ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਨੇ ਭਾਰਤ 'ਚ ਤੋੜੇ ਰਿਕਾਰਡ, ਇੱਕ ਦਿਨ 'ਚ 6000 ਤੋਂ ਵੱਧ ਕੇਸ, 148 ਮੌਤ

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਾਗੂ ਲੌਕਡਾਊਨ ਦੇ ਬਾਵਜੂਦ ਪਿਛਲੇ ਕਈ ਦਿਨਾਂ ਤੋਂ ਲਾਗ ਦੇ ਰਿਕਾਰਡ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟੇ ਵਿੱਚ ਕੋਰੋਨਾ ਦੇ 6 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਇੱਕ ਦਿਨ 'ਚ ਹੁਣ ਤਕ ਪਾਏ ਗਏ ਮਰੀਜ਼ਾਂ ਦਾ ਰਿਕਾਰਡ ਅੰਕੜਾ ਹੈ।
 

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਇਸ ਸਮੇਂ ਦੇਸ਼ ਵਿੱਚ 1,18,447 ਕੋਰੋਨਾ ਮਰੀਜ਼ ਹਨ। ਪਿਛਲੇ ਇੱਕ ਦਿਨ 'ਚ 6088 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ 3583 ਹੋ ਗਈ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕੋਰੋਨਾ ਦੇ ਮਰੀਜ਼ਾਂ ਦੀ ਕੁਲ ਗਿਣਤੀ 1,12,359 ਸੀ।
 

ਮਹਾਰਾਸ਼ਟਰ 'ਚ ਸਭ ਤੋਂ ਵੱਧ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਸੂਬੇ 'ਚ ਹੁਣ ਤਕ 41642 ਮਾਮਲੇ ਆ ਚੁੱਕੇ ਹਨ, ਜਦਕਿ 11,726 ਵਿਅਕਤੀ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਮਰਨ ਵਾਲਿਆਂ ਦੀ ਗਿਣਤੀ 1454 ਹੋ ਗਈ ਹੈ। ਤਾਮਿਲਨਾਡੂ ਵਿੱਚ 13,967 ਮਾਮਲੇ ਹੋਏ ਹਨ, ਜਿਨ੍ਹਾਂ ਵਿਚੋਂ 6282 ਇਲਾਜ਼ ਠੀਕ ਹੋ ਚੁੱਕੇ ਹਨ। ਹੁਣ ਤਕ 94 ਦੀ ਮੌਤ ਹੋ ਚੁੱਕੀ ਹੈ।
 

ਪੰਜਾਬ 'ਚ ਕੋਰੋਨਾ ਵਾਇਰਸ ਦੇ ਹੁਣ ਤਕ ਕੁਲ 2028 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 1819 ਲੋਕ ਠੀਕ ਹੋ ਚੁੱਖੇ ਹਨ। ਉੱਤਰ ਪ੍ਰਦੇਸ਼ 'ਚ 5515 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ। ਸੂਬੇ 'ਚ 138 ਦੀ ਮੌਤ ਹੋ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:New Positive Cases highest record spike of 6088 in last 24 hours