ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਰਾਸ਼ਟਰੀ ਲੋਕਤੰਤਰੀ ਗੱਠਜੋੜ ਦੇ ਦੂਜੇ ਕਾਰਜਕਾਲ ਦੇ 100 ਦਿਨਾਂ ਦੇ ਕੰਮਕਾਜ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ।
ਉਨ੍ਹਾਂ ਕਿਹਾ ਕਿ ਪਿਛਲੇ ਸੌ ਦਿਨਾਂ ਦੌਰਾਨ ਲਿਆ ਇੱਕ ਵੱਡਾ ਫ਼ੈਸਲਾ ਸੀ ਕਿ ਧਾਰਾ 370, 35ਏ ਨੂੰ ਹਟਾ ਕੇ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਕੇ ਲਦਾਖ ਨੂੰ ਉਸ ਤੋਂ ਵੱਖ ਕਰਨਾ।
ਜਾਵਡੇਕਰ ਨੇ ਕਿਹਾ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਏ ਹੋਏ ਹੁਣ 35 ਦਿਨ ਹੋ ਗਏ ਹਨ ਪਰ ਕੁਝ ਹੀ ਛੋਟੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਦੇ ਨਾਲ, ਉਥੇ ਸਥਿਤੀ ਹੁਣ ਸਧਾਰਨ ਹੋ ਰਹੀ ਹੈ।
ਪ੍ਰੈੱਸ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਧਾਰਾ 370 ਨੂੰ ਹਟਾਉਣ ਬਾਰੇ ਇਕ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਪਾਕਿਸਤਾਨ ਨੇ ਦੁਨੀਆਂ ਭਰ ਵਿੱਚ ਸੰਯੁਕਤ ਰਾਸ਼ਟਰ ਸਣੇ ਸਾਰੇ ਦੇਸ਼ਾਂ ਦਾ ਦਰਵਾਜ਼ਾ ਖੜਕਾਇਆ ਹੈ ਪਰ ਵਿਸ਼ਵ ਅੱਜ ਭਾਰਤ ਨਾਲ ਖੜਾ ਹੈ।