ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

6 ਰਾਜਾਂ ਦੇ ਨਵੇਂ ਰਾਜਪਾਲ ਨਿਯੁਕਤ

6 ਰਾਜਾਂ ਦੇ ਨਵੇਂ ਰਾਜਪਾਲ ਨਿਯੁਕਤ

ਕੇਂਦਰ ਸਰਕਾਰ ਦੀ ਸਹਿਮਤੀ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 6 ਸੂਬਿਆਂ ਦੇ ਰਾਜਪਾਲਾਂ ਦੀ ਨਿਯੁਕਤੀ ਕੀਤੀ ਹੈ। ਇਨ੍ਹਾਂ ਨਿਯੁਕਤੀਆਂ ਮੁਤਾਬਕ ਸ੍ਰੀਮਤੀ ਆਨੰਦੀਬੇਨ ਪਟੇਲ ਹੁਣ ਮੱਧ ਪ੍ਰਦੇਸ਼ ਦੇ ਨਹੀਂ, ਸਗੋਂ ਉੱਤਰ ਪ੍ਰਦੇਸ਼ ਦੇ ਰਾਜਪਾਲ ਹੋਣਗੇ। ਇਸ ਤੋਂ ਪਹਿਲਾਂ ਸ੍ਰੀ ਰਾਮ ਨਾਇਕ ਉੱਤਰ ਪ੍ਰਦੇਸ਼ ਦੇ ਰਾਜਪਾਲ ਸਨ।

 

 

ਇੱਥੇ ਵਰਨਣਯੋਗ ਹੇ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਆਨੰਦੀਬੇਨ ਪਟੇਲ 19 ਜਨਵਰੀ, 2018 ਨੂੰ ਮੱਧ ਪ੍ਰਦੇਸ਼ ਦੇ ਰਾਜਪਾਲ ਬਣ ਗਏ ਸਨ। ਤਦ ਉਨ੍ਹਾਂ ਨੇ ਓਮ ਪ੍ਰਕਾਸ਼ ਕੋਹਲੀ ਦੀ ਜਗ੍ਹਾ ਲਈ ਸੀ।

 

 

ਸ੍ਰੀ ਲਾਲ ਜੀ ਟੰਡਨ ਨੂੰ ਮੱਧ ਪ੍ਰਦੇਸ਼ ਦਾ ਰਾਜਪਾਲ ਬਣਾਇਆ ਗਿਆ ਹੈ। ਬਿਹਾਰ ਦੇ ਰਾਜਪਾਲ ਦੇ ਰੂਪ ਵਿੱਚ ਫਾਗੂ ਚੌਹਾਨ ਹੁਣ ਲਾਲ ਜੀ ਟੰਡਨ ਦੀ ਥਾਂ ਲੈਣਗੇ। ਜਗਦੀਪ ਧਨਖੜ ਨੂੰ ਪੱਛਮੀ ਬੰਗਾਲ ਦਾ ਰਾਜਪਾਲ ਤੇ ਰਮੇਸ਼ ਬੈਸ ਨੂੰ ਤ੍ਰਿਪੁਰਾ ਦਾ ਰਾਜਪਾਲ ਬਣਾਇਆ ਗਿਆ ਹੈ।

 

 

ਉਨ੍ਹਾਂ ਤੋਂ ਇਲਾਵਾ ਆਰਐੱਨ ਰਵੀ ਨੂੰ ਨਾਗਾਲੈਂਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:New Governors of 6 states appointed