ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ ਦੇ ਦੋਸ਼ੀ ਨੇ ਰਾਸ਼ਟਰਪਤੀ ਨੂੰ ਭੇਜੀ ਰਹਿਮ ਅਪੀਲ ਵਾਪਸ ਮੰਗੀ

ਨਿਰਭਯਾ ਬਲਾਤਕਾਰ-ਕਤਲ ਕੇਸ ਦੇ ਇੱਕ ਦੋਸ਼ੀ ਨੇ ਗ੍ਰਹਿ ਮੰਤਰਾਲੇ ਵੱਲੋਂ ਰਾਸ਼ਟਰਪਤੀ ਨੂੰ ਭੇਜੀ ਗਈ ਰਹਿਮ ਦੀ ਅਪੀਲ ਵਾਪਸ ਲੈਣ ਦੀ ਮੰਗ ਕੀਤੀ ਹੈ।

 

ਨਿਊਜ਼ ਏਜੰਸੀ ਏਐਨਆਈ ਅਨੁਸਾਰ ਨਿਰਭਯਾ ਕਾਂਡ ਵਿੱਚ ਰਾਸ਼ਟਰਪਤੀ ਅੱਗੇ ਰਹਿਮ ਦੀ ਅਪੀਲ ਕਰਨ ਵਾਲੇ ਇੱਕ ਦੋਸ਼ੀ ਵਿਨੈ ਸ਼ਰਮਾ ਨੇ ਮੰਗ ਕੀਤੀ ਹੈ ਕਿ ਉਸਦੀ ਪਟੀਸ਼ਨ ਤੁਰੰਤ ਵਾਪਸ ਲਈ ਜਾਵੇ।

 

ਦੋਸ਼ੀ ਨੇ ਦਾਅਵਾ ਕੀਤਾ ਹੈ ਕਿ ਗ੍ਰਹਿ ਮੰਤਰਾਲੇ ਦੁਆਰਾ ਰਾਸ਼ਟਰਪਤੀ ਨੂੰ ਭੇਜੀ ਗਈ ਰਹਿਮ ਪਟੀਸ਼ਨ ਫਾਈਲ 'ਤੇ ਉਸ ਦੁਆਰਾ ਹਸਤਾਖਰ ਨਹੀਂ ਕੀਤੇ ਗਏ ਹਨ ਤੇ ਨਾ ਹੀ ਉਹ ਅਧਿਕਾਰਤ ਹਨ।

 

ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਨਿਰਭਯਾ ਬਲਾਤਕਾਰ ਮਾਮਲੇ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਰਹਿਮ ਪਟੀਸ਼ਨ ਦੀ ਫਾਈਲ ਰਾਸ਼ਟਰਪਤੀ ਨੂੰ ਭੇਜ ਦਿੱਤੀ ਸੀ ਤੇ ਰਹਿਮ ਪਟੀਸ਼ਨ ਨੂੰ ਖਾਰਜ ਕਰਨ ਦੀ ਸਿਫਾਰਸ਼ ਵੀ ਕੀਤੀ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nirbhaya case 2012 Nirbhaya gang rape convict seeks immediate withdrawal of his mercy petition