ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕੇਸ: ਤਿਹਾੜ ਜੇਲ੍ਹ ਨੰਬਰ 3 'ਚ ਭੇਜੇ ਚਾਰੇ ਦੋਸ਼ੀ, ਇਸੇ ਜੇਲ੍ਹ 'ਚ ਹੈ ਫਾਂਸੀ ਘਰ 

ਨਿਰਭਯਾ ਸਮੂਹਿਕ ਜਬਰ ਜਨਾਹ ਦੇ ਚਾਰੇ ਦੋਸ਼ੀਆਂ ਨੂੰ ਵੀਰਵਾਰ ਸ਼ਾਮ ਨੂੰ ਤਿਹਾੜ ਦੀ ਜੇਲ੍ਹ ਨੰਬਰ ਤਿੰਨ ਭੇਜ ਦਿੱਤਾ ਗਿਆ। ਇਸ ਜੇਲ੍ਹ ਵਿੱਚ ਫਾਂਸੀ ਘਰ ਬਣਿਆ ਹੋਇਆ ਹੈ।
 

ਇਸ ਤੋਂ ਪਹਿਲਾਂ, ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਦੁਪਹਿਰ ਨੂੰ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਚਾਰਾਂ ਦੋਸ਼ੀਆਂ ਨੂੰ ਨਿਰਧਾਰਤ ਫਾਂਸੀ ‘ਤੇ ਸ਼ੁੱਕਰਵਾਰ ਤੱਕ ਸਹੀ ਸਥਿਤੀ ਦੀ ਰਿਪੋਰਟ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਸੀ।
 

ਵਧੀਕ ਸੈਸ਼ਨ ਜੱਜ ਸਤੀਸ਼ ਕੁਮਾਰ ਅਰੋੜਾ ਨੇ ਇਹ ਨਿਰਦੇਸ਼ ਦਿੱਤਾ। ਇਸ ਤੋਂ ਪਹਿਲਾਂ ਜੇਲ੍ਹ ਅਧਿਕਾਰੀਆਂ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਦੋਸ਼ੀਆਂ ਦੀਆਂ ਲੰਬਿਤ ਪਟੀਸ਼ਨਾਂ ਦੇ ਮੱਦੇਨਜ਼ਰ 22 ਜਨਵਰੀ ਨੂੰ ਹੋਣ ਵਾਲੀ ਫਾਂਸੀ ਦੇ ਸਬੰਧ ਵਿੱਚ ਦਿੱਲੀ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ।

 

ਅਦਾਲਤ ਨਿਰਭਯਾ ਕੇਸ ਦੇ ਚਾਰੇ ਦੋਸ਼ੀਆਂ ਵਿਚੋਂ ਇਕ ਮੁਕੇਸ਼ ਕੁਮਾਰ ਸਿੰਘ ਦੀ ਅਪੀਲ 'ਤੇ ਸੁਣਵਾਈ ਕਰ ਰਹੀ ਸੀ। ਮੁਕੇਸ਼ ਨੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਪੈਂਡਿੰਗ ਹੈ ਅਤੇ ਇਸ ਆਧਾਰ ‘ਤੇ ਉਸ ਦੀ ਫਾਂਸੀ ਦੀ ਤਰੀਕ ਮੁਲਤਵੀ ਕੀਤੀ ਜਾਵੇ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:nirbhaya gangrape case all four convicts have been sent to jail number three