ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PMC ਬੈਂਕ ਘੁਟਾਲੇ 'ਤੇ ਵਿੱਤ ਮੰਤਰੀ ਨੇ ਕਿਹਾ, ਸਰਕਾਰ ਦਾ ਸਿੱਧਾ ਕੁਝ ਲੈਣਾ ਦੇਣਾ ਨਹੀਂ

ਪੂਰਾ ਮਾਮਲਾ ਆਰਬੀਆਈ ਵੇਖ ਰਿਹੈ

     

ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ ਯਾਨੀ ਪੀਐਮਸੀ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੁੰਬਈ ਦੇ ਭਾਜਪਾ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਇਸ ਬੈਂਕ ਘੁਟਾਲੇ ਨਾਲ ਸਰਕਾਰ ਦਾ ਕੋਈ ਲੈਣਾ ਦੇਣਾ ਨਹੀਂ ਹੈ। ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਇਸ ਸਾਰੇ ਮਾਮਲੇ ਦੀ ਘੋਖ ਕੀਤੀ ਜਾ ਰਹੀ ਹੈ। ਪ੍ਰੈੱਸ ਕਾਨਫ਼ਰੰਸ ਤੋਂ ਪਹਿਲਾਂ ਨਿਰਮਲਾ ਸੀਤਾਰਮਨ ਨੇ ਮੁੰਬਈ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਪੀਐਮਸੀ ਬੈਂਕ ਦੇ ਗਾਹਕਾਂ ਨਾਲ ਵੀ ਮੁਲਾਕਾਤ ਕੀਤੀ।

 

ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪੀਐਮਸੀ ਬੈਂਕ ਦੇ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਮੈਂ ਰਿਜ਼ਰਵ ਬੈਂਕ ਦੇ ਗਵਰਨਰ ਨਾਲ ਗੱਲ ਕਰਾਂਗੀ। ਨਾਲ ਹੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਬਹੁ-ਰਾਜ ਸਹਿਕਾਰੀ ਬੈਂਕਾਂ ਦੇ ਸੰਚਾਲਨ ਵਿੱਚ ਸੁਧਾਰ ਲਿਆਉਣ ਲਈ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਬਿੱਲ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਵਿੱਤ ਮੰਤਰੀ ਜਿਥੇ ਪ੍ਰੈੱਸ ਕਾਨਫ਼ਰੰਸ ਕਰ ਰਹੇ ਸਨ, ਉਸ ਦੇ ਬਾਹਰ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ ਦੇ ਖਾਤਾ ਧਾਰਕ ਪ੍ਰਦਰਸ਼ਨ ਕਰ ਰਹੇ ਹਨ।

 

 

 

 

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪੀਐਮਸੀ ਬੈਂਕ ਘੁਟਾਲੇ ਦੇ ਕੇਸ ਨਾਲ ਵਿੱਤ ਮੰਤਰਾਲੇ ਦਾ ਸਿੱਧਾ ਕੋਈ ਲੈਣਾ ਦੇਣਾ ਨਹੀਂ ਹੈ ਕਿਉਂਕਿ ਆਰਬੀਆਈ ਰੈਗੂਲੇਟਰ ਹੈ। ਪਰ ਮੈਂ ਆਪਣੇ ਵੱਲੋਂ ਇਸ ਮਾਮਲੇ ਵਿੱਚ ਕੀ ਹੋ ਰਿਹਾ ਹੈ ਅਤੇ ਇਸ ਦਾ ਅਧਿਐਨ ਕਰਨ ਲਈ ਮੈਂ ਆਪਣੇ ਮੰਤਰਾਲੇ ਦੇ ਸਕੱਤਰਾਂ ਨੂੰ ਕਿਹਾ ਹੈ ਕਿ ਪੇਂਡੂ ਵਿਕਾਸ ਮੰਤਰਾਲੇ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਨਾਲ ਮਿਲ ਕੇ ਕੰਮ ਕਰਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nirmala Sitharaman Addresses Media at BJP Office in Mumbai PMC Bank Fraud