ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੋਆ ਤੋਂ ਬਾਅਦ ਇਹ ਸੂਬਾ ਵੀ ਹੋਇਆ ਕੋਰੋਨਾ ਮੁਕਤ, ਕੋਈ ਪਾਜ਼ੀਟਿਵ ਮਰੀਜ਼ ਨਹੀਂ

ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਮਨੀਪੁਰ ਤੋਂ ਇੱਕ ਰਾਹਤ ਦੀ ਖ਼ਬਰ ਮਿਲੀ ਹੈ। ਮਨੀਪੁਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਮੁਕਤ ਹੋ ਗਿਆ ਹੈ। ਸੂਬੇ 'ਚ ਹੁਣ ਕੋਈ ਪਾਜ਼ੀਟਿਵ ਵਿਅਕਤੀ ਨਹੀਂ ਹੈ। ਇਸ ਤੋਂ ਪਹਿਲਾਂ ਗੋਆ ਵੀ ਕੋਰੋਨਾ ਮੁਕਤ ਹੋ ਗਿਆ ਸੀ।
 

ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਕਿਹਾ, "ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਮਣੀਪੁਰ ਹੁਣ ਕੋਰੋਨਾ ਮੁਕਤ ਹੈ। ਦੋਵੇਂ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਰਿਪੋਰਟ ਹੁਣ ਨੈਗੇਟਿਵ ਆਈ ਹੈ। ਸੂਬੇ 'ਚ ਹੁਣ ਕੋਰੋਨਾ ਦਾ ਕੋਈ ਕੇਸ ਬਾਕੀ ਨਹੀਂ ਹੈ।
 

 

ਇਸ ਤੋਂ ਪਹਿਲਾਂ ਗੋਆ ਦੇਸ਼ ਦਾ ਪਹਿਲਾ ਸੂਬਾ ਬਣਿਆ ਸੀ, ਜਿੱਥੇ ਸਾਰੇ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਆਏ ਸਨ। ਕੋਵਿਡ-19 ਦੇ ਸਾਰੇ 7 ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਗਏ ਸਨ ਅਤੇ ਸਾਰਿਆਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।
 

ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਅਤੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਸੀ। ਸੀਐਮ ਨੇ ਆਪਣੇ ਟਵੀਟ 'ਚ ਕਿਹਾ, "ਇਹ ਗੋਆ ਲਈ ਰਾਹਤ ਅਤੇ ਸੰਤੁਸ਼ਟੀ ਦਾ ਸਮਾਂ ਹੈ, ਜਿੱਥੇ ਕੋਰੋਨਾ ਵਾਇਰਸ ਦੇ ਆਖਰੀ ਪਾਜ਼ੀਟਿਵ ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਚਲੇ ਗਏ। ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀਆਂ ਟੀਮਾਂ ਪ੍ਰਸ਼ੰਸਾ ਦੇ ਹੱਕਦਾਰ ਹਨ। 3 ਅਪ੍ਰੈਲ ਤੋਂ ਬਾਅਦ ਗੋਆ 'ਚ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ।"

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No coronavirus positive case in manipur after goa