ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੰਬਈ ’ਚ ਨਵਜੰਮੀ ਬੱਚੀ ਨੂੰ 21ਵੀਂ ਮੰਜ਼ਿਲ ਤੋਂ ਸੁੱਟਿਆ, ਮੌਤ

ਮਹਾਰਾਸ਼ਟਰਾ ਦੇ ਮੁੰਬਈ ਤੋਂ ਰੂਹ ਕੰਬਾ ਦੇਣ ਵਾਲਾ ਇਕ ਮਾਮਲਾ ਸਾਹਮਣੇ ਆਇਆ ਹੈ। ਕਾਂਦੀਵਲੀ ਚ ਵੀਰਵਾਰ ਨੂੰ ਇਕ ਨਵਜੰਮੀ ਬੱਚੀ ਨੂੰ 21ਵੀਂ ਮੰਜ਼ਲ ਤੋਂ ਹੇਠਾਂ ਸੁੱਟ ਦਿੱਤਾ ਗਿਆ। ਇਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਲੜਕੀ ਨੂੰ ਵੇਖਣ ਮਗਰੋਂ ਪਤਾ ਲੱਗਿਆ ਕਿ ਉਸ ਦਾ ਜਨਮ ਕੁਝ ਘੰਟੇ ਪਹਿਲਾਂ ਹੀ ਹੋਇਆ ਸੀ।

 

ਜਾਣਕਾਰੀ ਮੁਤਾਬਕ ਇਹ ਘਟਨਾ ਲਾਲਜੀ ਪਾਡਾ ਖੇਤਰ ਚ ਝੁੱਗੀਆਂ ਵਾਲਿਆਂ ਨੂੰ ਵਸਾਉਣ ਲਈ ਬਣੀ ਇੱਕ ਬਹੁ ਮੰਜ਼ਿਲਾ ਇਮਾਰਤ ਦੀ ਹੈ। ਜੈ ਭਾਰਤ ਕੰਪਲੈਕਸ ਨਾਮੀ ਇਮਾਰਤ ਦੇ ਫਲੈਟ ਚੋਂ ਕਿਸੇ ਅਣਪਛਾਤੇ ਵਿਅਕਤੀ ਨੇ ਮਾਸੂਮ ਨੂੰ ਬਾਥਰੂਮ ਦੀ ਖਿੜਕੀ ਰਾਹੀਂ ਸੁੱਟ ਦਿੱਤਾ।

 

ਮੁੱਢਲੀ ਜਾਂਚ ਚ ਇਹ ਗੱਲ ਸਾਹਮਣੇ ਆਈ ਹੈ ਕਿ ਬੱਚੀ ਦਾ ਜਨਮ ਕੁਝ ਸਮਾਂ ਪਹਿਲਾਂ ਹੀ ਹੋਇਆ ਸੀ। ਹਾਲਾਂਕਿ ਹਾਲੇ ਇਹ ਪਤਾ ਨਹੀਂ ਲੱਗ ਸਕਿਆ ਕਿ ਬੱਚੀ ਨੂੰ ਕਿਸ ਫਲੈਟ ਤੋਂ ਜਾਂ ਕਿਸ ਮੰਜ਼ਿਲ ਤੋਂ ਸੁੱਟਿਆ ਗਿਆ। ਇਮਾਰਤ ਦੇ ਸੁਰੱਖਿਆ ਗਾਰਡ ਨੇ ਲਾਸ਼ ਵੇਖੀ ਤੇ ਉਸ ਨੇ ਬਾਕੀ ਲੋਕਾਂ ਨੂੰ ਇਸ ਘਟਨਾ ਬਾਰੇ ਦੱਸਿਆ।

 

ਪੁਲਿਸ ਸੀਸੀਟੀਵੀ ਫੁਟੇਜ ਦੀ ਭਾਲ ਕਰ ਰਹੀ ਹੈ ਅਤੇ ਸਥਾਨਕ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Newborn girl thrown from 21st floor in Mumbai