ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ : ਦੋਸ਼ੀ ਪਵਨ ਗੁਪਤਾ ਦੀ ਕਿਊਰੇਟਿਵ ਪਟੀਸ਼ਨ 'ਤੇ ਸੁਣਵਾਈ ਅੱਜ

ਨਿਰਭਯਾ ਬਲਾਤਕਾਰ ਅਤੇ ਕਤਲ ਮਾਮਲੇ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਚਾਰਾਂ ਦੋਸ਼ੀਆਂ 'ਚੋਂ ਇੱਕ ਪਵਨ ਕੁਮਾਰ ਗੁਪਤਾ ਦੀ ਕਿਊਰੇਟਿਵ ਪਟੀਸ਼ਨ 'ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਅੰਦਰ ਬੰਦ ਕਮਰੇ 'ਚ ਸੁਣਵਾਈ ਹੋਵੇਗੀ। 
 

ਜੱਜ ਐਨ.ਵੀ. ਰਮਣ, ਅਰੁਣ ਮਿਸ਼ਰਾ, ਆਰ.ਐਫ. ਨਰੀਮਨ, ਆਰ. ਭਾਨੁਮਤੀ ਅਤੇ ਅਸ਼ੋਕ ਭੂਸ਼ਣ ਦੀ ਬੈਂਚ ਜੱਜ ਰਮਣ ਦੇ ਚੈਂਬਰ 'ਚ ਕਿਊਰੇਟਿਵ ਪਟੀਸ਼ਨ 'ਤੇ ਸੁਣਵਾਈ ਕਰੇਗੀ। ਪਵਨ ਸਮੇਤ 3 ਹੋਰ ਦੋਸ਼ੀਆਂ ਨੂੰ ਭਲਕੇ 3 ਮਾਰਚ ਨੂੰ ਫਾਂਸੀ ਹੋਣ ਵਾਲੀ ਹੈ।
 

ਪਵਨ ਨੇ ਅਪਰਾਧ ਸਮੇਂ ਖੁਦ ਦੇ ਨਾਬਾਲਗ਼ ਹੋਣ ਦਾ ਦਾਅਵਾ ਕਰਦਿਆਂ ਫਾਂਸੀ ਨੂੰ ਉਮਰ ਕੈਦ 'ਚ ਬਦਲਣ ਦੀ ਅਪੀਲ ਕੀਤੀ ਹੈ। ਪਵਨ ਨੇ ਵਕੀਲ ਏ.ਪੀ. ਸਿੰਘ ਰਾਹੀਂ ਕਿਊਰੇਟਿਵ ਪਟੀਸ਼ਨ ਦਾਖਲ ਕਰਕੇ ਮਾਮਲੇ 'ਚ ਅਪੀਲਾਂ ਅਤੇ ਪੁਨਰਵਿਚਾਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਵਕੀਲ ਏ.ਪੀ. ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨੀਂ ਐਤਵਾਰ ਨੂੰ ਸੁਪਰੀਮ ਕੋਰਟ ਦੀ ਰਜਿਸਟਰੀ 'ਚ ਇੱਕ ਅਰਜ਼ੀ ਦਾਖਲ ਕਰਕੇ ਖੁੱਲ੍ਹੀ ਅਦਾਲਤ 'ਚ ਪਵਨ ਦੀ ਕਿਊਰੇਟਿਵ ਪਟੀਸ਼ਨ 'ਤੇ ਸੁਣਵਾਈ ਦੀ ਅਪੀਲ ਕੀਤੀ ਹੈ। ਦੋਸ਼ੀਆਂ 'ਚੋਂ ਸਿਰਫ਼ ਪਵਨ ਕੋਲ ਹੀ ਹੁਣ ਕਿਊਰੇਟਿਵ ਪਟੀਸ਼ਨ ਦਾਖਲ ਕਰਨ ਦੀ ਆਪਸ਼ਨ ਬਚੀ ਸੀ।
 

ਦੱਸ ਦੇਈਏ ਕਿ ਅਦਾਲਤ ਨੇ ਬੀਤੀ 17 ਫ਼ਰਵਰੀ ਨੂੰ ਚਾਰ ਦੋਸ਼ੀਆਂ ਮੁਕੇਸ਼ ਕੁਮਾਰ ਸਿੰਘ, ਪਵਨ ਗੁਪਤਾ, ਵਿਨੇ ਅਤੇ ਅਕਸ਼ੇ ਕੁਮਾਰ ਵਿਰੁੱਧ ਨਵਾਂ ਮੌਤ ਦਾ ਵਾਰੰਟ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਹ ਤੀਜੀ ਵਾਰ ਹੈ ਜਦੋਂ ਚਾਰੇ ਦੋਸ਼ੀਆਂ ਵਿਰੁੱਧ ਨਵਾਂ ਮੌਤ ਵਾਰੰਟ ਜਾਰੀ ਕੀਤਾ ਗਿਆ ਹੈ।
 

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਚਾਰਾਂ ਦੋਸ਼ੀਆਂ ਵਿਰੁੱਧ ਪਹਿਲਾਂ ਦੋ ਵਾਰ ਮੌਤ ਦੇ ਵਾਰੰਟ ਜਾਰੀ ਕਰ ਚੁੱਕੀ ਹੈ। ਇਸ ਸਾਲ 7 ਜਨਵਰੀ ਨੂੰ ਅਦਾਲਤ ਨੇ ਪਹਿਲੀ ਵਾਰ ਮੌਤ ਦਾ ਵਾਰੰਟ ਜਾਰੀ ਕੀਤਾ ਸੀ, ਜਿਸ 'ਚ 22 ਜਨਵਰੀ ਨੂੰ ਚਾਰੇ ਦੋਸ਼ੀਆਂ ਨੂੰ ਸਵੇਰੇ 7 ਵਜੇ ਫਾਂਸੀ ਦੇਣ ਲਈ ਕਿਹਾ ਗਿਆ ਸੀ।
 

ਇਸ ਤੋਂ ਬਾਅਦ 17 ਜਨਵਰੀ ਨੂੰ ਅਦਾਲਤ ਨੇ ਮੌਤ ਦਾ ਨਵਾਂ ਵਾਰੰਟ ਜਾਰੀ ਕਰਦਿਆਂ ਫਾਂਸੀ ਦੀ ਤਰੀਕ 1 ਫਰਵਰੀ ਤੱਕ ਵਧਾ ਦਿੱਤੀ ਅਤੇ ਸਵੇਰੇ 6 ਵਜੇ ਲਟਕਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਸੀ। ਪਰ ਦੋਸ਼ੀਆਂ ਦੁਆਰਾ ਅਦਾਲਤ ਅਤੇ ਰਾਸ਼ਟਰਪਤੀ ਦੇ ਸਾਹਮਣੇ ਦਾਇਰ ਕੀਤੀ ਗਈ ਰਹਿਮ ਅਪੀਲ ਕਾਰਨ ਇਸ ਦਿਨ ਵੀ ਫਾਂਸੀ ਨਹੀਂ ਦਿੱਤੀ ਜਾ ਸਕੀ ਸੀ। 
 

ਇਹ ਹੈ ਪੂਰਾ ਮਾਮਲਾ :
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

 

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nirbhaya case Supreme Court to Hear Curative Petition of Pawan Gupta Today