ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕੇਸ: SC ਨੇ ਰੱਦ ਕੀਤੀ ਪਵਨ ਦੀ ਪਟੀਸ਼ਨ, ਫਾਂਸੀ 'ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਨਿਰਭਯਾ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਕਿਉਰੇਵਿਟ ਪਟੀਸ਼ਨ ਨੂੰ ਰੱਦ ਕਰ ਦਿੱਤਾ। ਸਾਰੇ ਦੋਸ਼ੀਆਂ ਨੂੰ ਮੰਗਲਵਾਰ ਨੂੰ ਫਾਂਸੀ ਦਿੱਤੀ ਜਾਣੀ ਹੈ। ਇਸੇ ਬੈਂਚ ਨੇ ਪਵਨ ਦੀ ਫਾਂਸੀ ਉੱਤੇ ਰੋਕ ਲਗਾਉਣ ਦੀ ਅਪੀਲ ਨੂੰ ਵੀ ਰੱਦ ਕਰ ਦਿੱਤਾ।

 

ਅਦਾਲਤ ਨੇ ਦੋਸ਼ੀਆਂ ਨੂੰ ਫਾਂਸੀ ‘ਤੇ ਰੋਕ ਲਗਾਉਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਹਾਲਾਂਕਿ, ਪਵਨ ਕੋਲ ਅਜੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਦਾਇਰ ਕਰਨ ਦਾ ਵਿਕਲਪ ਹੈ।

 

ਜ਼ਿਕਰਯੋਗ ਹੈ ਕਿ ਚਾਰੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਕੱਲ੍ਹ ਯਾਨੀ 3 ਮਾਰਚ ਦੀ ਤਰੀਕ ਨਿਰਧਾਰਤ ਕੀਤੀ ਗਈ ਹੈ। ਫਾਂਸੀ ਦੀ ਤਰੀਕ ਤੋਂ ਇਕ ਦਿਨ ਪਹਿਲਾਂ ਸੁਪਰੀਮ ਕੋਰਟ ਦੇ ਪੰਜ ਮੈਂਬਰੀ ਬੈਂਚ ਨੇ ਪਵਨ ਦੀ ਇਸ ਸੁਧਾਰਾਤਮਕ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਕਰਦੇ ਹੋਏ ਰੱਦ ਕਰ ਦਿੱਤਾ।


ਜਸਟਿਸ ਐਨਵੀ ਰਮਣਾ, ਜਸਟਿਸ ਅਰੁਣ ਮਿਸ਼ਰਾ, ਜਸਟਿਸ ਆਰ ਐਫ ਨਰਿਮਾ, ਜਸਟਿਸ ਆਰ ਭਾਨੂਮਾਥੀ ਅਤੇ ਜਸਟਿਸ ਅਸ਼ੋਕ ਭੂਸ਼ਣ ਦੇ ਬੈਂਚ ਨੇ ਕਿਹਾ ਕਿ ਅਦਾਲਤ ਕੋਲ ਇਸ ਮਾਮਲੇ ਵਿੱਚ ਦਖ਼ਲ ਦੇਣ ਦਾ ਕੋਈ ਆਧਾਰ ਨਹੀਂ ਹੈ। ਦੱਸ ਦੇਈਏ ਕਿ ਨਿਰਭਯਾ ਦੇ ਬਾਕੀ ਤਿੰਨ ਦੋਸ਼ੀਆਂ ਦੀ ਕਿਊਰੇਟਿਵ ਪਟੀਸ਼ਨ ਨੂੰ ਵੀ ਇਸ ਬੈਂਚ ਨੇ ਰੱਦ ਕਰ ਦਿੱਤਾ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nirbha case: SC rejects Dismisses Convict Pawans Curative Petiiton