇ ਪੀਪਲ’ਜ਼ ਡੈਮੋਕ੍ਰੈਟਿਕ ਪਾਰਟੀ ਦੇ ਆਗੂ ਮਹਿਬੂਬਾ ਮੁਫ਼ਤੀ ਨੂੰ ਵੀ ਕੋਈ ਨਹੀਂ ਮਿਲ ਸਕਦਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:NC s 15 leaders meet Dr Farooq Abdullah kept in house arrest for 2 months