ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ : ਕੇਂਦਰ ਸਰਕਾਰ ਦੀ ਅਪੀਲ ਖਾਰਜ, ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਨਹੀਂ ਹੋਵੇਗੀ

ਦਿੱਲੀ ਹਾਈ ਕੋਰਟ ਨੇ ਚਾਰੇ ਦੋਸ਼ੀਆਂ ਦੀ ਫਾਂਸੀ 'ਤੇ ਰੋਕ ਲਗਾਉਣ ਨੂੰ ਚੁਣੌਤੀ ਦੇਣ ਵਾਲੀ ਕੇਂਦਰ ਸਰਕਾਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਚਾਰਾਂ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਨਹੀਂ ਦਿੱਤੀ ਜਾ ਸਕਦੀ। ਪਟੀਸ਼ਨ 'ਤੇ ਫੈਸਲਾ ਪੜ੍ਹਦਿਆਂ ਜੱਜ ਸੁਰੇਸ਼ ਕੁਮਾਰ ਕੈਤ ਨੇ ਕਿਹਾ ਕਿ ਦੋਸ਼ੀਆਂ ਨੂੰ ਆਪਣੇ ਸਾਰੇ ਕਾਨੂੰਨੀ ਆਪਸ਼ਨ 7 ਦਿਨ ਦੇ ਅੰਦਰ ਵਰਤਣ ਦਾ ਸਮਾਂ ਦਿੱਤਾ ਹੈ। ਇਸ ਤੋਂ ਬਾਅਦ ਅਦਾਲਤ ਨੂੰ ਉਮੀਦ ਹੈ ਕਿ ਅਧਿਕਾਰੀਆਂ ਨੂੰ ਕਾਨੂੰਨ ਮੁਤਾਬਿਕ ਕੰਮ ਕਰਨਾ ਹੋਵੇਗਾ।

ਦੱਸ ਦਈਏ ਕਿ ਜੱਜ ਸੁਰੇਸ਼ ਕੁਮਾਰ ਕੈਤ ਨੇ ਸਨਿੱਚਰਵਾਰ (1 ਫਰਵਰੀ) ਅਤੇ ਐਤਵਾਰ (2 ਫਰਵਰੀ) ਨੂੰ ਵਿਸ਼ੇਸ਼ ਸੁਣਵਾਈ ਤੋਂ ਬਾਅਦ 2 ਫਰਵਰੀ ਨੂੰ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਸੀ।

ਕੇਂਦਰ ਸਰਕਾਰ ਨੇ ਇਸ ਮਾਮਲੇ 'ਚ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਕਿਹਾ ਸੀ ਕਿ ਚਾਰੇ ਦੋਸ਼ੀ ਨਿਆਂਇਕ ਪ੍ਰਣਾਲੀ ਦਾ ਗਲਤ ਫਾਇਦਾ ਚੁੱਕ ਕੇ ਫਾਂਸੀ ਨੂੰ ਟਾਲਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਲਈ ਜਿਨ੍ਹਾਂ ਦੋਸ਼ੀਆਂ ਦੀ ਰਹਿਮ ਅਪੀਲ ਰੱਦ ਹੋ ਚੁੱਕੀ ਹੈ, ਉਨ੍ਹਾਂ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਇਕ ਦੋਸ਼ੀ ਦੀ ਅਪੀਲ ਲੰਬਿਤ ਹੋਣ ਕਰਕੇ ਬਾਕੀ ਤਿੰਨ ਦੋਸ਼ੀਆਂ ਨੂੰ ਫਾਂਸੀ ਤੋਂ ਰਾਹਤ ਨਹੀਂ ਦਿੱਤੀ ਜਾ ਸਕਦੀ।
 

 

ਜ਼ਿਕਰਯੋਗ ਹੈ ਕਿ ਬੀਤੀ 17 ਜਨਵਰੀ ਨੂੰ ਹੇਠਲੀ ਅਦਾਲਤ ਨੇ ਦੋਸ਼ੀ ਮੁਕੇਸ਼ ਕੁਮਾਰ ਸਿੰਘ, ਪਵਨ ਗੁਪਤਾ, ਵਿਨੈ ਸ਼ਰਮਾ ਅਤੇ ਅਕਸ਼ੇ ਕੁਮਾਰ ਵਿਰੁੱਧ 1 ਫਰਵਰੀ ਲਈ ਦੂਜੀ ਵਾਰ ਡੈਥ ਵਾਰੰਟ ਜਾਰੀ ਕੀਤਾ ਸੀ। ਡੈਥ ਵਾਰੰਟ 'ਤੇ ਰੋਕ ਲਗਾਉਣ ਦੇ ਫੈਸਲੇ ਨੂੰ ਗ੍ਰਹਿ ਮੰਤਰਾਲੇ ਨੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ 2 ਫਰਵਰੀ ਨੂੰ ਗ੍ਰਹਿ ਮੰਤਰਾਲੇ ਦੀ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਟੀਸ਼ਨ ਦੀ ਸੁਣਵਾਈ ਦੌਰਾਨ ਕੇਂਦਰ ਵੱਲੋਂ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਦੋਸ਼ੀ ਕਾਨੂੰਨ ਦੀ ਦੁਰਵਰਤੋਂ ਕਰ ਰਹੇ ਹਨ। ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ ਦੇਣ 'ਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ।
 

ਇਹ ਹੈ ਪੂਰਾ ਮਾਮਲਾ :
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

 

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nirbhaya case Central government plea rejected court said convicts cannot be hanged separately