ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ : ਦੋਸ਼ੀਆਂ ਦੀ ਵੱਖ-ਵੱਖ ਫਾਂਸੀ ਦੀ ਅਪੀਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਮਾਮਲੇ 'ਚ ਜੱਜ ਆਰ. ਭਾਨੂਮਤੀ ਦੀ ਅਗਵਾਈ 'ਚ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਬੈਂਚ ਗ੍ਰਹਿ ਮੰਤਰਾਲੇ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰੇਗੀ, ਜਿਸ 'ਚ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇ ਨਿਰਦੇਸ਼ ਦਿੱਤੇ ਜਾਣ ਦੀ ਗੱਲ ਕਹੀ ਗਈ ਸੀ। ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਕਾਂਡ ਦੇ ਚਾਰਾਂ ਦੋਸ਼ੀਆਂ ਵਿੱਚੋਂ ਇੱਕ ਵਿਨੇ ਸ਼ਰਮਾ ਨੇ ਬੀਤੀ 20 ਫ਼ਰਵਰੀ ਨੂੰ ਦਿੱਲੀ ਅਦਾਲਤ ਦਾ ਦਰਵਾਜਾ ਖੜਕਾਇਆ ਸੀ। ਵਕੀਲ ਏ.ਪੀ. ਸਿੰਘ ਰਾਹੀਂ ਵਿਨੇ ਸ਼ਰਮਾ ਨੇ ਆਪਣਾ ਇਲਾਜ ਕਰਵਾਉਣ ਦੀ ਮੰਗ ਕੀਤੀ ਸੀ।
 

ਵਿਨੇ ਸ਼ਰਮਾ ਦੀ ਅਪੀਲ 'ਤੇ ਅਦਾਲਤ ਨੇ ਤਿਹਾੜ ਜੇਲ ਅਧਿਕਾਰੀਆਂ ਤੋਂ ਜਵਾਬ ਮੰਗਿਆ ਸੀ। ਪਟੀਸ਼ਨ 'ਚ ਵਿਨੇ ਨੇ ਕਥਿਤ ਮਾਨਸਿਕ ਬਿਮਾਰੀ ਸ਼ਿਜੋਫ਼ਰੇਨੀਆ ਅਤੇ ਸਿਰ ਤੇ ਬਾਂਹ ਦੀ ਸੱਟ ਦਾ ਇਲਾਜ ਕਰਵਾਉਣ ਦੀ ਮੰਗ ਕੀਤੀ ਸੀ।
 

 

ਦੱਸ ਦੇਈਏ ਕਿ ਅਦਾਲਤ ਨੇ 17 ਫ਼ਰਵਰੀ ਨੂੰ ਚਾਰ ਦੋਸ਼ੀਆਂ ਮੁਕੇਸ਼ ਕੁਮਾਰ ਸਿੰਘ, ਪਵਨ ਗੁਪਤਾ, ਵਿਨੇ ਅਤੇ ਅਕਸ਼ੇ ਕੁਮਾਰ ਵਿਰੁੱਧ ਨਵਾਂ ਮੌਤ ਦਾ ਵਾਰੰਟ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਹ ਤੀਜੀ ਵਾਰ ਹੈ ਜਦੋਂ ਚਾਰੇ ਦੋਸ਼ੀਆਂ ਵਿਰੁੱਧ ਨਵਾਂ ਮੌਤ ਵਾਰੰਟ ਜਾਰੀ ਕੀਤਾ ਗਿਆ ਹੈ।
 

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਚਾਰਾਂ ਦੋਸ਼ੀਆਂ ਵਿਰੁੱਧ ਪਹਿਲਾਂ ਦੋ ਵਾਰ ਮੌਤ ਦੇ ਵਾਰੰਟ ਜਾਰੀ ਕਰ ਚੁੱਕੀ ਹੈ। ਇਸ ਸਾਲ 7 ਜਨਵਰੀ ਨੂੰ ਅਦਾਲਤ ਨੇ ਪਹਿਲੀ ਵਾਰ ਮੌਤ ਦਾ ਵਾਰੰਟ ਜਾਰੀ ਕੀਤਾ ਸੀ, ਜਿਸ 'ਚ 22 ਜਨਵਰੀ ਨੂੰ ਚਾਰੇ ਦੋਸ਼ੀਆਂ ਨੂੰ ਸਵੇਰੇ 7 ਵਜੇ ਫਾਂਸੀ ਦੇਣ ਲਈ ਕਿਹਾ ਗਿਆ ਸੀ।
 

ਇਸ ਤੋਂ ਬਾਅਦ 17 ਜਨਵਰੀ ਨੂੰ ਅਦਾਲਤ ਨੇ ਮੌਤ ਦਾ ਨਵਾਂ ਵਾਰੰਟ ਜਾਰੀ ਕਰਦਿਆਂ ਫਾਂਸੀ ਦੀ ਤਰੀਕ 1 ਫਰਵਰੀ ਤੱਕ ਵਧਾ ਦਿੱਤੀ ਅਤੇ ਸਵੇਰੇ 6 ਵਜੇ ਲਟਕਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਸੀ। ਪਰ ਦੋਸ਼ੀਆਂ ਦੁਆਰਾ ਅਦਾਲਤ ਅਤੇ ਰਾਸ਼ਟਰਪਤੀ ਦੇ ਸਾਹਮਣੇ ਦਾਇਰ ਕੀਤੀ ਗਈ ਰਹਿਮ ਅਪੀਲ ਕਾਰਨ ਇਸ ਦਿਨ ਵੀ ਫਾਂਸੀ ਨਹੀਂ ਦਿੱਤੀ ਜਾ ਸਕੀ ਸੀ।
 

ਇਹ ਹੈ ਪੂਰਾ ਮਾਮਲਾ :
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

 

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:nirbhaya gangrape Supreme Court s three judge bench will hear today the petition filed by Ministry of Home Affairs