ਹੜ੍ਹ ਪ੍ਰਭਾਵਿਤ ਨੇਪਾਲ ਨੇ ਬਾਰਿਸ਼ ਅਤੇ ਹੜ੍ਹ ਕਾਰਨ ਹੋਣ ਵਾਲੇ ਬਿਮਾਰੀਆਂ ਦੇ ਖ਼ਦਸ਼ੇ ਦੇ ਮੱਦੇਨਜ਼ਰ ਉਨ੍ਹਾਂ ਦੀ ਰੋਕਥਾਮ ਵਿੱਚ ਸਹਾਇਤਾ ਅਤੇ ਲਗਾਤਾਰ ਬਾਰਸ਼ ਨਾਲ ਪ੍ਰਭਾਵਿਤ ਹਜ਼ਾਰਾਂ ਲੋਕਾਂ ਨੂੰ ਸਹੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਅੰਤਰਰਾਸ਼ਟਰੀ ਏਜੰਸੀਆਂ ਤੋਂ ਮਦਦ ਮੰਗੀ ਹੈ। ਮੀਡੀਆ ਵਿੱਚ ਆਈ ਖ਼ਬਰ ਵਿੱਚ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ।
ਹੜ੍ਹ ਕਾਰਨ ਨੇਪਾਲ ਵਿੱਚ ਹੁਣ ਤੱਕ 60 ਲੋਕਾਂ ਦੇ ਮਰਨ ਦੀ ਸੂਚਨਾ ਹੈ। ਵੀਰਵਾਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਨੇਪਾਲ ਪ੍ਰਭਾਵਿਤ ਹੋਇਆ ਹੈ। ਇਸੇ ਕਾਰਨ 25 ਜ਼ਿਲ੍ਹੇ ਅਤੇ 10,385 ਲੋਕ ਪ੍ਰਭਾਵਿਤ ਹੋਏ। ਬਾਰਸ਼ ਕਾਰਨ ਵਾਪਰੀਆਂ ਘਟਨਾਵਾਂ ਵਿੱਚ 35 ਲੋਕ ਲਾਪਤਾ ਹਨ। ਮੀਂਹ ਕਾਰਨ ਦੇਸ਼ ਦੇ ਮੱਧ ਅਤੇ ਪੂਰਬੀ ਹਿੱਸਿਆਂ ਵਿੱਚ ਜਨਜੀਵਨ ਪ੍ਰਭਾਵਿਤ ਹੋਇਆ ਹੈ।
ਕਾਠਮੰਡੂ ਪੋਸਟ ਦੀ ਖ਼ਬਰ ਅਨੁਸਾਰ ਮੀਂਹ ਨਾਲ ਹੋਏ ਨੁਕਸਾਨ ਲਈ ਐਤਵਾਰ ਨੂੰ ਐਮਰਜੈਂਸੀ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ), ਸੰਯੁਕਤ ਰਾਸ਼ਟਰ ਬਾਲ ਫੰਡ (ਯੂਨੀਸੈਫ), ਸੰਯੁਕਤ ਰਾਸ਼ਟਰ ਜਨਸੰਖਿਆ ਫੰਡ (ਯੂ.ਐਨ.ਐਫ.ਪੀ.ਏ.) ਅਤੇ ਹੋਰ ਏਜੰਸੀਆਂ ਸ਼ਾਮਲ ਹਨ।