ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਦੀ ਮਾਂ ਨੇ ਕਿਹਾ- ਦੋਸ਼ੀਆਂ ਦੇ ਵਕੀਲ ਨੇ ਮੈਨੂੰ ਚੁਣੌਤੀ ਦਿੱਤੀ ਕਿ ਕਦੇ ਫਾਂਸੀ ਨਹੀਂ ਹੋਵੇਗੀ

ਅਦਾਲਤ ਨੇ ਨਿਰਭਯਾ ਸਮੂਹਿਕ ਜਬਰ ਜਨਾਹ ਅਤੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਪ੍ਰਾਪਤ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਉੱਤੇ ਕੋਰਟ ਨੇ ਸ਼ੁੱਕਰਵਾਰ ਨੂੰ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਫਾਂਸੀ ਦੀ ਰੋਕ ਲਾਉਣ ਵਾਲੀ ਪਟੀਸ਼ਨ ਉੱਤੇ ਸੁਣਵਾਈ ਪਟਿਆਲਾ ਹਾਊਸ ਕੋਰਟ ਵਿੱਚ ਹੋਈ। 
 

ਫਾਂਸੀ ਉੱਤੇ ਰੋਕ ਤੋਂ ਬਾਅਦ ਨਿਰਭੈ ਦੀ ਮਾਂ ਆਸ਼ਾ ਦੇਵੀ ਮੀਡੀਆ ਸਾਹਮਣੇ ਭਾਵੁਕ ਹੋ ਗਈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੇ ਵਕੀਲ ਏ.ਪੀ. ਸਿੰਘ ਨੇ ਮੈਨੂੰ ਇਹ ਕਹਿ ਕੇ ਚੁਣੌਤੀ ਦਿੱਤੀ ਕਿ ਦੋਸ਼ੀਆਂ ਨੂੰ ਕਦੇ ਫਾਂਸੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਆਪਣੀ ਲੜਾਈ ਜਾਰੀ ਰੱਖਾਂਗੀ। ਸਰਕਾਰ ਨੂੰ ਦੋਸ਼ੀਆਂ ਨੂੰ ਫਾਂਸੀ ਦੇਣੀ ਹੀ ਹੋਵੇਗੀ।

 

ਜ਼ਿਕਰਯੋਗ ਹੈ ਕਿ ਤਿਹਾੜ ਜੇਲ ਨੇ ਸ਼ੁੱਕਰਵਾਰ ਨੂੰ ਹੀ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਤਿਆਰੀ ਪੂਰੀ ਕਰ ਲਈ ਸੀ। ਇਸ ਤੋਂ ਪਹਿਲਾਂ ਨਿਰਭਯਾ ਸਮੂਹਿਕ ਜਬਰ ਜਨਾਹ ਅਤੇ ਕਤਲ ਕੇਸ ਵਿੱਚ ਮੌਤ ਦੇ ਦੋਸ਼ੀ ਪਵਨ ਗੁਪਤਾ ਦੀ ਪਟੀਸ਼ਨ ਨੂੰ ਇੱਕ ਵਾਰ ਫਿਰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਸੀ। ਪਵਨ ਗੁਪਤਾ ਨੇ ਸੁਪਰੀਮ ਕੋਰਟ ਨੂੰ ਉਸ ਦੇ ਨਾਬਾਲਗ਼ ਹੋਣ ਦੇ ਦਾਅਵੇ ਨੂੰ ਰੱਦ ਕਰਦਿਆਂ ਇਸ ਹੁਕਮ 'ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ ਸੀ। 

 

ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੀ ਹੇਠਲੀ ਅਦਾਲਤ ਵੱਲੋਂ ਜਾਰੀ ਕੀਤੇ ਗਏ ਨਵੇਂ ਡੈਥ ਵਾਰੰਟ ਦੇ ਅਨੁਸਾਰ ਨਿਰਭਯਾ ਬਲਾਤਕਾਰ ਕਾਂਡ ਦੇ ਸਾਰੇ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ ਛੇ ਵਜੇ ਫਾਂਸੀ ਦਿੱਤੀ ਜਾਣੀ ਸੀ, ਪਰ ਹੁਣ ਇਸ ‘ਤੇ ਰੋਕ ਲਗਾ ਦਿੱਤੀ ਗਈ ਹੈ।

 

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nirbhayas mother said the counsel for the convicts challenged me that he would never be hanged