ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਵਿੰਦਰ ਸਿੰਘ ਮਾਮਲੇ 'ਚ NIA ਨੇ ਜੰਮੂ-ਕਸ਼ਮੀਰ 'ਚ ਕੀਤੀ ਛਾਪੇਮਾਰੀ

ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਐਤਵਾਰ ਸਵੇਰੇ ਜੰਮੂ-ਕਸ਼ਮੀਰ ਦੇ ਮੁਅੱਤਲ ਡੀਐਸਪੀ ਦਵਿੰਦਰ ਸਿੰਘ ਦੀ ਗ੍ਰਿਫਤਾਰੀ ਦੇ ਸਬੰਧ 'ਚ ਘਾਟੀ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਐਨਆਈਏ ਦੀਆਂ ਕਈ ਟੀਮਾਂ ਦੱਖਣੀ ਕਸ਼ਮੀਰ ਦੇ ਕਈ ਥਾਵਾਂ 'ਤੇ ਗਈਆਂ ਅਤੇ ਕੁਝ ਨਿੱਜੀ ਦਫਤਰਾਂ ਤੇ ਘਰਾਂ 'ਤੇ ਛਾਪੇ ਮਾਰੇ। 
 

ਐਨਆਈਏ ਉਸ ਮਾਮਲੇ ਦੀ ਜਾਂਚ ਕਰ ਰਹੀ ਹੈ, ਜਿਸ 'ਚ ਜੰਮੂ-ਕਸ਼ਮੀਰ ਦੇ ਮੁਅੱਤਲ ਡੀਐਸਪੀ ਦਵਿੰਦਰ ਸਿੰਘ ਸ਼ਾਮਿਲ ਹਨ ਅਤੇ 11 ਜਨਵਰੀ ਨੂੰ ਅੱਤਵਾਦੀਆਂ ਨੂੰ ਘਾਟੀ ਤੋਂ ਬਾਹਰ ਪਹੁੰਚਾਉਣ 'ਚ ਮਦਦ ਕਰਨ ਲਈ ਗ੍ਰਿਫਤਾਰ ਕੀਤਾ ਗਿਆ ਸੀ। ਦਵਿੰਦਰ ਸਿੰਘ ਨੂੰ ਉਸ ਦੇ ਅਹੁਦੇ ਤੋਂ ਮੁਅੱਤਲ ਕੀਤਾ ਜਾ ਚੁੱਕਾ ਹੈ। ਇਸ ਮਾਮਲੇ 'ਚ ਗ੍ਰਿਫਤਾਰ ਸਾਰੇ ਮੁਲਜ਼ਮਾਂ ਤੋਂ ਐਨਆਈਏ ਦੇ ਅਧਿਕਾਰੀਆਂ ਵੱਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਅੱਜ ਛਾਪੇਮਾਰੀ ਕੀਤੀ ਗਈ।
 

 

ਦਵਿੰਦਰ ਸਿੰਘ ਤੋਂ ਇਲਾਵਾ ਇਸ ਮਾਮਲੇ 'ਚ ਹਿਜ਼ਬੁਲ ਕਮਾਂਡਰ ਦਾ ਅੱਤਵਾਦੀ ਸਈਦ ਨਵੀਦ ਮੁਸਤਾਕ ਅਹਿਮਦ ਉਰਫ ਨਵੀਦ ਬਾਬੂ ਅਤੇ ਰਫੀ ਅਹਿਮਦ ਰਾਠੇਰ ਉਰਫ ਅਲਤਾਫ਼ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਖੁਦ ਨੂੰ ਵਕੀਲ ਦੱਸਣ ਵਾਲੇ ਇਰਫਾਨ ਸ਼ਫੀ ਮੀਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
 

ਇਹ ਹੈ ਮਾਮਲਾ :
ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਪੁਲਿਸ ਨੇ ਦਵਿੰਦਰ ਸਿੰਘ ਨੂੰ ਬੀਤੀ 11 ਜਨਵਰੀ ਨੂੰ ਨੈਸ਼ਨਲ ਹਾਈਵੇਅ 'ਤੇ ਮੀਰ ਬਜ਼ਾਰ ਵਿਖੇ ਤਿੰਨ ਅੱਤਵਾਦੀਆਂ ਨਾਲ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਦਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਉਸ 'ਤੇ ਦੋਸ਼ ਹੈ ਕਿ ਉਸ ਨੇ ਤਿੰਨ ਅੱਤਵਾਦੀਆਂ ਨੂੰ ਬਦਾਮੀ ਬਾਗ ਛਾਉਣੀ ਖੇਤਰ 'ਚ ਫ਼ੌਜ ਦੀ 16ਵੀਂ ਕੋਰ ਦੇ ਮੁੱਖ ਦਫ਼ਤਰ ਨੇੜੇ ਆਪਣੀ ਰਿਹਾਇਸ਼' 'ਚ ਪਨਾਹ ਦਿੱਤੀ ਸੀ ਅਤੇ ਅੱਤਵਾਦੀਆਂ ਨੂੰ ਭਜਾਉਣ ਦੀ ਫਿਰਾਕ 'ਚ ਸੀ।

 

ਦਵਿੰਦਰ ਸਿੰਘ ਨਾਲ ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਦੀ ਪਛਾਣ ਹਿਜ਼ਬੁਲ ਮੁਜ਼ਾਹਿਦੀਨ ਦੇ ਨਵੀਦ ਬਾਬੂ ਅਤੇ ਅਲਤਾਫ਼ ਵਜੋਂ ਹੋਈ ਸੀ। ਅੱਤਵਾਦੀ ਬਾਬੂ 'ਤੇ ਪਿਛਲੇ ਸਾਲ ਦੱਖਣੀ ਕਸ਼ਮੀਰ 'ਚ ਟਰੱਕ ਡਰਾਈਵਰ ਸਣੇ 11 ਲੋਕਾਂ ਦੀ ਹੱਤਿਆ ਕਰਨ ਦਾ ਦੋਸ਼ ਹੈ। ਦਵਿੰਦਰ ਸਿੰਘ ਸ੍ਰੀਨਗਰ ਹਵਾਈ ਅੱਡੇ ਟਤੇ ਐਂਟੀ ਹਾਈਜੈਕਿੰਗ ਸਕਵਾਇਡ 'ਚ ਤਾਇਨਾਤ ਸੀ। ਛਾਪੇਮਾਰੀ ਦੌਰਾਨ ਉਸ ਦੇ ਘਰ 'ਚੋਂ ਇੱਕ ਏਕੇ 47 ਅਤੇ 2 ਪਿਸਤੌਲ ਬਰਾਮਦ ਹੋਈਆਂ ਸਨ। ਕਾਰ 'ਚੋਂ ਦੋ ਏਕੇ 47 ਰਾਈਫਲਾਂ ਵੀ ਮਿਲੀਆਂ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:NIA and Jammu Kashmir Police carrying out raids at multiple locations of Jammu and Kashmir