ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ : ਅੱਜ ਤੈਅ ਹੋ ਸਕਦੀ ਹੈ ਫਾਂਸੀ ਦੀ ਤਰੀਕ

ਦਿੱਲੀ 'ਚ ਸਾਲ 2012 'ਚ ਹੋਏ ਨਿਰਭਯਾ ਗੈਂਗਰੇਪ ਤੇ ਕਤਲ ਮਾਮਲੇ 'ਚ 4 ਦੋਸ਼ੀਆਂ ਲਈ ਫਾਂਸੀ ਦੀ ਤਰੀਕ ਦਾ ਐਲਾਨ ਅੱਜ ਹੋ ਸਕਦਾ ਹੈ। ਪਟਿਆਲਾ ਹਾਊਸ ਕੋਰਟ ਨਿਰਭਯਾ ਕਾਂਡ ਦੇ ਚਾਰਾਂ ਦੋਸ਼ੀਆਂ ਲਈ ਅੱਜ ਸਜ਼ਾ ਦੀ ਤਰੀਕ 'ਤੇ ਅੰਤਮ ਫੈਸਲਾ ਸੁਣਾ ਸਕਦੀ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਡੈਥ ਵਾਰੰਟ 'ਤੇ ਸੁਣਵਾਈ 7 ਜਨਵਰੀ ਤਕ ਮੁਲਤਵੀ ਕਰ ਦਿੱਤੀ ਸੀ।
 

ਪਿਛਲੇ ਮਹੀਨੇ ਅਡੀਸ਼ਨਲ ਸੈਸ਼ਨ ਜੱਜ ਸਤੀਸ਼ ਕੁਮਾਰ ਅਰੋੜਾ ਨੇ 7 ਜਨਵਰੀ ਲਈ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਸੀ। ਉਨ੍ਹਾਂ ਨੇ ਤਿਹਾੜ ਜੇਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਦੋਸ਼ੀਆਂ ਨੂੰ ਨਵੇਂ ਸਿਰੇ ਤੋਂ ਨੋਟਿਸ ਜਾਰੀ ਕਰ ਕੇ ਪੁੱਛਣ ਕਿ ਕੀ ਉਹ ਰਹਿਮ ਪਟੀਸ਼ਨ ਦਾਖਲ ਕਰਨਗੇ ਜਾਂ ਨਹੀਂ?
 

 

ਇਸ ਤੋਂ ਪਹਿਲਾਂ ਨਿਰਭਯਾ ਮਾਮਲੇ 'ਚ ਫਾਂਸੀ ਦੀ ਸਜ਼ਾ ਪਾਉਣ ਵਾਲੇ ਚਾਰੇ ਦੋਸ਼ੀਆਂ ਮੁਕੇਸ਼ (29), ਪਵਨ ਕੁਮਾਰ ਗੁਪਤਾ (22), ਵਿਨੈ ਕੁਮਾਰ (23) ਅਤੇ ਅਕਸ਼ੈ ਕੁਮਾਰ ਸਿੰਘ (31) 'ਚੋਂ ਇੱਕ ਪਵਨ ਕੁਮਾਰ ਗੁਪਤਾ ਦੇ ਪਿਤਾ ਨੇ ਫਾਂਸੀ ਦੀ ਸਜ਼ਾ ਟਾਲਣ ਲਈ ਪਟਿਆਲਾ ਹਾਊਸ ਕੋਰਟ 'ਚ ਪਟੀਸ਼ਨ ਦਾਖਲ ਕੀਤੀ ਸੀ। ਪਟੀਸ਼ਨ 'ਚ ਪਵਨ ਨੇ ਨਿਰਭਯਾ ਦੇ ਦੋਸਤ ਅਵਨਿੰਦਰ ਪਾਂਡੇ ਵਿਰੁੱਧ ਦੋਸ਼ ਲਗਾਇਆ ਸੀ ਕਿ ਉਸ ਨੇ ਪੈਸੇ ਲੈ ਕੇ ਗਵਾਹੀ ਦਿੱਤੀ। ਇਸ ਲਈ ਉਸ ਦੇ ਵਿਰੁੱਧ ਮਾਮਲਾ ਦਰਜ ਹੋਣਾ ਚਾਹੀਦਾ ਹੈ। ਹਾਲਾਂਕਿ ਅਦਾਲਤ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ। ਜ਼ਿਕਰਯੋਗ ਹੈ ਕਿ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਇਹ ਪਟੀਸ਼ਨ ਦਿੱਲੀ ਹਾਈ ਕੋਰਟ ਪਹਿਲਾਂ ਹੀ ਰੱਦ ਕਰ ਚੁੱਕੀ ਸੀ।
 

ਉੱਧਰ ਤਿਹਾੜ ਜੇਲ ਪ੍ਰਸ਼ਾਸਨ ਦੀ ਤਿਆਰੀਆਂ ਨੂੰ ਵੇਖ ਕੇ ਅਜਿਹਾ ਲੱਗ ਰਿਹਾ ਹੈ ਕਿ ਇਨ੍ਹਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਲਗਭਗ ਪੂਰੀ ਹੋ ਚੁੱਕੀ ਹੈ। ਜੇਲ 'ਚ ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਤਖਤਾ (ਪਲੇਟਫਾਰਮ) ਤਿਆਰ ਕੀਤਾ ਗਿਆ ਹੈ।
 

 

ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲਾਂ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।
 

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nirbhaya gangrape case patiala house court verdict on all culprits death sentence today