ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

9 ਸਾਲਾ ਬੱਚੀ ਨਾਲ ਬਲਾਤਕਾਰ ; ਗਲਾ ਘੁੱਟ ਕੇ ਕੀਤੀ ਹੱਤਿਆ

ਕਰਨਾਟਕ ਦੇ ਕਲਬੁਰਗੀ ਜ਼ਿਲ੍ਹੇ ਦੇ ਇੱਕ ਪਿੰਡ 'ਚ 9 ਸਾਲਾ ਬੱਚੀ ਨਾਲ ਕਥਿਤ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਬਲਾਤਕਾਰ ਤੋਂ ਬਾਅਦ ਬੱਚੀ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਅਜਿਹਾ ਸਮੇਂ ਸਾਹਮਣੇ ਆਈ ਹੈ, ਜਦੋਂ ਹਾਲ ਹੀ 'ਚ ਹੈਦਰਾਬਾਦ 'ਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਨੇ ਪੂਰੇ ਦੇਸ਼ 'ਚ ਗੁੱਸੇ ਦੀ ਲਹਿਰ ਪੈਦਾ ਕੀਤੀ ਹੋਈ ਹੈ।
 

ਚਿਚੋਲੀ ਤਾਲੁਕ ਦੇ ਸੁਲੇਪੇਟ ਦੇ ਰਹਿਣ ਵਾਲੀ ਲੜਕੀ ਸੋਮਵਾਰ ਸ਼ਾਮ ਨੂੰ ਆਪਣੇ ਦੋਸਤਾਂ ਨਾਲ ਖੇਡਣ ਲਈ ਘਰ ਤੋਂ ਬਾਹਰ ਗਈ ਸੀ। ਪੁਲਿਸ ਨੇ ਦੱਸਿਆ ਕਿ ਉਸ ਦੇ ਖੂਨ ਨਾਲ ਸਣੇ ਕੱਪੜੇ ਸੋਮਵਾਰ ਰਾਤ ਪਿੰਡ ਦੇ ਬਾਹਰੀ ਇਲਾਕੇ 'ਚ ਇੱਕ ਟੋਭੇ ਨੇੜੇ ਖੇਤ 'ਚੋਂ ਮਿਲੇ। ਪੁਲਿਸ ਨੇ ਦੱਸਿਆ ਕਿ ਘਟਨਾ ਦੀ ਜਾਂਚ ਲਈ 34 ਸਾਲਾ ਇਕ ਦਰਜੀ ਯਲੱਪਾ ਮਹਾਦੇਵੱਪਾ ਸੇਦਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੂੰ ਲੜਕੀ ਨਾਲ ਅੰਤਿਮ ਵਾਰ ਵੇਖਿਆ ਗਿਆ ਸੀ।
 

ਸੁਲੇਪੇਟ ਪੁਲਿਸ ਥਾਣਾ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਸ ਵਿਅਕਤੀ ਨੇ ਲੜਕੀ ਨੂੰ ਸਨੈਕਸ ਖੁਵਾਉਣ ਦਾ ਲਾਲਚ ਦਿੱਤਾ ਅਤੇ ਫਿਰ ਖੇਤ 'ਚ ਲੈ ਗਿਆ। ਜਿੱਥੇ ਉਸ ਨੇ ਕਥਿਤ ਤੌਰ 'ਤੇ ਇਸ ਘਿਣੌਨੀ ਵਾਰਦਾਤ ਨੂੰ ਅੰਜਾਮ ਦਿੱਤੀ। ਇਸ ਘਟਨਾ ਤੋਂ ਬਾਅਦ ਮੰਗਲਵਾਰ ਨੂੰ ਸੁਲੇਪੇਟ 'ਚ ਵਿਰੋਧ ਪ੍ਰਦਰਸ਼ਨ ਹੋਇਆ ਅਤੇ ਹਜ਼ਾਰਾਂ ਲੋਕ ਸੜਕਾਂ 'ਤੇ ਉੱਤਰ ਆਏ। ਪ੍ਰਦਰਸ਼ਨਕਾਰੀਆਂ ਨੇ ਹੱਥਾਂ 'ਚ ਬੈਨਰ ਲੈ ਕੇ ਨਾਹਰੇਬਾਜ਼ੀ ਕਰਦਿਆਂ ਦੋਸ਼ੀ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nine year old girl raped murdered in Karnataka