ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ ਦੇ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਰੱਦ ਕੀਤੀ

ਦਿੱਲੀ ਦੀ ਤਿਹਾੜ ਜੇਲ੍ਹ ’ਚ ਕੈਦ ਸੱਤ ਸਾਲ ਪੁਰਾਣੇ (ਨਿਰਭਯਾ) ਸਮੂਹਕ ਬਲਾਤਕਾਰ–ਕਤਲ ਕਾਂਡ ਦੇ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਖੁਦ ਨੂੰ ਨਾਬਾਲਗ ਦੱਸਣ ਦੀ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ। ਪਟੀਸ਼ਨ 'ਚ ਦਾਅਵਾ ਕੀਤਾ ਗਿਆ ਸੀ ਕਿ ਉਹ ਸਾਲ 2012 'ਚ ਅਪਰਾਧ ਸਮੇਂ ਨਾਬਾਲਗ ਸੀ। ਇਸ ਲਈ ਨਾਬਾਲਗ ਨਿਆਂ ਕਾਨੂੰਨ ਦੇ ਨਿਯਮਾਂ ਤਹਿਤ ਫੈਸਲਾ ਸੁਣਾਇਆ ਜਾਣਾ ਚਾਹੀਦਾ ਹੈ। ਇਸ 'ਤੇ ਸੁਣਵਾਈ ਕਰਦਿਆਂ ਅੱਜ ਅਦਾਲਤ ਨੇ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ।
 

ਇਸ ਤੋਂ ਪਹਿਲਾਂ ਦੋਸ਼ੀ ਦੇ ਵਕੀਲ ਏ.ਪੀ. ਸਿੰਘ ਨੇ ਦਸਤਾਵੇਜ਼ ਪੇਸ਼ ਕਰਨ ਲਈ ਅਦਾਲਤ ਤੋਂ ਹੋਰ ਸਮਾਂ ਮੰਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ 24 ਜਨਵਰੀ ਤਕ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਸੀ। ਦੋਸ਼ੀ ਪਵਨ ਦੀ ਪਟੀਸ਼ਨ 'ਤੇ ਅੱਜ ਜੱਜ ਸੁਰੇਸ਼ ਕੁਮਾਰ ਦੀ ਬੈਂਚ ਨੇ ਸੁਣਵਾਈ ਸ਼ੁਰੂ ਕੀਤੀ। ਇਸ ਪਟੀਸ਼ਨ 'ਚ ਪਵਨ ਕੁਮਾਰ ਗੁਪਤਾ ਨੇ ਦੋਸ਼ ਲਗਾਇਆ ਹੈ ਕਿ ਜਾਂਚ ਅਧਿਕਾਰੀ ਨੇ ਉਸ ਦੀ ਉਮਰ ਦਾ ਪਤਾ ਲਗਾਉਣ ਲਈ ਹੱਡੀਆਂ ਦੀ ਜਾਂਚ ਨਹੀਂ ਕੀਤੀ ਸੀ।
 

ਦੋਸ਼ੀ ਦੇ ਵਕੀਲ ਨੇ ਕਿਹਾ ਕਿ ਇਸ ਮਾਮਲੇ ਨੂੰ ਅੰਤਿਮ ਨਿਪਟਾਰੇ ਤੋਂ ਬਾਅਦ ਵੀ ਚੁੱਕਿਆ ਜਾ ਸਕਦਾ ਹੈ। ਦੋਸ਼ੀ ਦੇ ਵਕੀਲ ਨੇ ਜੁਵੇਨਾਇਲ ਜਸਟਿਸ ਕਾਨੂੰਨ ਦੇ ਤਹਿਤ ਛੋਟ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਇਸ ਕਾਨੂੰਨ ਦੀ ਧਾਰਾ 7ਏ 'ਚ ਨਿਯਮ ਹੈ ਕਿ ਨਾਬਾਲਗ ਹੋਣ ਦਾ ਦਾਅਵਾ ਕਿਸੇ ਵੀ ਅਦਾਲਤ 'ਚ ਕੀਤਾ ਜਾ ਸਕਦਾ ਹੈ। ਇਸ ਸਬੰਧ 'ਚ ਵਕੀਲ ਏ.ਪੀ. ਸਿੰਘ ਨੇ ਦਸਤਾਵੇਜ਼ ਪੇਸ਼ ਕਰਨ ਲਈ ਹੋਰ ਸਮਾਂ ਮੰਗਿਆ। ਪਰ ਨਿਰਭਯਾ ਦੇ ਵਕੀਲ ਵੱਲੋਂ ਲਗਾਤਾਰ ਵਿਰੋਧ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਆਪਣੇ ਆਦੇਸ਼ ਵਾਪਸ ਲੈ ਲਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nirbhaya case Delhi High Court dismisses plea of convict Pawan Kumar Gupta 2012 Delhi gang rape