ਸ਼ੁੱਕਰਵਾਰ ਨੂੰ ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ ਦੇ ਦੋਸ਼ੀ ਮੁਕੇਸ਼ ਦੇ ਭਰਾ ਸੁਰੇਸ਼ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ। ਸੁਰੇਸ਼ ਵੱਲੋਂ ਵਕੀਲ ਐਮ ਐਲ ਸ਼ਰਮਾ ਨੇ ਪਟੀਸ਼ਨ ਦਾਇਰ ਕੀਤੀ।
ਸ਼ਰਮਾ ਦਾ ਦੋਸ਼ ਹੈ ਕਿ ਇਸ ਕੇਸ ਵਿੱਚ, ਮੁਕੇਸ਼ ਲਈ ਅਦਾਲਤ ਵੱਲੋਂ ਨਿਯੁਕਤ ਵਕੀਲ ਵਰਿੰਦਾ ਗਰੋਵਰ ਨੇ ਉਸ ਉੱਤੇ ਦਬਾਅ ਪਾ ਕੇ ਕਿਉਰੇਟਿਵ ਪਟੀਸ਼ਨ ਦਾਖ਼ਲ ਕਰਵਾਈ। ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਦਿੱਲੀ ਦੀ ਅਦਾਲਤ ਨੇ ਸਾਰੇ ਦੋਸ਼ੀਆਂ ਵਿਰੁਧ ਨਵਾਂ ਮੌਤ ਦਾ ਵਾਰੰਟ ਜਾਰੀ ਕੀਤਾ ਹੈ, ਜਿਸ ਅਨੁਸਾਰ 20 ਮਾਰਚ ਨੂੰ ਸਵੇਰੇ ਸਾਢੇ ਪੰਜ ਵਜੇ ਉਨ੍ਹਾਂ ਸਾਰਿਆਂ ਨੂੰ ਫਾਂਸੀ ਦਿੱਤੀ ਜਾਣੀ ਹੈ।
ਐਮ ਐਲ ਸ਼ਰਮਾ ਦੇ ਅਨੁਸਾਰ, ਕਿਉਰੇਟਿਵ ਪਟੀਸ਼ਨ ਦਾਇਰ ਕਰਨ ਦੀ ਸਮਾਂ ਸੀਮਾ ਤਿੰਨ ਸਾਲ ਸੀ, ਜਿਸ ਦੀ ਜਾਣਕਾਰੀ ਮੁਕੇਸ਼ ਨੂੰ ਨਹੀਂ ਦਿੱਤੀ ਗਈ। ਇਸ ਲਈ ਮੁਕੇਸ਼ ਨੂੰ ਨਵੇਂ ਸਿਰੇ ਤੋਂ ਕਿਉਰੇਟਿਵ ਪਟੀਸ਼ਨ ਅਤੇ ਰਹਿਮ ਦੀ ਅਪੀਲ ਦਾਇਰ ਕਰਨ ਦਾ ਮੌਕਾ ਦਿੱਤਾ ਜਾਵੇ।
ਇਸ ਪਟੀਸ਼ਨ 'ਤੇ 9 ਮਾਰਚ ਨੂੰ ਸੁਣਵਾਈ ਹੋ ਸਕਦੀ ਹੈ। ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਦੇ ਦੋਸ਼ੀਆਂ ਲਈ 20 ਮਾਰਚ ਨੂੰ ਸਵੇਰੇ ਸਾਢੇ ਪੰਜ ਵਜੇ ਫਾਂਸੀ ਦੀ ਸਜ਼ਾ ਸੁਣਾਈ ਹੈ।ਅਦਾਲਤ ਨੇ ਚੌਥੀ ਵਾਰ ਡੈੱਥ ਵਾਰੰਟ ਜਾਰੀ ਕਰਕੇ ਤਾਰੀਖ ਕੀਤੀ ਨਿਰਧਾਰਤ
ਪਟਿਆਲਾ ਹਾਊਸ ਥਿਤ ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਰਾਣਾ ਦੀ ਅਦਾਲਤ ਨੇ ਇਸ ਕੇਸ ਵਿੱਚ ਕਈ ਉਤਾਰ-ਚੜਾਅ ਤੋਂ ਬਾਅਦ ਚੌਥੀ ਵਾਰ ਮੌਤ ਦਾ ਵਾਰੰਟ ਜਾਰੀ ਕਰਦਿਆਂ ਤਿਹਾੜ ਜੇਲ੍ਹ ਨੂੰ ਨਿਰਧਾਰਤ ਮਿਤੀ ਅਤੇ ਸਮੇਂ ਤੇ ਫਾਂਸੀ ਦੇਣ ਦੇ ਨਿਰਦੇਸ਼ ਦਿੱਤੇ ਹਨ।
ਇਸ ਤੋਂ ਪਹਿਲਾਂ, ਦਿੱਲੀ ਸਰਕਾਰ ਅਤੇ ਨਿਰਭਯਾ ਦੇ ਪਰਿਵਾਰਕ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਦੋਸ਼ੀਆਂ ਦੇ ਸਾਰੇ ਕਾਨੂੰਨੀ ਵਿਕਲਪ (ਅਧਿਕਾਰ) ਖ਼ਤਮ ਹੋ ਚੁੱਕੇ ਹਨ। ਉਥੇ, ਦੋਸ਼ੀਆਂ ਦੇ ਵਕੀਲ ਏ ਪੀ ਸਿੰਘ ਨੇ ਇਸ ‘ਤੇ ਨਾਰਾਜ਼ਗੀ ਪ੍ਰਗਟ ਕੀਤੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੁਵੱਕਲ ਅਕਸ਼ੇ ਦੀ ਨਵੇਂ ਸਿਰੇ ਤੋਂ ਦਾਖ਼ਲ ਰਹਿਮ ਦੀ ਅਪੀਲ ’ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਜਦਕਿ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਰਾਸ਼ਟਰਪਤੀ ਵੱਲੋਂ ਅਕਸ਼ੇ ਦੀ ਰਹਿਮ ਦੀ ਅਪੀਲ ਪਹਿਲਾਂ ਹੀ ਰੱਦ ਕਰ ਦਿੱਤੀ ਗਈ ਹੈ।
.....