ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਠੱਪ ਪਏ ਹਾਊਸਿੰਗ ਪ੍ਰੋਜੈਕਟਾਂ ਲਈ ਕੇਂਦਰ ਸਰਕਾਰ ਨੇ ਖੋਲ੍ਹਿਆ ਖ਼ਜ਼ਾਨਾ, 10 ਹਜ਼ਾਰ ਕਰੋੜ ਮਨਜ਼ੂਰ

ਰੀਅਲ ਅਸਟੇਟ ਸੈਕਟਰ ਨੂੰ ਲੈ ਕੇ ਕੈਬਿਨੇਟ ਵਿੱਚ ਵੱਡਾ ਫ਼ੈਸਲਾ ਹੋਇਆ ਹੈ। ਰੀਅਲ ਅਸਟੇਟ ਸੈਕਟਰ ਨੂੰ ਤੋਹਫ਼ੇ ਦਿੰਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਨੇ ਲਗਭਗ 1600 ਰੁਕੇ ਹੋਏ ਰਿਹਾਇਸ਼ੀ ਪ੍ਰਾਜੈਕਟਾਂ ਲਈ 10,000 ਕਰੋੜ ਰੁਪਏ ਮਨਜ਼ੂਰ ਕੀਤੇ ਹਨ। 

 

ਬੁੱਧਵਾਰ ਨੂੰ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੈਬਿਨੇਟ ਨੇ ਹਾਊਸਿੰਗ ਪ੍ਰਾਜੈਕਟਾਂ ਲਈ 10,000 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰਵਾਨਗੀ ਤੋਂ ਬਾਅਦ ਲਗਭਗ ਸਾਢੇ ਚਾਰ ਲੱਖ ਫਲੈਟ ਖ਼ਰੀਦਦਾਰਾਂ ਨੂੰ ਫਾਇਦਾ ਹੋਵੇਗਾ।

 

ਨਿਰਮਲਾ ਸੀਤਾਰਨ ਨੇ ਕਿਹਾ ਕਿ ਮੰਤਰੀ ਮੰਡਲ ਨੇ ਰੁਕੀਆਂ ਹੋਏ ਰਿਹਾਇਸ਼ੀ ਪ੍ਰਾਜੈਕਟਾਂ ਲਈ ਵਿਕਲਪਕ ਨਿਵੇਸ਼ ਫੰਡ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿੱਤੀ ਪ੍ਰਬੰਧਾਂ ਨਾਲ ਕੁੱਲ 4.58 ਲੱਖ ਰਿਹਾਇਸ਼ੀ ਇਕਾਈਆਂ ਵਾਲੀ 1,600 ਰੁੱਕੇ ਪ੍ਰਾਜੈਕਟਾਂ ਨੂੰ ਪੂਰਾ ਕਰਨ ਵਿੱਚ ਸਹਾਇਤਾ ਮਿਲੇਗੀ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nirmala Sitharaman holds press conference After Cabinet Meeting in Delhi