ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵੇਂ ਡੈੱਥ ਵਾਰੰਟ 'ਤੇ ਨਿਰਭਯਾ ਦੀ ਮਾਂ ਕਿਹਾ- ਮੈਂ ਦੋਸ਼ੀਆਂ ਨੂੰ ਮਰਦੇ ਹੋਏ ਵੇਖਣਾ ਚਾਹਾਂਗੀ

ਦਿੱਲੀ ਦੀ ਇਕ ਅਦਾਲਤ ਨੇ ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ ਵਿੱਚ ਚਾਰ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਵੀਰਵਾਰ ਨੂੰ ਚੌਥੀ ਵਾਰ ਮੌਤ ਦਾ ਵਾਰੰਟ ਜਾਰੀ ਕੀਤਾ। ਅਦਾਲਤ ਵੱਲੋਂ ਜਾਰੀ ਕੀਤੇ ਨਵੇਂ ਡੈੱਥ ਵਾਰੰਟ ਦੇ ਅਨੁਸਾਰ, ਸਾਰੇ ਦੋਸ਼ੀਆਂ ਨੂੰ 20 ਮਾਰਚ ਨੂੰ ਸਵੇਰੇ 5:30 ਵਜੇ ਫਾਂਸੀ ਦਿੱਤੀ ਜਾਵੇਗੀ। ਅਦਾਲਤ ਵੱਲੋਂ ਦੋਸ਼ੀਆਂ ਲਈ ਨਵਾਂ ਮੌਤ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਨਿਰਭਯਾ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਹੈ ਕਿ ਚਾਰੇ ਦੋਸ਼ੀਆਂ ਨੇ ਸਾਰੇ ਕਾਨੂੰਨੀ ਨੁਕਤਿਆਂ ਨੂੰ ਖ਼ਤਮ ਕਰ ਲਿਆ ਹੈ।

 

 

 

ਨਿਰਭਯਾ ਦੀ ਮਾਂ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਉਸ ਨੂੰ ਨਿਰਧਾਰਤ ਮਿਤੀ ਤੱਕ ਫਾਂਸੀ ਦੇ ਦਿੱਤੀ ਜਾਵੇਗੀ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਸ ਨੂੰ ਫਾਂਸੀ ਨਹੀਂ ਦਿੱਤੀ ਜਾਂਦੀ। ਨਿਰਭਯਾ ਦੀ ਮਾਂ ਨੇ ਕਿਹਾ ਹੈ ਕਿ 20 ਮਾਰਚ ਦੀ ਸਵੇਰ ਸਾਡੀ ਜ਼ਿੰਦਗੀ ਦੀ ਸਵੇਰ ਹੋਵੇਗੀ।

 

ਮਰਨ ਵੇਲੇ ਨਿਰਭਯਾ ਨੇ ਕਿਹਾ ਸੀ ਕਿ ਉਹ ਇਹ ਯਕੀਨੀ ਬਣਾਉਣ ਕਿ ਉਸ ਨੂੰ ਅਜਿਹੀ ਸਜ਼ਾ ਮਿਲੇ ਕਿ ਅਜਿਹੇ ਜੁਰਮ ਨੂੰ ਮੁੜ ਕਦੇ ਦੁਹਰਾਇਆ ਨਾ ਜਾਵੇ। ਜੇ ਕੋਈ ਮੌਕਾ ਹੁੰਦਾ ਹੈ ਤਾਂ ਮੈਂ ਉਨ੍ਹਾਂ ਨੂੰ ਮਰਦੇ ਹੋਏ ਵੇਖਣਾ ਚਾਹਾਂਗੀ।

 

ਦੱਸ ਦੇਈਏ ਕਿ ਨਿਰਭਯਾ ਦੇ ਦੋਸ਼ੀਆਂ ਦੀ ਬੇਸ਼ਕ 3 ਮਾਰਚ ਨੂੰ ਫਾਂਸੀ ਦੀ ਸਜ਼ਾ 'ਤੇ ਤਾਮੀਲ ਨਹੀਂ ਹੋਇਆ ਸੀ, ਪਰ ਦੋਸ਼ੀ ਪਵਨ ਗੁਪਤਾ ਦੀ ਰਹਿਮ ਪਟੀਸ਼ਨ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰੱਦ ਕਰ ਦਿੱਤੇ ਜਾਣ ਤੋਂ ਬਾਅਦ ਸਾਰੇ ਕਾਨੂੰਨੀ ਵਿਕਲਪ ਖ਼ਤਮ ਹੋ ਗਏ ਹਨ। 

 

ਵਧੀਕ ਸੈਸ਼ਨ ਜੱਜ ਧਰਮਿੰਦਰ ਰਾਣਾ ਦੀ ਅਦਾਲਤ ਨੇ ਪਟਿਆਲਾ ਹਾਊਸ ਵਿਖੇ ਦੋਸ਼ੀਆਂ ਨੂੰ ਵੀਰਵਾਰ ਤੱਕ ਆਪਣੇ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ। ਇਸਤਗਾਸਾ ਪੱਖ ਦੀ ਵਕੀਲ ਨੇ ਕਿਹਾ ਕਿ ਹੁਣ ਦੋਸ਼ੀਆਂ ਨੂੰ ਨੋਟਿਸ ਦੀ ਕੋਈ ਲੋੜ ਨਹੀਂ ਹੈ। ਪਰ ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਕੁਦਰਤੀ ਨਿਆਂ ਦਾ ਸਿਧਾਂਤ ਸੰਵਿਧਾਨ ਦੇ ਆਰਟੀਕਲ 21 (ਜੀਵਨ ਅਤੇ ਨਿੱਜੀ ਆਜ਼ਾਦੀ ਦਾ ਅਧਿਕਾਰ) ਦਾ ਹਿੱਸਾ ਹੈ ਅਤੇ ਦੂਜੀ ਧਿਰ ਨੂੰ ਸੁਣਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

.....

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nirbhaya Gang Rape Case mother of victim Asha Devi says I would like to see them die