ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕੇਸ: ਰਾਸ਼ਟਰਪਤੀ ਨੇ ਰੱਦ ਕੀਤੀ ਅਕਸ਼ੈ ਠਾਕੁਰ ਦੀ ਰਹਿਮ ਦੀ ਅਪੀਲ

ਬੁੱਧਵਾਰ (5 ਫਰਵਰੀ) ਨੂੰ ਰਾਸ਼ਟਰਪਤੀ ਨੇ ਨਿਰਭਯਾ ਕੇਸ ਦੇ ਦੋਸ਼ੀ ਅਕਸ਼ੈ ਠਾਕੁਰ ਦੀ ਰਹਿਮ ਦੀ ਅਪੀਲ ਨੂੰ ਰੱਦ ਕਰ ਦਿੱਤਾ। ਇਸ ਤੋਂ ਪਹਿਲਾਂ ਮੁਕੇਸ਼ ਅਤੇ ਵਿਨੈ ਦੀ ਰਹਿਮ ਦੀ ਅਪੀਲ ਵੀ ਰਾਸ਼ਟਰਪਤੀ ਵੱਲੋਂ ਰੱਦ ਕੀਤੀਜਾ ਚੁੱਕੀ ਹੈ। ਜਦੋਂਕਿ ਪਵਨ ਨੇ ਇਹ ਪਟੀਸ਼ਨ ਅਜੇ ਵੀ ਦਾਇਰ ਨਹੀਂ ਕੀਤੀ ਹੈ। ਅਕਸ਼ੈ ਦੀ ਰਹਿਮ ਦੀ ਅਪੀਲ 1 ਫਰਵਰੀ ਨੂੰ ਦਾਖਲ ਕੀਤੀ ਗਈ ਸੀ, ਜਿਸ ਨੂੰ ਰਾਸ਼ਟਰਪਤੀ ਨੇ ਰੱਦ ਕਰ ਦਿੱਤਾ ਹੈ।
 

ਦੂਜੇ ਪਾਸੇ, ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਨਿਰਭਯਾ ਸਮੂਹਕ ਬਲਾਤਕਾਰ ਅਤੇ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਇਕੱਠੇ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ ਨਾ ਕਿ ਵੱਖਰੇ ਤੌਰ ਉੱਤੇ। ਇਸ ਦੇ ਨਾਲ ਹੀ, ਅਦਾਲਤ ਨੇ ਹੇਠਲੀ ਅਦਾਲਤ ਦੇ ਫਾਂਸੀ ਨੂੰ ਰੋਕਣ ਦੇ ਫੈਸਲੇ ਵਿਰੁਧ ਕੇਂਦਰ ਦੀ ਅਪੀਲ ਨੂੰ ਰੱਦ ਕਰ ਦਿੱਤਾ। 

 

ਫੈਸਲੇ ਦੇ ਮਹੱਤਵਪੂਰਨ ਹਿੱਸੇ ਨੂੰ ਪੜ੍ਹਦਿਆਂ ਜਸਟਿਸ ਸੁਰੇਸ਼ ਕੁਮਾਰ ਕੈਤ ਨੇ ਦੋਸ਼ੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੱਤ ਦਿਨਾਂ ਦੇ ਅੰਦਰ ਅੰਦਰ ਉਪਲਬੱਧ ਕਾਨੂੰਨੀ ਉਪਚਾਰਾਂ ਤਹਿਤ ਅਰਜ਼ੀ ਦੇ ਸਕਦੇ ਹਨ, ਜਿਸ ਤੋਂ ਬਾਅਦ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਕਾਰਵਾਈ ਕਰਨੀ ਚਾਹੀਦੀ ਹੈ।

 

2017 ਵਿੱਚ ਸੁਪਰੀਮ ਕੋਰਟ ਨੇ ਮੁਲਜ਼ਮ ਦੀ ਅਪੀਲ ਰੱਦ ਕਰਨ ਤੋਂ ਬਾਅਦ ਮੌਤ ਦੇ ਵਾਰੰਟ ਜਾਰੀ ਕਰਨ ਲਈ ਕਦਮ ਨਾ ਚੁੱਕਣ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਪੀੜਤ ਦੇ ਮਾਪਿਆਂ ਅਤੇ ਦਿੱਲੀ ਸਰਕਾਰ ਨੇ ਚਾਰਾਂ ਦੋਸ਼ੀਆਂ ਨੂੰ ਫ਼ਰਵਰੀ 2019 ਅਤੇ 18 ਦਸੰਬਰ, 2019 ਨੂੰ ਮੌਤ ਦੀ ਸਜ਼ਾ ਦੇਣ ਲਈ ਫਾਂਸੀ ਦੇ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:nirbhaya 2012 Delhi gang rape case President Ram Nath Kovind reject mercy petition of Akshay Thakur