ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਲਾਤਕਾਰ ਜਿਹੀਆਂ ਘਟਨਾਵਾਂ ਰੋਕਣ ਲਈ ਨਵਾਂ ਕਾਨੂੰਨ ਤਿਆਰ ਹੋ ਰਿਹੈ: ਰਾਜਨਾਥ ਸਿੰਘ

ਬਲਾਤਕਾਰ ਜਿਹੀਆਂ ਘਟਨਾਵਾਂ ਰੋਕਣ ਲਈ ਨਵਾਂ ਕਾਨੂੰਨ ਤਿਆਰ ਹੋ ਰਿਹੈ: ਰਾਜਨਾਥ ਸਿੰਘ

ਭਾਰਤ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਹੈਦਰਾਬਾਦ 'ਚ ਲੇਡੀ ਵੈਟਰਨਰੀ ਡਾਕਟਰ ਨਾਲ ਜਬਰ–ਜਨਾਹ ਨੂੰ ਦੇਸ਼ ਲਈ ਸ਼ਰਮਸਾਰ ਕਰਨ ਵਾਲੀ ਘਟਨਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਰੋਕਣ ਲਈ ਅਸੀਂ ਨਵੇਂ ਕਾਨੂੰਨ ਲਈ ਤਿਆਰ ਹਾਂ; ਜਿਸ ਲਈ ਸਦਨ ਵੀ ਸਹਿਮਤ ਹੋਵੇਗਾ।

 

 

ਹੈਦਰਾਬਾਦ ’ਚ ਲੇਡੀ ਵੈਟਰਨਰੀ ਡਾਕਟਰ ਨਾਲ ਹੋਏ ਜਬਰ–ਜਨਾਹ ਤੇ ਕਤਲ ਨੂੰ ਲੈ ਕੇ ਜਿੱਥੇ ਸਮੁੱਚੇ ਦੇਸ਼ ਵਿੱਚ ਰੋਹ ਤੇ ਰੋਸ ਪਾਇਆ ਜਾ ਰਿਹਾ ਹੈ, ਉੱਥੇ ਦੂਜੇ ਪਾਸੇ ਇਸ ਦੀ ਗੂੰਜ ਅੱਜ ਸੋਮਵਾਰ ਨੂੰ ਸੰਸਦ ਦੇ ਸਰਦ–ਰੁੱਤ ਸੈਸ਼ਨ ਦੌਰਾਨ ਰਾਜ ਸਭਾ 'ਚ ਸੁਣਾਈ ਦਿੱਤੀ।

 

 

ਇਸ ਤੋਂ ਪਹਿਲਾਂ ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਹੈਦਰਾਬਾਦ 'ਚ ਵੈਟਰਨਰੀ ਡਾਕਟਰ ਨਾਲ ਹੋਈ ਹੈਵਾਨੀਅਤ ਨੂੰ ਲੈ ਕੇ ਕਿਹਾ ਕਿ ਕੋਈ ਵੀ ਸਰਕਾਰ ਆਪਣੇ ਸੂਬੇ ਵਿੱਚ ਅਜਿਹੀ ਘਟਨਾ ਨਹੀਂ ਚਾਹੇਗੀ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਸਿਰਫ਼ ਕਾਨੁੰਨ ਬਣਾ ਕੇ ਖ਼ਤਮ ਨਹੀਂ ਹੋਵੇਗੀ।

 

 

ਸ੍ਰੀ ਆਜ਼ਾਦ ਨੇ ਕਿਹਾ ਕਿ ਇਨ੍ਹਾਂ ਚੀਜ਼ਾਂ ਨੂੰ ਖ਼ਤਮ ਕਰਨ ਲਈ ਸਾਨੂੰ ਸਭ ਨੂੰ ਅਜਿਹੇ ਅਪਰਾਧ ਵਿਰੁੱਧ ਇੱਕਜੁਟ ਹੋ ਕੇ ਖੜ੍ਹੇ ਹੋਣ ਦੀ ਜ਼ਰੂਰਤ ਹੈ।

 

 

ਰਾਜ ਸਭਾ 'ਚ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਜਯਾ ਬੱਚਨ ਨੇ ਕਿਹਾ ਕਿ ਅਜਿਹੇ ਵਹਿਸ਼ੀਆਂ ਨੂੰ ਲੋਕਾਂ ਦੀ ਭੀੜ 'ਚ ਛੱਡ ਦੇਣਾ ਚਾਹੀਦਾ ਹੈ, ਜਿੱਥੇ ਲੋਕਾਂ ਦੀ ਕੁੱਟਮਾਰ ਨਾਲ ਹੀ ਉਹ ਖ਼ਤਮ ਹੋ ਜਾਣ।

 

 

ਇਸ ਦੌਰਾਨ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਔਰਤਾਂ ਵਿਰੁੱਧ ਅਪਰਾਧਾਂ ਨੂੰ ਲੈ ਕੇ ਕਿਹਾ ਕਿ ਨਵੇਂ ਬਿਲ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਚੀਜ਼ਾਂ ਦੀ ਜ਼ਰੂਰਤ ਹੈ, ਉਹ ਹੈ ਸਿਆਸੀ ਇੱਛਾ ਸ਼ਕਤੀ, ਪ੍ਰਸ਼ਾਸਨਿਕ ਸਮਰੱਥਾ, ਲੋਕਾਂ ਦੀ ਮਾਨਸਿਕਤਾ ਵਿੱਚ ਤਬਦੀਲੀ ਤੇ ਉਸ ਤੋਂ ਬਾਅਦ ਸਮਾਜ ’ਚੋਂ ਅਜਿਹੇ ਸ਼ੈਤਾਨਾਂ ਦਾ ਖ਼ਾਤਮਾ ਕੀਤਾ ਜਾਣਾ ਚਾਹੀਦਾ ਹੈ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:New Act is being prepared to stop rape incidents Rajnath Singh