ਨਿਰਭਯਾ ਬਲਾਤਕਾਰ ਅਤੇ ਕਤਲ ਮਾਮਲੇ 'ਚ ਚਾਰਾਂ ਦੋਸ਼ੀਆਂ ਨੂੰ 20 ਮਾਰਚ ਨੂੰ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਦੋਸ਼ੀ ਪਵਨ ਗੁਪਤਾ ਮੰਡੋਲੀ ਜੇਲ ਦੇ ਦੋ ਪੁਲਿਸ ਮੁਲਾਜ਼ਮਾਂ ਵਿਰੁੱਧ ਐਫਆਈਆਰ ਦਰਜ ਕਰਵਾਉਣ ਲਈ ਅਦਾਲਚ ਪਹੁੰਚ ਗਿਆ ਹੈ। ਉਸ ਨੇ ਮਾਰਕੁੱਟ ਦਾ ਦੋਸ਼ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ 'ਚ ਸੁਣਵਾਈ ਕਰਦਿਆਂ ਨੋਟਿਸ ਜਾਰੀ ਕੀਤਾ ਹੈ।
ਨਿਰਭਯਾ ਸਮੂਹਿਕ ਬਲਾਤਕਾਰ ਦੇ ਦੋਸ਼ੀ ਪਵਨ ਨੇ ਦਿੱਲੀ ਦੀ ਮੰਡੋਲੀ ਜੇਲ ਵਿਖੇ ਦੋ ਪੁਲਿਸ ਮੁਲਾਜ਼ਮਾਂ ਵਿਰੁੱਧ ਮਾਰਕੁੱਟ ਕਰਨ ਦਾ ਦੋਸ਼ ਲਗਾਇਆ ਹੈ। ਉਸ ਦਾ ਕਹਿਣਾ ਹੈ ਕਿ ਇਸ ਮਾਰਕੁੱਟ ਕਾਰਨ ਉਸ ਦੇ ਸਿਰ 'ਚ ਸੱਟਾਂ ਲੱਗੀਆਂ ਹਨ। ਅਦਾਲਤ ਨੇ ਇਸ ਮਾਮਲੇ 'ਚ ਜੇਲ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 12 ਮਾਰਚ ਨੂੰ ਹੋਵੇਗੀ।
2012 Delhi gang rape case: One of the death row convicts,Pawan moves Delhi court seeking registration of FIR against 2 policemen of Mandoli jail,alleging that they thrashed him, causing severe head injury. Court issues notice to jail admn seeking reply. Matter listed for March 12
— ANI (@ANI) March 11, 2020
ਇਸ ਤੋਂ ਪਹਿਲਾਂ ਦੋਸ਼ੀਆਂ ਨੇ ਮੌਤ ਦੀ ਸਜ਼ਾ ਤੋਂ ਬਚਣ ਲਈ ਦਿੱਲੀ ਦੇ ਉਪ ਰਾਜਪਾਲ ਕੋਲ ਪਹੁੰਚ ਕੀਤੀ ਸੀ। ਦੋਸ਼ੀ ਵਿਨੇ ਸ਼ਰਮਾ ਨੇ ਆਪਣੇ ਵਕੀਲ ਏਪੀ ਸਿੰਘ ਰਾਹੀਂ ਉਪ ਰਾਜਪਾਲ ਅਨਿਲ ਬੈਜਲ ਨੂੰ ਮੌਤ ਦੀ ਸਜ਼ਾ ਸੁਣਾਈ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ ਕੀਤੀ ਸੀ। ਏਪੀ ਸਿੰਘ ਨੇ ਸੀਆਰਪੀਸੀ ਦੀ ਧਾਰਾ 432 ਅਤੇ 433 ਤਹਿਤ ਮੌਤ ਦੀ ਸਜ਼ਾ ਮੁਅੱਤਲ ਕਰਨ ਦੀ ਮੰਗ ਕੀਤੀ ਹੈ।
ਦਿੱਲੀ ਅਦਾਲਤ ਨੇ ਚੌਥੀ ਵਾਰ ਸਾਰੇ ਦੋਸ਼ੀਆਂ ਵਿਰੁੱਧ ਮੌਤ ਦਾ ਵਾਰੰਟ ਜਾਰੀ ਕੀਤਾ ਹੈ। ਇਸ ਅਨੁਸਾਰ ਚਾਰਾਂ ਦੋਸ਼ੀਆਂ ਨੂੰ 20 ਮਾਰਚ ਨੂੰ ਸਵੇਰੇ 5.30 ਵਜੇ ਫਾਂਸੀ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਅਦਾਲਤ ਨੇ ਬੀਤੀ 5 ਮਾਰਚ ਨੂੰ ਚਾਰ ਦੋਸ਼ੀਆਂ ਮੁਕੇਸ਼ ਕੁਮਾਰ ਸਿੰਘ, ਪਵਨ ਗੁਪਤਾ, ਵਿਨੇ ਅਤੇ ਅਕਸ਼ੇ ਕੁਮਾਰ ਵਿਰੁੱਧ ਚੌਥੀ ਵਾਰ ਨਵਾਂ ਮੌਤ ਦਾ ਵਾਰੰਟ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਅਦਾਲਤ ਵੱਲੋਂ 22 ਜਨਵਰੀ, 1 ਫ਼ਰਵਰੀ ਅਤੇ 3 ਮਾਰਚ ਨੂੰ ਵੀ ਤਿੰਨ ਡੈੱਥ–ਵਾਰੰਟ ਜਾਰੀ ਹੋ ਚੁੱਕੇ ਹਨ ਪਰ ਹਰ ਵਾਰ ਉਹ ਕਾਨੁੰਨੀ ਕਾਰਨਾਂ ਤੇ ਦੋਸ਼ੀਆਂ ਦੀਆਂ ਅਪੀਲਾਂ ਕਾਰਨ ਰੱਦ ਹੁੰਦੇ ਰਹੇ ਹਨ।
ਇਹ ਹੈ ਪੂਰਾ ਮਾਮਲਾ :
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।
ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।