ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਔਰਤਾਂ ਤੇ ਬੱਚਿਆਂ 'ਤੇ ਹਮਲੇ ਰੋਕਣ ਲਈ ਸਖਤ ਕਾਨੂੰਨ ਲਿਆਏਗੀ ਐਨਡੀਏ ਸਰਕਾਰ: ਰੈੱਡੀ

ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈੱਡੀ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਔਰਤਾਂ ਅਤੇ ਬੱਚਿਆਂ 'ਤੇ ਹਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆਏਗੀ। ਰੈੱਡੀ ਨੇ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਸਖ਼ਤ ਲਾਗੂ ਕਰਨ ਲਈ ਰਾਜ ਸਰਕਾਰਾਂ ਨਾਲ ਸੰਪਰਕ ਕਰੇਗੀ।

 

ਰੈੱਡੀ ਨੇ ਆਪਣੇ ਲੋਕ ਸਭਾ ਹਲਕਾ ਸਿਕੰਦਰਾਬਾਦ ਜਾਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਔਰਤਾਂ ਤੇ ਬੱਚਿਆਂ 'ਤੇ ਹਮਲਿਆਂ ਦੇ ਮਾਮਲੇ ਵਿੱਚ ਭਾਜਪਾ ਸਰਕਾਰ ਵੱਖਰੇ ਸਖ਼ਤ ਕਾਨੂੰਨ ਲਿਆਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਅੱਤਵਾਦ ਨੂੰ ਕਦੇ ਬਰਦਾਸ਼ਤ ਨਹੀਂ ਕਰਨ ਦੀ ਨੀਤੀ ਹੈ।

 

ਰੈੱਡੀ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਅੱਤਵਾਦ ਦੇ ਸਫਾਏ ਲਈ ਆਉਣ ਵਾਲੇ ਦਿਨਾਂ ਵਿੱਚ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗੀ ਅਤੇ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਨ ਦੀ ਨੀਤੀ ਅਪਣਾਏਗੀ। ਰੈੱਡੀ ਨੇ ਭਾਜਪਾ ਸਰਕਾਰ ਦੀ ਪ੍ਰਸ਼ੰਸਾ ਕਰਦੇ ਹੋਏ ਦਾਅਵਾ ਕੀਤਾ ਕਿ ਰਾਜਗ ਸਰਕਾਰ ਦੇ ਪਹਿਲੇ ਕਾਰਜਕਾਲ ਦੌਰਾਨ ਕੋਈ ਫਿਰਕੂ ਦੰਗੇ ਨਹੀਂ ਹੋਏ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:NDA government will bring stringent law to prevent attacks on women and children says G Kishan Reddy