ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਣਵਾਈ ਮੁਲਤਵੀ ਹੋਣ ਤੋਂ ਬਾਅਦ ਰੋ ਪਈ ਨਿਰਭਯਾ ਦੀ ਮਾਂ, ਕਿਹਾ - ਸਾਡੇ ਅਧਿਕਾਰਾਂ ਦਾ ਕੀ?

ਨਿਰਭਯਾ ਗੈਂਗਰੇਪ ਕੇਸ ਦੇ ਚਾਰੋਂ ਦੋਸ਼ੀਆਂ ਨੂੰ 7 ਜਨਵਰੀ ਤਕ ਦਾ ਸਮਾਂ ਮਿਲ ਗਿਆ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿਰਭਿਆ ਮਾਮਲੇ ਦੇ ਦੋਸ਼ੀਆਂ ਦੇ ਡੈਥ ਵਾਰੰਟ 'ਤੇ ਸੁਣਵਾਈ 7 ਜਨਵਰੀ 2020 ਤਕ ਟਾਲ ਦਿੱਤੀ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਨਿਰਭਯਾ ਦੀ ਮਾਂ ਬਹੁਤ ਭਾਵੁਕ ਹੋ ਗਈ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦੇ ਫੈਸਲੇ ਤੋਂ 'ਨਿਰਾਸ਼' ਹੈ।
 

ਉਨ੍ਹਾਂ ਕਿਹਾ, "ਦੋਸ਼ੀਆਂ ਨੂੰ ਇੱਕ ਹੋਰ ਮੌਕਾ ਦਿੱਤਾ ਗਿਆ। ਉਨ੍ਹਾਂ ਦੇ ਅਧਿਕਾਰਾਂ 'ਤੇ ਇੰਨਾ ਕਿਉਂ ਵਿਚਾਰ ਕੀਤਾ ਜਾ ਰਿਹਾ ਹੈ? ਸਾਡੇ ਅਧਿਕਾਰਾਂ ਦਾ ਕੀ?" ਉਨ੍ਹਾਂ ਕਿਹਾ, "ਇਸ ਗੱਲ ਦੀ ਕੋਈ ਗਰੰਟੀ ਨਹੀਂ ਹੈ ਕਿ ਸੁਣਵਾਈ ਦੀ ਅਗਲੀ ਤਰੀਕ 'ਤੇ ਫੈਸਲਾ ਦਿੱਤਾ ਜਾਵੇਗਾ।" ਇਸ ਤੋਂ ਪਹਿਲਾਂ ਨਿਰਭਯਾ ਦੀ ਮਾਂ ਨੇ ਚਾਰਾਂ 'ਚੋਂ ਇੱਕ ਦੋਸ਼ੀ ਦੀ ਪੁਨਰਵਿਚਾਰ ਪਟੀਸ਼ਨ ਰੱਦ ਕੀਤੇ ਜਾਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਸੀ। 
 

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੌਤ ਦੀ ਸਜ਼ਾ ਪ੍ਰਾਪਤ ਚਾਰ ਦੋਸ਼ੀਆਂ 'ਚੋਂ ਇਕ ਅਕਸ਼ੈ ਦੀ ਮੁੜ ਵਿਚਾਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਅੱਜ ਖਾਰਜ ਕਰ ਦਿੱਤਾ। ਜਸਟਿਸ ਆਰ. ਭਾਨੂੰਮਤੀ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਅਕਸ਼ੈ ਦੀ ਪਟੀਸ਼ਨ ਹੋਰ ਦੋਸ਼ੀਆਂ ਦੀਆਂ ਪਟੀਸ਼ਨਾਂ ਵਾਂਗ ਸੀ, ਇਸ 'ਚ ਕੋਈ ਦਮ ਨਹੀਂ ਸੀ, ਜਿਨ੍ਹਾਂ ਨੂੰ ਕੋਰਟ 2018 ਵਿਚ ਹੀ ਰੱਦ ਕਰ ਚੁੱਕੀ ਹੈ। ਕੋਰਟ ਨੇ ਕਿਹਾ ਕਿ ਇਨ੍ਹਾਂ ਸਾਰਿਆਂ 'ਤੇ ਟਰਾਇਲ ਕੋਰਟ, ਹਾਈ ਕੋਰਟ ਅਤੇ ਸੁਪਰੀਮ ਕੋਰਟ 'ਚ ਵਿਚਾਰ ਹੋ ਚੁੱਕਾ ਹੈ। ਫਾਂਸੀ ਦੀ ਸਜ਼ਾ ਬਰਕਰਾਰ ਰਹੇਗੀ।
 

ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲਾਂ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ, 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।
 

ਇਸ ਮਾਮਲੇ ਦੇ ਇੱਕ ਹੋਰ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਹਾਲੇ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nirbhaya mother cried and says what about our rights