ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA ਦਾ ਵਿਰੋਧ ਕਰਨ ਵਾਲੇ 5 ਵਿਦੇਸ਼ੀਆਂ ਨੂੰ ਭਾਰਤ ਛੱਡਣ ਦਾ ਆਦੇਸ਼

ਇਕ ਪਾਸੇ, ਸੋਧੇ ਹੋਏ ਸਿਟੀਜ਼ਨਸ਼ਿਪ ਐਕਟ (ਸੀ.ਏ.ਏ.) ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ, ਉਥੇ ਕੇਂਦਰ ਸਰਕਾਰ ਨੇ ਵੀ ਕਈ ਮੌਕਿਆਂ 'ਤੇ ਇਹ ਸਾਫ ਦੱਸ ਦਿੱਤਾ ਹੈ ਕਿ ਉਹ ਇਸ ਨੂੰ ਵਾਪਸ ਨਹੀਂ ਲਵੇਗੀ। ਪਾਕਿਸਤਾਨ, ਅਫ਼ਗ਼ਾਨਿਸਤਾਨ ਅਤੇ ਬੰਗਲਾਦੇਸ਼ ਵਿੱਚ ਰਹਿਣ ਵਾਲੇ ਘੱਟ ਗਿਣਤੀਆਂ ਨੂੰ ਨਾਗਰਿਕਤਾ ਦੇਣ ਵਾਲੇ ਇਸ ਕਾਨੂੰਨ ਦੇ ਵਿਰੋਧ ਵਿੱਚ ਕਈ ਵਿਦੇਸ਼ੀ ਵੀ ਸਾਹਮਣੇ ਆਏ। ਬਿਊਰੋ ਆਫ਼ ਇਮੀਗ੍ਰੇਸ਼ਨ ਨੇ ਇਸ ਨੂੰ ਵੀਜ਼ਾ ਨਿਯਮਾਂ ਦੀ ਉਲੰਘਣਾ ਮੰਨਦਿਆਂ 5 ਅਜਿਹੇ ਵਿਦੇਸ਼ੀ ਲੋਕਾਂ ਨੂੰ ਦੇਸ਼ ਛੱਡ ਜਾਣ ਲਈ ਕਿਹਾ ਹੈ।

 

ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਅੱਜ (3 ਮਾਰਚ ਨੂੰ) ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕਿਹਾ ਕਿ ਇਮੀਗ੍ਰੇਸ਼ਨ ਬਿਊਰੋ ਅਨੁਸਾਰ, ਪੰਜ ਵਿਦੇਸ਼ੀ ਨਾਗਰਿਕ ਸੀਏਏ ਦੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਇਹ ਵੀਜ਼ਾ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਨੂੰ ਭਾਰਤ ਛੱਡ ਜਾਣ ਲਈ ਕਿਹਾ ਗਿਆ ਹੈ।

 

 

 

ਉਥੇ, ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰਾਂ ਦੇ ਹਾਈ ਕਮਿਸ਼ਨਰ ਨੇ ਸੀਏਏ 'ਤੇ ਸੁਪਰੀਮ ਕੋਰਟ ਵਿੱਚ ਇਕ ਦਖ਼ਲ ਪਟੀਸ਼ਨ ਦਾਇਰ ਕੀਤੀ ਹੈ। ਇਹ ਜਿਨੇਵਾ ਵਿੱਚ ਭਾਰਤ ਦੇ ਸਥਾਈ ਦੂਤਘਰ ਨੂੰ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

 

ਮੰਤਰਾਲੇ ਨੇ ਕਿਹਾ ਕਿ ਸੀਏਏ ਭਾਰਤ ਦਾ ਅੰਦਰੂਨੀ ਮਾਮਲਾ ਹੈ ਅਤੇ ਇਹ ਕਾਨੂੰਨ ਬਣਾਉਂਦੇ ਹੋਏ ਭਾਰਤੀ ਸੰਸਦ ਦੀ ਪ੍ਰਭੂਸੱਤਾ ਦੇ ਅਧਿਕਾਰ ਨਾਲ ਜੁੜਿਆ ਹੋਇਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਜਿਨੇਵਾ ਵਿੱਚ ਸਾਡੇ ਸਥਾਈ ਦੂਤਾਵਾਸ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰਾਂ ਦੇ ਮੁਖੀ (ਮਿਸ਼ੇਲ ਬਾਸ਼ਲੇਟ) ਨੇ ਦੱਸਿਆ ਸੀ ਕਿ ਉਨ੍ਹਾਂ ਦੇ ਦਫ਼ਤਰ ਨੇ ਸੀਏਏ, 2019 ਦੇ ਸੰਬੰਧ ਵਿੱਚ ਭਾਰਤ ਦੀ ਸੁਪਰੀਮ ਕੋਰਟ ਵਿੱਚ ਦਖ਼ਲ ਪਟੀਸ਼ਨ ਦਾਇਰ ਕੀਤੀ ਹੈ।
 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nityanand Rai said 5 foreigners who violated visa norms by participating in anti CAA protests were asked to leave India