ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ : ਦੋਸ਼ੀ ਪਵਨ ਦੇ ਪਿਤਾ ਦੀ ਮੁੜ-ਵਿਚਾਰ ਪਟੀਸ਼ਨ ਰੱਦ

ਨਿਰਭਯਾ ਸਮੂਹਕ ਬਲਾਤਕਾਰ ਦੇ ਚਾਰੇ ਦੋਸ਼ੀਆਂ ਵਿਨੈ ਸ਼ਰਮਾ (26), ਮੁਕੇਸ਼ ਸਿੰਘ (32), ਅਕਸ਼ੈ ਕੁਮਾਰ ਸਿੰਘ (31) ਅਤੇ ਪਵਨ ਗੁਪਤਾ (25) ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਤਿਹਾੜ ਜੇਲ 'ਚ ਫਾਂਸੀ ਦਿੱਤੀ ਜਾਣੀ ਹੈ। ਹਾਲਾਂਕਿ ਫਾਂਸੀ ਨੂੰ ਟਾਲਣ ਲਈ ਚਾਰੇ ਦੋਸ਼ੀ ਅਤੇ ਉਨ੍ਹਾਂ ਦੇ ਵਕੀਲ ਲਗਾਤਾਰ ਚਾਲਾਂ ਚੱਲ ਰਹੇ ਹਨ। ਇਸ ਵਿਚਕਾਰ ਦੋਸ਼ੀ ਪਵਨ ਕੁਮਾਰ ਦੇ ਪਿਤਾ ਨੇ ਪਟਿਆਲਾ ਹਾਊਸ ਕੋਰਟ 'ਚ ਇਕ ਮੁੜ-ਵਿਚਾਰ ਪਟੀਸ਼ਨ ਦਾਖਲ ਕੀਤੀ ਸੀ। ਦੋਸ਼ੀ ਪਵਨ ਦੇ ਪਿਤਾ ਨੇ ਪਟੀਸ਼ਨ ਦਾਖਲ ਕਰਕੇ ਇਕਲੌਤੇ ਚਸ਼ਮਦੀਦ ਗਵਾਹ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਸੀ।
 

ਪਵਨ ਦੇ ਪਿਤਾ ਨੇ ਮੈਟਰੋਪੋਲੀਟਨ ਮੈਜਿਸਟ੍ਰੇਟ ਵੱਲੋਂ 6 ਜਨਵਰੀ ਨੂੰ ਪਟੀਸ਼ਨ ਖਾਰਜ ਕਰਨ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ। ਪਟਿਆਲਾ ਹਾਊਸ ਕੋਰਟ ਨੇ ਇਸ ਮੁੜ-ਵਿਚਾਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
 

 

ਦੋਸ਼ੀ ਪਵਨ ਦੇ ਪਿਤਾ ਨੇ ਨਿਰਭਯਾ ਦੇ ਦੋਸਤ ਅਤੇ ਇਸ ਕੇਸ ਦੇ ਇਕਲੌਤੇ ਗਵਾਹ ਅਵਨਿੰਦਰ ਪਾਂਡੇ ਦੇ ਬਿਆਨ ਵਿਰੁੱਧ ਪਟਿਆਲਾ ਹਾਊਸ ਕੋਰਟ 'ਚ ਪਟੀਸ਼ਨ ਦਾਖਲ ਕਰ ਕੇ ਇਸ 'ਤੇ ਛੇਤੀ ਤੋਂ ਛੇਤੀ ਸੁਣਵਾਈ ਦੀ ਮੰਗ ਕੀਤੀ ਸੀ। ਪਟੀਸ਼ਨ 'ਚ ਨਿਰਭਯਾ ਦੇ ਦੋਸਤ 'ਤੇ ਪੈਸੇ ਲੈ ਕੇ ਮੀਡੀਆ ਨੂੰ ਬਿਆਨ ਦੇਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਦੇ ਨਾਲ ਹੀ ਨਿਰਭਯਾ ਦੇ ਦੋਸਤ ਦੇ ਬਿਆਨਾਂ ਦੀ ਸੱਚਾਈ 'ਤੇ ਵੀ ਸਵਾਲ ਚੁੱਕੇ ਗਏ ਸਨ। ਮੈਟਰੋਪੋਲੀਟਨ ਮੈਜਿਸਟ੍ਰੇਟ ਤੋਂ ਬਾਅਦ ਹੁਣ ਪਟਿਆਲਾ ਹਾਊਸ ਕੋਰਟ ਨੇ ਵੀ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
 

ਪਵਨ ਦੀ ਐਸਐਲਪੀ ਨੂੰ ਵੀ ਰੱਦ ਕਰ ਚੁੱਕੀ ਹੈ ਸੁਪਰੀਮ ਕੋਰਟ :
ਦੋਸ਼ੀ ਪਵਨ ਵੱਲੋਂ ਦਾਇਰ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਨੂੰ ਸੁਪਰੀਮ ਕੋਰਟ ਨੇ ਬੀਤੀ 20 ਜਨਵਰੀ ਨੂੰ ਰੱਦ ਕਰ ਦਿੱਤਾ ਸੀ। ਇਸ ਪਟੀਸ਼ਨ 'ਚ ਪਵਨ ਨੇ ਕਿਹਾ ਸੀ ਕਿ ਅਪਰਾਧ ਸਮੇਂ ਉਹ ਨਾਬਾਲਗ ਸੀ ਅਤੇ ਦਿੱਲੀ ਹਾਈ ਕੋਰਟ ਦੇ ਇਸ ਤੱਥ ਨੂੰ ਨਜ਼ਰਅੰਦਾਜ਼ ਕੀਤਾ ਹੈ।

 

ਪਵਨ ਗੁਪਤਾ ਨੇ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ 16 ਦਸੰਬਰ 2012 ਨੂੰ ਉਹ ਨਾਬਾਲਗ ਸੀ। ਇਸ ਲਈ ਉਸ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ। ਪਵਨ ਦਾ ਕਹਿਣਾ ਸੀ ਕਿ ਦਿੱਲੀ ਹਾਈ ਕੋਰਟ ਨੇ ਇਸ ਤੱਥ ਨੂੰ ਨਜ਼ਰਅੰਦਾਜ਼ ਕੀਤਾ ਹੈ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਪਵਨ ਨੂੰ ਨਾਬਾਲਗ ਦੱਸਣ ਵਾਲੀ ਪਟੀਸ਼ਨ ਰੱਦ ਕਰਦਿਆਂ ਪਵਨ ਦੇ ਵਕੀਲ ਏ.ਪੀ. ਸਿੰਘ 'ਤੇ 25,000 ਰੁਪਏ ਦਾ ਜੁਰਮਾਨਾ ਲਗਾਇਆ ਸੀ। 
 

ਇਹ ਹੈ ਪੂਰਾ ਮਾਮਲਾ :
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

 

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:nirbhaya gang rape case Delhi Court dismisses review petition of father of convicts Pawan