ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕੇਸ: ਦੋਸ਼ੀ ਅਕਸ਼ੈ ਠਾਕੁਰ ਨੇ ਦਾਖ਼ਲ ਕੀਤੀ ਕਿਊਰੇਟਿਵ ਪਟੀਸ਼ਨ

ਨਿਰਭਯਾ ਬਲਾਤਕਾਰ ਅਤੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਪ੍ਰਾਪਤ ਇੱਕ ਦੋਸ਼ੀ ਅਕਸ਼ੈ ਠਾਕੁਰ ਦੀ ਕਿਊਰੇਟਿਵ ਪਟੀਸ਼ਨ ‘ਤੇ ਸੁਪਰੀਮ ਕੋਰਟ ਦੇ ਪੰਜ ਜੱਜਾਂ ਦਾ ਬੈਂਚ ਵੀਰਵਾਰ ਦੁਪਹਿਰ 1 ਵਜੇ ਸੁਣਵਾਈ ਕਰੇਗਾ।

 

ਦੂਜੇ ਪਾਸੇ, ਸੁਪਰੀਮ ਕੋਰਟ ਨੇ ਬੁੱਧਵਾਰ (29 ਜਨਵਰੀ) ਨੂੰ ਨਿਰਭਯਾ ਸਮੂਹਿਕ ਜਬਰ ਜਨਾਹ ਅਤੇ ਕਤਲ ਦੇ ਦੋਸ਼ੀ ਮੁਕੇਸ਼ ਕੁਮਾਰ ਸਿੰਘ ਦੀ ਰਹਿਮ ਦੀ ਅਪੀਲ ਨੂੰ ਖਾਰਜ ਕਰਨ ਵਾਲੇ ਰਾਸ਼ਟਰਪਤੀ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਅਪੀਲ ਨੂੰ ਰੱਦ ਕਰਦਿਆਂ ਕਿਹਾ ਕਿ ਰਹਿਮ ਪਟੀਸ਼ਨ ਦਾ ਛੇਤੀ ਨਿਪਟਾਰਾ ਕਰਨ ਦਾ ਮਤਲਬ ਇਹ ਨਹੀਂ ਕਿ ਉਸ ਵਿੱਚ ਸੋਚ ਵਿਚਾਰ ਨਹੀਂ ਕੀਤਾ ਗਿਆ।ਅਦਾਲਤ ਦੇ ਇਸ ਫ਼ੈਸਲੇ ਦਾ ਨਿਰਭਯਾ ਦੀ ਮਾਂ ਆਸ਼ਾ ਦੇਵੀ ਨੇ ਸਵਾਗਤ ਕੀਤਾ ਹੈ।

 

ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤਾਂ ਵੱਲੋਂ ਕੇਸ ਵਿੱਚ ਦਿੱਤੇ ਗਏ ਫੈਸਲਿਆਂ, ਦੋਸ਼ੀ ਦਾ ਅਪਰਾਧਿਕ ਪਿਛੋਕੜ, ਉਸ ਦੇ ਪਰਿਵਾਰ ਦੀ ਵਿੱਤੀ ਹਾਲਤ ਸਣੇ ਸਾਰੇ ਦਸਤਾਵੇਜ਼ਾਂ ਉੱਤੇ ਰਾਸ਼ਟਰਪਤੀ ਨੇ ਵਿਚਾਰ ਕੀਤਾ ਅਤੇ ਇਸ ਨੂੰ ਰੱਦ ਕੀਤਾ। 

 

ਜਸਟਿਸ ਆਰ. ਭਾਨੂਮਾਥੀ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਏ.ਕੇ. ਐੱਸ. ਬੋਪੰਨਾ ਦੀ ਬੈਂਚ ਨੇ ਕਿਹਾ ਕਿ ਸੰਵਿਧਾਨ ਦੇ ਆਰਟੀਕਲ 72 ਦੇ ਤਹਿਤ ਦਿੱਤੇ ਗਏ ਹੁਕਮਾਂ ਦੀ ਨਿਆਂਇਕ ਸਮੀਖਿਆ ਦੀ ਮੰਗ ਲਈ ਜੇਲ੍ਹ ਵਿੱਚ ਕਥਿਤ ਤੌਰ ‘ਤੇ ਦੁੱਖ ਝੱਲਣ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: nirbhaya case 2012 Delhi gang rape Supreme Court five judge bench Akshay Thakur curative petition