ਨਿਰਭਯਾ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਦੋਸ਼ੀਆਂ ਵਿਰੁਧ ਡੈੱਥ ਵਾਰੰਟ ਜਾਰੀ ਕਰਨ ਦੀ ਮੰਗ ਉੱਤੇ ਸੁਣਵਾਈ ਪੂਰੀ ਹੋ ਚੁੱਕੀ ਹੈ। ਸਰਕਾਰੀ ਵਕੀਲ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਜਾਣ ਦੀ ਮੰਗ ਕੀਤੀ ਹੈ।
ਅਦਾਲਤ ਨੇ ਨਿਰਭਯਾ ਕਾਂਡ ਵਿੱਚ ਇਤਿਹਾਸਕ ਫੈਸਲਾ ਸੁਣਾਉਂਦਿਆਂ ਚਾਰੇ ਦੋਸ਼ੀਆਂ ਦੇ ਡੈੱਥ ਵਾਰੰਟ ਜਾਰੀ ਕਰ ਦਿੱਤੇ ਹਨ। ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਫਾਂਸੀ ਦਿੱਤੀ ਜਾਵੇਗੀ।
2012 Delhi gangrape case: A Delhi court issues death warrant against all 4 convicts, execution to be held on 22nd January at 7 am https://t.co/K4JCAM0RJa
— ANI (@ANI) January 7, 2020
Nirbhaya convicts' lawyer AP Singh: We will file curative petition in Supreme Court pic.twitter.com/NE6O8C51bI
— ANI (@ANI) January 7, 2020
ਇਸ ਤੋਂ ਪਹਿਲਾਂ ਅਦਾਲਤ ਦਿੱਲੀ ਸਰਕਾਰ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਹੈ ਜਿਸ ਵਿੱਚ ਨਿਰਭਯਾ ਮਾਮਲੇ ਵਿੱਚ ਚਾਰੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ‘ਮੌਤ ਦਾ ਵਾਰੰਟ’ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਸੀ। ਪਟਿਆਲਾ ਹਾਊਸ ਕੋਰਟ ਦੇ ਅੱਜ ਦੇ ਫ਼ੈਸਲੇ ਉੱਤੇ ਸਾਰੇ ਦੇਸ਼ ਦੀ ਨਜ਼ਰ ਹੈ। ਦਸੰਬਰ 2012 ਵਿੱਚ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹੋਏ ਸਮੂਹਕ ਬਲਾਤਕਾਰ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ।
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲਾਂ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।
ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।
Asha Devi, mother of 2012 Delhi gang-rape victim: We are waiting for the court's order on execution of death warrants. The convicts have no appeals pending now. pic.twitter.com/hJSdZSgxzL
— ANI (@ANI) January 7, 2020