ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਅੱਗ ਕਾਂਡ : ਨੀਤੀਸ਼ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ 

1 / 2ਦਿੱਲੀ ਅੱਗ ਕਾਂਡ : ਨੀਤੀਸ਼ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ 

2 / 2ਦਿੱਲੀ ਅੱਗ ਕਾਂਡ : ਨੀਤੀਸ਼ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ 

PreviousNext

ਐਤਵਾਰ ਸਵੇਰੇ ਦਿੱਲੀ ਦੀ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਵਿਖੇ ਸਥਿਤ ਇਕ ਫ਼ੈਕਟਰੀ ਵਿੱਚ ਲੱਗੀ ਭਿਆਨਕ ਅੱਗ ਵਿੱਚ 43 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਰਾਜਧਾਨੀ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦੋ ਦਰਜਨ ਤੋਂ ਵੱਧ ਲੋਕਾਂ ਨੂੰ ਦਾਖ਼ਲ ਕਰਵਾਇਆ ਗਿਆ ਹੈ। ਦਿੱਲੀ ਪੁਲਿਸ ਨੇ ਫ਼ੈਕਟਰੀ 'ਚ ਅੱਗ ਲੱਗਣ ਦੇ ਸਬੰਧ 'ਚ ਫ਼ੈਕਟਰੀ ਮਾਲਿਕ ਮਾਲਿਕ ਰੇਹਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਉੱਧਰ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਸੂਬੇ ਦੇ ਰਹਿਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮੁਆਵਜ਼ਾ ਰਕਮ ਦੇਣ ਦਾ ਐਲਾਨ ਕੀਤਾ ਹੈ।
 

 

ਇਕ ਸਰਕਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੀਤੀਸ਼ ਕੁਮਾਰ ਨੇ ਦਿੱਲੀ 'ਚ ਬਿਹਾਰ ਦੇ ਸਥਾਨਕ ਕਮਿਸ਼ਨਰ, ਸੰਯੁਕਸ਼ ਲੇਬਰ ਕਮਿਸ਼ਨਰ, ਸੀਨੀਅਰ ਅਧਿਕਾਰੀਆਂ ਨੂੰ ਘਟਨਾ ਵਾਲੀ ਥਾਂ ਦੇ ਹਾਲਾਤਾਂ ਦਾ ਜਾਇਜ਼ਾ ਲੈ ਕੇ ਸੂਬੇ ਨਾਲ ਸਬੰਧਤ ਜ਼ਖ਼ਮੀਆਂ ਦਾ ਇਲਾਜ ਯਕੀਨੀ ਬਣਾਉਣ ਲਈ ਕਿਹਾ ਹੈ। ਨੀਤੀਸ਼ ਕੁਮਾਰ ਨੇ ਕਿਹਾ ਕਿ ਕਿਰਤ ਵਿਭਾਗ ਵੱਲੋਂ 1-1 ਲੱਖ ਰੁਪਏ ਅਤੇ 1-1 ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਲੋਂ ਵਿੱਤੀ ਮਦਦ ਵਜੋਂ ਦਿੱਤੇ ਜਾਣਗੇ।
 

ਜਾਣਕਾਰੀ ਮੁਤਾਬਕ ਐਤਵਾਰ ਸਵੇਰੇ ਦਿੱਲੀ ਦੀ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਵਿਖੇ ਸਥਿਤ ਇਕ ਫ਼ੈਕਟਰੀ ਵਿੱਚ ਐਤਵਾਰ ਸਵੇਰੇ ਅੱਗ ਲੱਗ ਗਈ ਸੀ। ਅੱਗ ਇੰਨੀ ਭਿਆਨਕ ਸੀ ਕਿ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਨੂੰ ਤਾਇਨਾਤ ਕੀਤਾ ਗਿਆ ਸੀ। ਫਾਇਰ ਵਿਭਾਗ ਦੇ ਕਰਮਚਾਰੀਆਂ ਨੇ 56 ਲੋਕਾਂ ਨੂੰ ਬਚਾਇਆ ਹੈ। ਅੱਗ ਨਾਲ ਸੜ ਗਏ ਹੋਰਨਾਂ ਨੂੰ ਦਿੱਲੀ ਦੇ ਐਲਐਨਜੇਪੀ, ਸਫਦਰਜੰਗ, ਆਰਐਮਐਲ ਅਤੇ ਹਿੰਦੂ ਰਾਓ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
 

ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਜਾਣਕਾਰੀ ਸਵੇਰੇ 5.22 ਵਜੇ ਮਿਲੀ, ਜਿਸ ਤੋਂ ਬਾਅਦ 30 ਅੱਗ ਬੁਝਾਊ ਵਾਲੀਆਂ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦਿੱਲੀ ਦੇ ਡਿਪਟੀ ਫਾਇਰ ਚੀਫ਼ ਅਫ਼ਸਰ ਸੁਨੀਲ ਚੌਧਰੀ ਨੇ ਕਿਹਾ ਕਿ ਅੱਗ 600 ਵਰਗ ਫੁੱਟ ਦੇ ਕੁੱਲ ਖੇਤਰ ਵਿੱਚ ਲੱਗੀ। ਅੰਦਰੋਂ ਬਹੁਤ ਹਨੇਰਾ ਸੀ। 
 

ਅੱਗ ਇਕ ਫ਼ੈਕਟਰੀ ਵਿੱਚ ਲੱਗੀ ਜਿਸ ਵਿੱਚ ਸਕੂਲ ਦੀਆਂ ਬੋਰੀਆਂ, ਬੋਤਲਾਂ ਅਤੇ ਹੋਰ ਸਮਾਨ ਸਟੋਰ ਕੀਤਾ ਗਿਆ ਸੀ। ਚੌਧਰੀ ਨੇ ਕਿਹਾ ਕਿ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਦਿੱਲੀ ਸਰਕਾਰ ਨੇ ਅੱਗ ਲੱਗਣ ਦੀ ਘਟਨਾ 'ਚ ਮਾਰੇ ਗਏ ਲੋਕਾਂ ਨੂੰ 10-10 ਲੱਖ ਰੁਪਏ ਅਤੇ ਜ਼ਖਮੀ ਲੋਕਾਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nitish Kumar announces Rs 2 lakh ex-gratia to families of Bihar Victims