ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੋਸ਼ੀਆਂ ਦੀ ਕਿਉਰੇਟਿਵ ਪਟੀਸ਼ਨ ਰੱਦ ਹੋਣ ਤੋਂ ਬਾਅਦ ਨਿਰਭਯਾ ਦੇ ਮਾਂ ਨੇ ਕਹੀ ਇਹ ਗੱਲ

ਨਿਰਭਯਾ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਵਿਨੈ ਕੁਮਾਰ ਸ਼ਰਮਾ ਅਤੇ ਮੁਕੇਸ਼ ਸਿੰਘ ਦੀ ਕਿਉਰੇਟਿਵ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ। ਜਸਟਿਸ ਐਨ ਵੀ ਰਮਨਾ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਪੰਜ ਮੈਂਬਰੀ ਬੈਂਚ ਨੇ ਇਹ ਸੁਣਵਾਈ ਵਿਨੈ ਅਤੇ ਮੁਕੇਸ਼ ਦੀ ਪਟੀਸ਼ਨ 'ਤੇ ਕੀਤੀ, ਜਿਸ 'ਤੇ 2012 ਦੇ ਸਮੂਹਕ ਬਲਾਤਕਾਰ ਅਤੇ ਕਤਲ ਲਈ ਦੋਸ਼ੀ ਪਾਇਆ ਗਿਆ ਸੀ। 

 

ਬੈਂਚ ਵਿੱਚ ਜਸਟਿਸ ਐਨਵੀ ਰਮਾਨਾ, ਜਸਟਿਸ ਅਰੁਣ ਮਿਸ਼ਰਾ, ਜਸਟਿਸ ਆਰਐਫ ਨਰੀਮਨ, ਜਸਟਿਸ ਆਰ ਭਾਨੂਮਤੀ ਅਤੇ ਜਸਟਿਸ ਅਸ਼ੋਕ ਭੂਸ਼ਣ ਸ਼ਾਮਲ ਸਨ ਜਿਸ ਤੋਂ ਬਾਅਦ ਨਿਰਭਯਾ ਦੇ ਦੋਸ਼ੀਆਂ ਨੂੰ ਹੁਣ 22 ਜਨਵਰੀ ਨੂੰ ਫਾਂਸੀ ਦਿੱਤੀ ਜਾਣੀ ਹੈ।
 

ਨਿਰਭੈ ਦੀ ਮਾਂ ਨੇ ਕਿਹਾ - ਬਹੁਤ ਵੱਡਾ ਦਿਨ

ਦੂਜੇ ਪਾਸੇ, ਕਿਉਰੇਟਿਵ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਰੱਦ ਹੋਣ ਤੋਂ ਬਾਅਦ ਨਿਰਭਯਾ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਕਿ ਇਹ ਦਿਨ ਉਨ੍ਹਾਂ ਲਈ ਬਹੁਤ ਵੱਡਾ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਮੇਰੇ ਲਈ ਬਹੁਤ ਵੱਡਾ ਹੈ। ਮੈਂ ਪਿਛਲੇ ਸੱਤ ਸਾਲਾਂ ਤੋਂ ਸੰਘਰਸ਼ ਕਰ ਰਹੀ ਸੀ, ਪਰ ਸਭ ਤੋਂ ਵੱਡਾ ਦਿਨ 22 ਜਨਵਰੀ ਨੂੰ ਹੋਵੇਗਾ ਜਦੋਂ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇਗੀ।

 

 

 

 

16 ਦਸੰਬਰ 2012 ਨੂੰ ਹੋਇਆ ਸੀ ਸਮੂਹਿਕ ਬਲਾਤਕਾਰ

ਦੱਸਣਯੋਗ ਹੈ ਕਿ ਸੱਤ ਸਾਲ ਪਹਿਲਾਂ ਦਿੱਲੀ ਵਿੱਚ 16 ਦਸੰਬਰ ਦੀ ਰਾਤ ਨੂੰ ਇਕ ਨਾਬਾਲਗ਼ ਸਣੇ 6 ਲੋਕਾਂ ਨੇ ਇਕ ਚੱਲਦੀ ਬੱਸ ਵਿੱਚ 23 ਸਾਲਾ ਨਿਰਭਯਾ ਨਾਲ ਸਮੂਹਿਕ ਬਲਾਤਕਾਰ ਕੀਤਾ ਸੀ ਅਤੇ ਉਸ ਨੂੰ ਬੱਸ ਤੋਂ ਬਾਹਰ ਸੜਕ ਕਿਨਾਰੇ ਸੁੱਟ ਦਿੱਤਾ ਸੀ। ਇਸ ਘਟਨਾ ਦੀ ਬੇਰਹਿਮੀ ਬਾਰੇ ਜਿਸ ਨੇ ਵੀ ਪੜ੍ਹਿਆ ਅਤੇ ਸੁਣਿਆ ਉਹ ਹੈਰਾਨ ਹੋ ਕੇ ਰਹਿ ਗਿਆ। ਇਸ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਵਿਸ਼ਾਲ ਪ੍ਰਦਰਸ਼ਨ ਹੋਏ ਅਤੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੰਦੋਲਨ ਸ਼ੁਰੂ ਹੋ ਗਏ ਸਨ।

 

ਚਾਰੇ ਦੋਸ਼ੀਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ 

ਕੇਸ ਦੇ ਚਾਰੇ ਦੋਸ਼ੀਆਂ ਵਿਨੈ ਸ਼ਰਮਾ, ਮੁਕੇਸ਼ ਸਿੰਘ, ਪਵਨ ਗੁਪਤਾ ਅਤੇ ਅਕਸ਼ੇ ਕੁਮਾਰ ਸਿੰਘ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਕ ਹੋਰ ਦੋਸ਼ੀ ਰਾਮ ਸਿੰਘ ਨੇ ਕਥਿਤ ਤੌਰ 'ਤੇ 2015 ਵਿੱਚ ਤਿਹਾੜ ਜੇਲ੍ਹ ਵਿੱਚ ਖ਼ੁਦਕੁਸ਼ੀ ਕੀਤੀ ਸੀ ਅਤੇ ਨਾਬਾਲਗ਼ ਦੋਸ਼ੀ ਨੂੰ 2015 ਵਿੱਚ ਇਕ ਸੁਧਾਰ ਘਰ ਵਿਚ ਤਿੰਨ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nirbhaya mother reacts after curative petition of Delhi gang rape convicts was rejected