ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਸੂਬੇ ’ਚ 60 ਸਾਲ ਤੋਂ ਜ਼ਿਆਦਾ ਉਮਰ ਦੇ ਗਰੀਬ ਲੋਕਾਂ ਲਈ ਮੁੱਖ ਮੰਤਰੀ ਬੁਢਾਪਾ ਪੈਸ਼ਨ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਯੋਜਨਾ ਦੇ ਤਹਿਤ 60 ਸਾਲ ਤੋਂ ਜ਼ਿਆਦਾ ਉਮਰ ਦੇ ਗਰੀਬ ਲੋਕਾਂ ਨੂੰ ਪ੍ਰਤੀ ਮਹੀਨਾ 400 ਰੁਪਏ ਅਤੇ 80 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਪ੍ਰਤੀ ਮਹੀਨਾ 500 ਰੁਪਏ ਮਿਲੇਗਾ।
1 ਅਪ੍ਰੈਲ 2019 ਤੋਂ ਲਾਗੂ ਇਹ ਯੋਜਨਾ ਦਾ ਲਾਭ ਸੇਵਾ ਮੁਕਤ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗਾ। ਨੀਤੀਸ਼ ਕੁਮਾਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਯੋਜਨਾ ਲਈ 18,000 ਕਰੋੜ ਰੁਪਏ ਦਾ ਇਕ ਵਿਸ਼ੇਸ਼ ਫੰਡ ਬਣਾਇਆ ਹੈ, ਜੋ ਗਰੀਬ ਬਜ਼ੁਰਗਾਂ ਨੂੰ ਸਨਮਾਨ ਅਤੇ ਮਾਣ ਦੇਵੇਗੀ। ਅਜੇ ਤੱਕ ਪੈਨਸ਼ਨ ਲਈ ਦੋ ਲੱਖ ਤੋਂ ਜ਼ਿਆਦਾ ਲੋਕਾਂ ਨੇ ਆਨਲਾਈਨ ਅਰਜ਼ੀ ਦਿੱਤੀ ਹੈ। ਸਰਕਾਰ ਨੂੰ 35 ਤੋਂ 36 ਲੱਖ ਅਰਜ਼ੀਆਂ ਆਉਣ ਦੀ ਉਮੀਦ ਹੈ।