ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤੀਜੀ ਵਾਰ ਫਾਂਸੀ ਟਾਲਣ 'ਤੇ ਨਿਰਭਯਾ ਦੀ ਮਾਂ ਨੇ ਕਿਹਾ- ਸਰਕਾਰ ਨੂੰ ਦੇਣਾ ਹੋਵੇਗਾ ਜਵਾਬ

ਨਿਰਭਯਾ ਸਮੂਹਿਕ ਜ਼ਬਰ ਜਨਾਹ ਦੇ ਚਾਰ ਦੋਸ਼ੀਆਂ ਨੂੰ ਸੋਮਵਾਰ ਨੂੰ ਤੀਜੀ ਵਾਰ ਫਾਂਸੀ ਟਾਲਣ ਤੋਂ ਬਾਅਦ ਨਿਰਭਯਾ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਸਜ਼ਾ ਵਿੱਚ ਦੇਰੀ ਇਹ ‘ਸਰਕਾਰ ਅਤੇ ਸਿਸਟਮ ਦੀ ਅਸਫ਼ਲਤਾ’ ਹੈ।

 

 

23 ਸਾਲਾਂ ਦੀ ਨਿਰਭਯਾ ਦੀ ਮਾਂ, ਜੋ ਖੁਦ ਇਸ ਕੇਸ ਦੌਰਾਨ ਸਾਰੀਆਂ ਸੁਣਵਾਈਆਂ ਵਿਚ ਮੌਜੂਦ ਸੀ, ਨੇ ਕਿਹਾ ਕਿ ਉਹ ਉਦੋਂ ਤਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤਕ ਉਸ ਦੀ ਧੀ ਨਾਲ ਬਲਾਤਕਾਰ ਅਤੇ ਉਸ ਦੇ ਕਾਤਲਾਂ ਨੂੰ ਫਾਂਸੀ ਨਹੀਂ ਦਿੱਤੀ ਜਾਂਦੀ।

 

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਦਾਲਤ ਨੂੰ ਜਵਾਬ ਦੇਣਾ ਪਵੇਗਾ ਕਿ ਦੋਸ਼ੀਆਂ ਦੀ ਫਾਂਸੀ ਵਿੱਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਇਹ ਗੱਲਾਂ ਉਸ ਸਮੇਂ ਕਹੀਆਂ ਗਈਆਂ ਜਦੋਂ ਸੋਮਵਾਰ ਨੂੰ  ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਤੀਜੀ ਵਾਰ ਨਿਰਭਯਾ ਦੇ ਦੋਸ਼ੀਆਂ ਦੀ ਫਾਂਸੀ ਟਾਲ ਦਿੱਤੀ ਗਈ।

 

ਕਿਉਂ ਟਲੀ ਨਿਰਭਯਾ ਦੇ ਗੁਨਾਹਗਾਰਾਂ ਦੀ ਤੀਜੀ ਵਾਰ ਫਾਂਸੀ?

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੇ ਜੱਜ ਧਰਮਿੰਦਰ ਰਾਣਾ ਨੇ ਸੋਮਵਾਰ (2 ਮਾਰਚ) ਨੂੰ ਨਿਰਭਯਾ ਸਮੂਹਕ ਬਲਾਤਕਾਰ ਅਤੇ ਕਤਲ ਦੇ ਚਾਰੇ ਦੋਸ਼ੀਆਂ ਦੀ ਮੌਤ ਦੀ ਸਜ਼ਾ ਅਗਲੇ ਹੁਕਮਾਂ ਤੱਕ ਰੋਕ ਦਿੱਤੀ ਸੀ।

 

ਅਦਾਲਤ ਨੇ ਕਿਹਾ ਕਿ ਜਦੋਂ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਵਿਚਾਰ ਅਧੀਨ ਹੈ, ਤਾਂ ਉਸ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ। ਸੁਪਰੀਮ ਕੋਰਟ ਵੱਲੋਂ ਰਿਉਕੇਟਿਵ ਪਟੀਸ਼ਨ ਰੱਦ ਕੀਤੇ ਜਾਣ ਤੋਂ ਬਾਅਦ ਸੋਮਵਾਰ ਨੂੰ ਪਵਨ ਨੇ ਰਾਸ਼ਟਰਪਤੀ ਅੱਗੇ ਰਹਿਮ ਦੀ ਅਪੀਲ ਦਾਇਰ ਕੀਤੀ ਸੀ। 

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਪਵਨ ਦੀ ਰਹਿਮ ਦੀ ਅਪੀਲ ਮਿਲੀ ਹੈ। ਹੁਣ ਮੰਤਰਾਲਾ ਇਹ ਪਟੀਸ਼ਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਭੇਜੇਗਾ ਅਤੇ ਉਹ ਇਸ 'ਤੇ ਵਿਚਾਰ ਕਰਨਗੇ ਅਤੇ ਫ਼ੈਸਲਾ ਲੈਣਗੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nirbhaya mother says Govt has to answer after Patiala House court deferred execution of 2012 Delhi Gang rape convicts