ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੋਨੀਆ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਪਵਾਰ- ਸਿਆਸੀ ਹਾਲਾਤ 'ਤੇ ਹੋਈ ਵਿਚਾਰ ਚਰਚਾ

ਮਹਾਰਾਸ਼ਟਰ ਵਿੱਚ ਸਰਕਾਰ 'ਤੇ ਬਣੇ ਭੰਬਲਭੁਸੇ ਵਿਚਕਾਰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਪ੍ਰਧਾਨ ਸ਼ਰਧ ਪਵਾਰ ਸੋਮਵਾਰ ਦੀ ਸ਼ਾਮ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮਿਲਣ ਪੁੱਜੇ। ਦੋਵਾਂ ਦਲਾਂ ਦੇ ਮੁਖੀਆਂ ਵਿਚਕਾਰ ਇਹ ਮੀਟਿੰਗ 50 ਮਿੰਟ ਤੱਕ ਹੋਈ।

 

ਇਸ ਤੋਂ ਬਾਅਦ ਸ਼ਰਧ ਪਵਾਰ ਨੇ ਪ੍ਰੈੱਸ ਕਾਨਫ਼ਰੰਸ ਵਿੱਚ ਕਿਹਾ ਕਿ ਅਸੀਂ ਮਹਾਰਾਸ਼ਟਰ ਦੀ ਰਾਜਨੀਤਿਕ ਸਥਿਤੀ ਉੱਤੇ ਵਿਚਾਰ ਵਟਾਂਦਰਾ ਕੀਤਾ। ਮੈਂ ਉਨ੍ਹਾਂ ਨੂੰ ਇਸ ਬਾਰੇ ਦੱਸਿਆ। ਏ ਕੇ ਐਂਟਨੀ ਵੀ ਉਨ੍ਹਾਂ ਨਾਲ ਮੌਜੂਦ ਸਨ। ਹੁਣ ਦੋਵੇਂ ਦਲਾਂ (ਕਾਂਗਰਸ-ਐਨਸੀਪੀ) ਦੇ ਨੇਤਾ ਆਪਸ ਵਿੱਚ ਮੁਲਾਕਾਤ ਕਰਨਗੇ ਅਤੇ ਉਸ ਤੋਂ ਬਾਅਦ ਉਹ ਸਾਡੇ ਕੋਲ ਆਉਣਗੇ।

 

ਜ਼ਿਕਰਯੋਗ ਹੈ ਕਿ ਸ਼ਰਦ ਪਵਾਰ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ, ਐਤਵਾਰ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੀ ਕੋਰ ਕਮੇਟੀ ਦੀ ਬੈਠਕ ਐਤਵਾਰ ਨੂੰ ਹੋਈ। 

 

ਐਨਸੀਪੀ ਬੁਲਾਰੇ ਨਵਾਬ ਮਲਿਕ ਨੇ ਕਿਹਾ ਕਿ ਇਸ ਬੈਠਕ ਤੋਂ ਬਾਅਦ ਅਸੀਂ ਇਸ ਨਤੀਜੇ ਉੱਤੇ ਪਹੁੰਚੇ ਹਨ ਕਿ ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਸ਼ਾਸਨ ਖ਼ਤਮ ਹੋਣਾ ਚਾਹੀਦਾ ਅਤੇ ਇੱਕ ਵਿਕਲਪਿਕ ਸਰਕਾਰ ਬਣਾਈ ਜਾਣੀ ਚਾਹੀਦੀ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:NCP Chief Sharad Pawar and Congress interim President Sonia Gandhi meeting over Maharashtra government formation