ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ : ਸੁਪਰੀਮ ਕੋਰਟ ਨੇ ਰੱਦ ਕੀਤੀ ਦੋਸ਼ੀ ਪਵਨ ਦੀ ਕਿਊਰੇਟਿਵ ਪਟੀਸ਼ਨ

ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ 'ਚ ਦੋਸ਼ੀ ਪਵਨ ਦੀ ਕਿਊਰੇਟਿਵ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਇਸ ਪਟੀਸ਼ਨ 'ਚ ਦੋਸ਼ੀ ਪਵਨ ਨੇ ਕਿਹਾ ਸੀ ਕਿ ਉਹ ਅਪਰਾਧ ਸਮੇਂ ਨਾਬਾਲਗ ਸੀ। ਦੱਸ ਦੇਈਏ ਕਿ ਮੌਤ ਦੇ ਵਾਰੰਟ ਅਨੁਸਾਰ ਸਾਰੇ ਦੋਸ਼ੀਆਂ ਨੂੰ ਭਲਕੇ 20 ਮਾਰਚ ਨੂੰ ਸਵੇਰੇ 5.30 ਵਜੇ ਫਾਂਸੀ ਦਿੱਤੀ ਜਾਵੇਗੀ।
 

ਪਵਨ ਦੀ ਪਟੀਸ਼ਨ ਰੱਦ ਹੋਣ ਨਾਲ ਦੋਸ਼ੀਆਂ ਨੂੰ ਫਾਂਸੀ ਦੇਣ ਦਾ ਰਸਤਾ ਲਗਭਗ ਸਾਫ਼ ਹੋ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਹੁਣ ਭਲਕੇ ਦਿੱਤੀ ਜਾਣ ਵਾਲੀ ਫਾਂਸੀ ਨਹੀਂ ਟਲੇਗੀ। ਦੋਸ਼ੀ ਪਵਨ ਨੇ ਪਟੀਸ਼ਨ ਦਾਖਲ ਕਰਕੇ ਖੁਦ ਦੇ ਨਾਬਾਲਗ ਹੋਣ ਦਾ ਦਾਅਵਾ ਕੀਤਾ ਸੀ। ਪਵਨ ਨੇ ਸੁਪਰੀਮ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਜਦੋਂ ਉਸ ਨੇ ਜੁਰਮ ਕੀਤਾ ਸੀ, ਉਦੋਂ ਉਹ ਨਾਬਾਲਗ ਸੀ।
 

ਚਾਰ ਵਾਰੀ ਜਾਰੀ ਹੋਏ ਡੈਥ ਵਾਰੰਟ :
ਅਦਾਲਤ ਨੇ ਬੀਤੀ 5 ਮਾਰਚ ਨੂੰ ਚਾਰ ਦੋਸ਼ੀਆਂ ਮੁਕੇਸ਼ ਕੁਮਾਰ ਸਿੰਘ, ਪਵਨ ਗੁਪਤਾ, ਵਿਨੇ ਅਤੇ ਅਕਸ਼ੇ ਕੁਮਾਰ ਵਿਰੁੱਧ ਚੌਥੀ ਵਾਰ ਨਵਾਂ ਮੌਤ ਦਾ ਵਾਰੰਟ ਜਾਰੀ ਕੀਤਾ ਸੀ।  ਇਸ ਤੋਂ ਪਹਿਲਾਂ ਅਦਾਲਤ ਵੱਲੋਂ 22 ਜਨਵਰੀ, 1 ਫ਼ਰਵਰੀ ਅਤੇ 3 ਮਾਰਚ ਨੂੰ ਵੀ ਤਿੰਨ ਡੈੱਥ–ਵਾਰੰਟ ਜਾਰੀ ਹੋ ਚੁੱਕੇ ਹਨ ਪਰ ਹਰ ਵਾਰ ਉਹ ਕਾਨੁੰਨੀ ਕਾਰਨਾਂ ਤੇ ਦੋਸ਼ੀਆਂ ਦੀਆਂ ਅਪੀਲਾਂ ਕਾਰਨ ਰੱਦ ਹੁੰਦੇ ਰਹੇ ਹਨ।

 

ਇਹ ਹੈ ਪੂਰਾ ਮਾਮਲਾ :
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

 

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nirbhaya case Convict Pawan curative petition rejected by Supreme Court to be hanged tomorrow