ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਿਵ ਸੈਨਾ ਵੱਲੋਂ ਜਨਤਕ ਥਾਵਾਂ ’ਤੇ ਬੁਰਕੇ ਪਹਿਨਣ ’ਤੇ ਪਾਬੰਦੀ ਲਾਉਣ ਦੀ ਮੰਗ

ਸ਼ਿਵ ਸੈਨਾ ਵੱਲੋਂ ਜਨਤਕ ਥਾਵਾਂ ’ਤੇ ਬੁਰਕੇ ਪਹਿਨਣ ’ਤੇ ਪਾਬੰਦੀ ਲਾਉਣ ਦੀ ਮੰਗ

ਸ਼ਿਵ ਸੈਨਾ ਨੇ ਬੁੱਧਵਾਰ ਨੂੰ ਧਰਮ ਵਿਸ਼ੇਸ਼ ਦੀਆਂ ਮਹਿਲਾਵਾਂ ਵੱਲੋਂ ਬੁਰਕੇ ਦੀ ਵਰਤੋਂ ਉਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਸ਼ਿਵ ਸੈਨਾ ਨੇ ਸ੍ਰੀਲੰਕਾ ਵਿਚ ਈਸਟਰ ਸੰਡੇ ਉਤੇ ਅੱਤਵਾਦੀ ਹਮਲਿਆਂ ਦੇ ਬਾਅਦ ਉਥੋਂ ਦੀ ਸਰਕਾਰ ਵੱਲੋਂ ਵੀ ਅਜਿਹੇ ਹੀ ਨਿਯਮ ਲਿਆਉਣ ਦਾ ਹਵਾਲਾ ਦਿੱਤਾ ਹੈ। ਹਮਲਿਆਂ ਵਿਚ 250 ਲੋਕਾਂ ਦੀ ਮੌਤ ਹੋ ਗਈ ਸੀ।

 

ਆਈਏਐਨਐਸ ਅਨੁਸਾਰ ਪਾਰਟੀ ਨੇ ਆਪਣੇ ਮੁੱਖ ਪੱਤਰ ‘ਸਾਮਨਾ’ ਅਤੇ ‘ਦੁਪਹਿਰ ਦਾ ਸਾਮਨਾ’ ਦੇ ਸੰਪਦਕੀ ਵਿਚ ਕਿਹਾ, ‘ਇਸ ਪਾਬੰਦੀ ਦੀ ਅਨੁਸ਼ੰਸਾ ਐਂਮਰਜੈਸੀ ਤੌਰ ਉਤੇ ਕੀਤੀ ਗਈ ਹੈ ਜਿਸ ਨਾਲ ਸੁਰੱਖਿਆ ਬਲਾਂ ਨੂੰ ਕਿਸੇ ਨੂੰ ਪਹਿਚਾਣ ਵਿਚ ਪ੍ਰੇਸ਼ਾਨੀ ਨਾ ਹੋਵੇ। ਨਕਾਬ ਜਾਂ ਬੁਰਕਾ ਪਹਿਨੇ ਹੋਏ ਲੋਕ ਰਾਸ਼ਟਰੀ ਸੁਰੱਖਿਆ ਲਈ ਖਤਰਾ ਹੋ ਸਕਦਾ ਹੈ।

 

ਜ਼ਿਕਰਯੋਗ ਹੈ ਕਿ ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਐਤਵਾਰ ਨੂੰ ਨਵੇਂ ਨਿਯਮ ਦਾ ਐਲਾਨ ਕੀਤਾ ਸੀ ਜਿਸ ਤਹਿਤ ਚੇਹਰੇ ਨੂੰ ਢੱਕਣ ਵਾਲੀ ਕਿਸੇ ਵੀ ਤਰ੍ਹਾਂ ਦੇ ਪਹਿਰਾਵੇ ਉਤੇ ਰੋਕ ਲਗਾ ਦਿੱਤੀ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:no face veils in public place demands shivsena