ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ : ਰਹਿਮ ਅਪੀਲ ਰੱਦ ਹੋਣ 'ਤੇ ਸੁਪਰੀਮ ਕੋਰਟ ਪਹੁੰਚਿਆ ਦੋਸ਼ੀ ਮੁਕੇਸ਼

ਨਿਰਭਯਾ ਸਮੂਹਕ ਬਲਾਤਕਾਰ ਅਤੇ ਕਤਲ ਮਾਮਲੇ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਦੋਸ਼ੀਆਂ 'ਚੋਂ ਮੁਕੇਸ਼ ਕੁਮਾਰ ਸਿੰਘ (32) ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਰਹਿਮ ਅਪੀਲ ਖਾਰਜ ਕੀਤੇ ਜਾਣ ਵਿਰੁੱਧ ਹੁਣ ਮੁਲਾਜ਼ਮ ਨੇ ਸੁਪਰੀਮ ਕੋਰਟ 'ਚ ਅਰਜ਼ੀ ਦਾਇਰ ਕਰਕੇ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ। ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਬੈਂਚ ਮੰਗਲਵਾਰ ਦੁਪਹਿਰ 12.30 ਵਜੇ ਸੁਣਵਾਈ ਕਰੇਗੀ।
 

ਮੁਕੇਸ਼ ਕੁਮਾਰ ਨੇ ਪਿਛਲੇ ਹਫ਼ਤੇ ਰਾਸ਼ਟਰਪਤੀ ਅੱਗੇ ਰਹਿਮ ਅਪੀਲ ਦਾਖਲ ਕੀਤੀ ਸੀ, ਜਿਸ ਨੂੰ ਰਾਸ਼ਟਰਪਤੀ ਨੇ ਬੀਤੀ 17 ਜਨਵਰੀ ਨੂੰ ਰੱਦ ਕਰ ਦਿੱਤਾ ਸੀ। ਚੀਫ਼ ਜਸਟਿਸ ਐਸ.ਏ. ਬੋਬੜੇ, ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਸੀ, "ਜੇ ਕਿਸੇ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾ ਰਹੀ ਹੈ ਤਾਂ ਇਸ ਤੋਂ ਵੱਧ ਜ਼ਰੂਰੀ ਕੁੱਝ ਹੋਰ ਨਹੀਂ ਹੋ ਸਕਦਾ।"
 

 

ਨਿਰਭਯਾ ਸਮੂਹਕ ਬਲਾਤਕਾਰ ਦੇ ਚਾਰੇ ਦੋਸ਼ੀਆਂ ਵਿਨੈ ਸ਼ਰਮਾ (26), ਮੁਕੇਸ਼ ਸਿੰਘ (32), ਅਕਸ਼ੈ ਕੁਮਾਰ ਸਿੰਘ (31) ਅਤੇ ਪਵਨ ਗੁਪਤਾ (25) ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਤਿਹਾੜ ਜੇਲ 'ਚ ਫਾਂਸੀ ਦਿੱਤੀ ਜਾਣੀ ਹੈ।
 

ਇਹ ਹੈ ਪੂਰਾ ਮਾਮਲਾ :
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

 

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nirbhaya gang rape case Supreme Court to hear tomorrow on convicts Mukesh writ petition